ਰੋਟਰੀ ਕਲੱਬ ਰੂਪਨਗਰ ਵਲੋਂ ਮਾਨਸਿਕ ਸਿਹਤ ਸੰਬੰਧੀ ਜਾਗਰੂਕਤਾ ਸੈਸ਼ਨ
ਰੂਪਨਗਰ, 11 ਅਕਤੂਬਰ (ਯਸ਼ਵੰਤ ਬੱਸੀ)-ਸਰਕਾਰੀ ਕਾਲਜ ਰੂਪਨਗਰ ਵਿਖੇ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਪ੍ਰਿੰਸੀਪਲ ਗੁਨਜੀਤ ਕੌਰ ਦੀ ਅਗਵਾਈ ਹੇਠ ‘ਮਾਨਸਿਕ ਸਿਹਤ ਪ੍ਰਤੀ ਜਾਗਰੂਕਤਾ’ ਵਿਸ਼ੇ ’ਤੇ ਇੱਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਮਾਨਸਿਕ ਸਿਹਤ ਸਲਾਹਕਾਰ ਸਿਵਲ ਹਸਪਤਾਲ ਰੂਪਨਗਰ ਮੈਡਮ ਪ੍ਰਭਜੋਤ ਕੌਰ ਵਲੋਂ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ ਗਈ।
ਰੂਪਨਗਰ, 11 ਅਕਤੂਬਰ (ਯਸ਼ਵੰਤ ਬੱਸੀ)-ਸਰਕਾਰੀ ਕਾਲਜ ਰੂਪਨਗਰ ਵਿਖੇ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਪ੍ਰਿੰਸੀਪਲ ਗੁਨਜੀਤ ਕੌਰ ਦੀ ਅਗਵਾਈ ਹੇਠ ‘ਮਾਨਸਿਕ ਸਿਹਤ ਪ੍ਰਤੀ ਜਾਗਰੂਕਤਾ’ ਵਿਸ਼ੇ ’ਤੇ ਇੱਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਮਾਨਸਿਕ ਸਿਹਤ ਸਲਾਹਕਾਰ ਸਿਵਲ ਹਸਪਤਾਲ ਰੂਪਨਗਰ ਮੈਡਮ ਪ੍ਰਭਜੋਤ ਕੌਰ ਵਲੋਂ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ ਗਈ। ਮੁੱਖ ਬੁਲਾਰੇ ਮੈਡਮ ਪ੍ਰਭਜੋਤ ਕੌਰ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਅੱਜ ਦੇ ਵਿਦਿਆਰਥੀ ਅਕਾਦਮਿਕ ਦਬਾਅ, ਸਮਾਜਿਕ ਮੀਡੀਆ ਦੇ ਪ੍ਰਭਾਵ ਅਤੇ ਭਵਿੱਖ ਸਬੰਧੀ ਚਿੰਤਾ ਕਾਰਨ ਮਾਨਸਿਕ ਪਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ, ਜੋ ਮਾਨਸਿਕ ਤਣਾਅ ਦਾ ਇੱਕ ਮਹੱਤਵਪੂਰਨ ਕਾਰਨ ਬਣ ਰਿਹਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਵਿਚ ਨੀਂਦ ਦੀ ਘਾਟ, ਇਕਾਗਰਤਾ ਦੀ ਕਮੀ ਅਤੇ ਪਰਿਵਾਰਕ ਮੈਂਬਰਾਂ ਨਾਲ ਇਕੱਠੇ ਬੈਠ ਕੇ ਗੱਲਬਾਤ ਕਰਨ ਦੀ ਘਟ ਰਹੀ ਪ੍ਰਵਿਰਤੀ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਮਾਨਸਿਕ ਸਿਹਤ ਨੂੰ ਬਿਹਤਰ ਬਣਾਉਣ ਸਬੰਧੀ ਮਹੱਤਵਪੂਰਨ ਨੁਕਤੇ ਸਾਂਝੇ ਕੀਤੇ। ਇਸ ਦੌਰਾਨ ਉਨ੍ਹਾਂ ਨੇ ਮਾਨਸਿਕ ਸਿਹਤ ਨਾਲ ਸਬੰਧਤ ਪੰਜ ‘ਆਰ’—ਰੈਸਟ, ਰੈਕੋਗਨਾਈਜ਼, ਰੀਸੈਟ, ਰੀਚ ਆਊਟ ਅਤੇ ਰੀਸਟਾਰਟ—ਦੀ ਮਹੱਤਤਾ ਬਾਰੇ ਵੀ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਮਾਨਸਿਕ ਤਣਾਅ ਨੂੰ ਸਮੇਂ ਸਿਰ ਪਛਾਣਨਾ, ਲੋੜੀਂਦਾ ਆਰਾਮ ਕਰਨਾ, ਆਪਣੇ ਆਪ ਨੂੰ ਮੁੜ ਸੰਤੁਲਿਤ ਕਰਨਾ, ਲੋੜ ਪੈਣ ’ਤੇ ਦੂਜਿਆਂ ਤੋਂ ਸਹਾਇਤਾ ਲੈਣਾ ਅਤੇ ਨਵੀਂ ਊਰਜਾ ਨਾਲ ਜੀਵਨ ਦੀ ਸ਼ੁਰੂਆਤ ਕਰਨਾ ਮਾਨਸਿਕ ਸਿਹਤ ਨੂੰ ਮਜ਼ਬੂਤ ਬਣਾਉਣ ਵਿਚ ਸਹਾਇਕ ਹੁੰਦਾ ਹੈ। ਇਸ ਮੌਕੇ ਵਾਈਸ ਪ੍ਰਿੰਸੀਪਲ ਪ੍ਰੋਫੈਸਰ ਹਰਜੀਤ ਸਿੰਘ, ਪ੍ਰੋਗਰਾਮ ਦੀ ਕਨਵੀਨਰ ਪ੍ਰੋ. ਉਪਦੇਸ਼ਦੀਪ ਕੌਰ, ਪ੍ਰੋ. ਅਰਵਿੰਦਰ ਕੌਰ, ਪ੍ਰੋ. ਅਜੇ ਕੁਮਾਰ, ਪ੍ਰੋ. ਕੁਲਦੀਪ ਕੌਰ, ਪ੍ਰੋ. ਮਨਦੀਪ ਕੌਰ, ਪ੍ਰੋ. ਮਨਪ੍ਰੀਤ ਕੌਰ, ਪ੍ਰੋ. ਮਨਦੀਪ ਕੌਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਆਪਕ ਹਾਜ਼ਰ ਸਨ।