11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਸਿਵਲ ਸਰਜਨ ਡਾ . ਵਿਵੇਕ ਕਟਾਰੀਆ ਵਲੋਂ ਐਮਰਜੈਂਸੀ ਸਿਹਤ ਸੇਵਾਵਾਂ ਦਾ ਨਿਰੀਖਣ ਮਰੀਜ਼ਾਂ ਨੂੰ ਸਮੇਂ ਸਿਰ ਅਤੇ ਮਿਆਰੀ ਇਲਾਜ ਦੇਣ ਦੀਆਂ ਹਦਾਇਤਾਂ

ਰੂਪਨਗਰ, 11 ਅਕਤੂਬਰ (ਸਤਨਾਮ ਸਿੰਘ ਸੱਤੀ)-ਸਰਕਾਰੀ ਸਿਹਤ ਸੰਸਥਾਵਾਂ ਵਿਚ ਮਰੀਜ਼ਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਸਿਵਲ ਸਰਜਨ ਰੂਪਨਗਰ ਡਾ. ਵਿਵੇਕ ਕਟਾਰੀਆ ਨੇ ਐਮਰਜੈਂਸੀ ਵਿਭਾਗ ਦਾ ਅਚਨਚੇਤ ਨਿਰੀਖਣ ਕਰਕੇ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ।

Ad Position 21
No active advertisement
ਸਿਵਲ ਸਰਜਨ ਡਾ . ਵਿਵੇਕ ਕਟਾਰੀਆ ਵਲੋਂ ਐਮਰਜੈਂਸੀ ਸਿਹਤ ਸੇਵਾਵਾਂ ਦਾ ਨਿਰੀਖਣ ਮਰੀਜ਼ਾਂ ਨੂੰ ਸਮੇਂ ਸਿਰ ਅਤੇ ਮਿਆਰੀ ਇਲਾਜ ਦੇਣ ਦੀਆਂ ਹਦਾਇਤਾਂ 12-10-2026
ਰੂਪਨਗਰ, 11 ਅਕਤੂਬਰ (ਸਤਨਾਮ ਸਿੰਘ ਸੱਤੀ)-ਸਰਕਾਰੀ ਸਿਹਤ ਸੰਸਥਾਵਾਂ ਵਿਚ ਮਰੀਜ਼ਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਸਿਵਲ ਸਰਜਨ ਰੂਪਨਗਰ ਡਾ. ਵਿਵੇਕ ਕਟਾਰੀਆ ਨੇ ਐਮਰਜੈਂਸੀ ਵਿਭਾਗ ਦਾ ਅਚਨਚੇਤ ਨਿਰੀਖਣ ਕਰਕੇ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਮਰੀਜ਼ਾਂ ਦੀ ਦੇਖਭਾਲ, ਇਲਾਜ ਦੇ ਪ੍ਰਬੰਧਾਂ ਅਤੇ ਉਪਲਬਧ ਸਹੂਲਤਾਂ ਦਾ ਨਿਰੀਖਣ ਕਰਦਿਆਂ ਸਬੰਧਿਤ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਐਮਰਜੈਂਸੀ ਵਿਚ ਆਉਣ ਵਾਲੇ ਮਰੀਜ਼ਾਂ ਨੂੰ ਬਿਨਾਂ ਦੇਰੀ ਲੋੜੀਂਦੀ ਡਾਕਟਰੀ ਸਹਾਇਤਾ ਦਿੱਤੀ ਜਾਵੇ। ਡਾ. ਕਟਾਰੀਆ ਨੇ ਕਿਹਾ ਕਿ ਐਮਰਜੈਂਸੀ ਵਿਭਾਗ ਵਿਚ ਤੁਰੰਤ ਇਲਾਜ ਬਹੁਤ ਮਹੱਤਵਪੂਰਨ ਹੈ। ਇਸ ਲਈ ਸਿਹਤ ਕਰਮਚਾਰੀ ਆਪਣੀ ਡਿਊਟੀ ਤਨਦੇਹੀ ਅਤੇ ਸੇਵਾ ਭਾਵਨਾ ਨਾਲ ਨਿਭਾਉਣ ਅਤੇ ਮਰੀਜ਼ਾਂ ਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਹਮਦਰਦੀ ਭਰਿਆ ਵਿਹਾਰ ਕਰਨ। ਉਨ੍ਹਾਂ ਕਿਹਾ ਕਿ ਸਰਕਾਰੀ ਸਿਹਤ ਸੰਸਥਾਵਾਂ ਵਿਚ ਮਿਆਰੀ ਸਿਹਤ ਸੇਵਾਵਾਂ ਅਤੇ ਮਰੀਜ਼ਾਂ ਦਾ ਵਿਸ਼ਵਾਸ ਮਜ਼ਬੂਤ ਕਰਨਾ ਸਿਹਤ ਵਿਭਾਗ ਦੀ ਤਰਜੀਹ ਹੈ। ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਉਰਮਿਲਾ ਗਰਗ, ਡਾ. ਲਵਲੀਨ ਕੌਰ ਅਤੇ ਹਸਪਤਾਲ ਦਾ ਹੋਰ ਸਟਾਫ਼ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਚੰਨੀ ਦੀ ਰਿਹਾਇਸ਼ ’ ਤੇ ਕੈਂਪ ਦੇ ਪਹਿਲੇ ਦਿਨ 450 ਮਰੀਜ਼ਾਂ ਦਾ ਚੈੱਕਅਪ , 100 ਮਰੀਜ਼ ਆਪ੍ਰੇਸ਼ਨ ਲਈ ਚੁਣੇ ਅਗਲੀ ਖ਼ਬਰ ਰੂਪਨਗਰ ਵਿਚ ਤਿੰਨ ਥਾਵਾਂ ’ ਤੇ ਰਾਮ ਲੀਲ੍ਹਾ ਦਾ ਸ਼ਾਨਦਾਰ ਆਗਾਜ਼ ਧਾਰਮਿਕ ਪ੍ਰਸੰਗਾਂ ਦੇ ਮੰਚਨ ਨਾਲ ਗੂੰਜਿਆ ਸ਼ਹਿਰ, ਪ੍ਰਬੰਧ...
Ad Position 24