11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਗੁਰੂ ਰਵਿਦਾਸ ਧਰਮਸ਼ਾਲਾ ਸਿੰਬਲ ਮਾਜਰਾ ਲਈ ਵਿਧਾਇਕ ਚੱਢਾ ਨੇ ਦਿੱਤੀ 3 ਲੱਖ ਰੁਪਏ ਦੀ ਗਰਾਂਟ

ਨੂਰਪੁਰ ਬੇਦੀ, 11 ਅਕਤੂਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਵਿਧਾਇਕ ਦਿਨੇਸ਼ ਚੱਢਾ ਵਲੋਂ ਪਿੰਡਾਂ ਦੇ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਦੇ ਯਤਨਾਂ ਤਹਿਤ ਪਿੰਡ ਸਿੰਬਲ ਮਾਜਰਾ ਵਿਖੇ ਗੁਰੂ ਰਵਿਦਾਸ ਧਰਮਸ਼ਾਲਾ ਲਈ 3 ਲੱਖ ਰੁਪਏ ਦੀ ਗਰਾਂਟ ਭੇਟ ਕੀਤੀ ਗਈ। ਇਹ ਗਰਾਂਟ ਵਿਧਾਇਕ ਦਿਨੇਸ਼ ਚੱਢਾ ਦੀ ਟੀਮ ਮੈਂਬਰ ਜਰਨੈਲ ਸਿੰਘ ਲਾਲੀ ਅਤੇ ਸੰਮਤੀ ਮੈਂਬਰ ਕੇਵਲ ਕ੍ਰਿਸ਼ਨ ਹੈਪੀ ਵਲੋਂ ਪਿੰਡ ਦੀ ਪੰਚਾਇਤ ਅਤੇ ਪਤਵੰਤਿਆਂ ਨੂੰ ਸੌਂਪੀ ਗਈ।

Ad Position 21
No active advertisement
ਅਜੀਤ ਡੈਸਕ 12-10-2026
ਨੂਰਪੁਰ ਬੇਦੀ, 11 ਅਕਤੂਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਵਿਧਾਇਕ ਦਿਨੇਸ਼ ਚੱਢਾ ਵਲੋਂ ਪਿੰਡਾਂ ਦੇ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਦੇ ਯਤਨਾਂ ਤਹਿਤ ਪਿੰਡ ਸਿੰਬਲ ਮਾਜਰਾ ਵਿਖੇ ਗੁਰੂ ਰਵਿਦਾਸ ਧਰਮਸ਼ਾਲਾ ਲਈ 3 ਲੱਖ ਰੁਪਏ ਦੀ ਗਰਾਂਟ ਭੇਟ ਕੀਤੀ ਗਈ। ਇਹ ਗਰਾਂਟ ਵਿਧਾਇਕ ਦਿਨੇਸ਼ ਚੱਢਾ ਦੀ ਟੀਮ ਮੈਂਬਰ ਜਰਨੈਲ ਸਿੰਘ ਲਾਲੀ ਅਤੇ ਸੰਮਤੀ ਮੈਂਬਰ ਕੇਵਲ ਕ੍ਰਿਸ਼ਨ ਹੈਪੀ ਵਲੋਂ ਪਿੰਡ ਦੀ ਪੰਚਾਇਤ ਅਤੇ ਪਤਵੰਤਿਆਂ ਨੂੰ ਸੌਂਪੀ ਗਈ। ਆਗੂਆਂ ਨੇ ਕਿਹਾ ਕਿ ਵਿਧਾਇਕ ਚੱਢਾ ਵਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵਿਧਾਇਕ ਦਾ ਉਦੇਸ਼ ਪਿੰਡਾਂ ਵਿਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਲੋਕਾਂ ਦੀਆਂ ਜ਼ਰੂਰਤਾਂ ਅਨੁਸਾਰ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਨਾ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਅਤੇ ਸਮਾਜਿਕ ਸਥਾਨ ਪਿੰਡਾਂ ਦੀ ਸਾਂਝੀ ਵਿਰਾਸਤ ਹੁੰਦੇ ਹਨ, ਜਿੱਥੇ ਲੋਕ ਇਕੱਠੇ ਹੋ ਕੇ ਸਮਾਜਿਕ ਗਤੀਵਿਧੀਆਂ ਵਿਚ ਹਿੱਸਾ ਲੈਂਦੇ ਹਨ। ਇਸ ਲਈ ਅਜਿਹੇ ਸਥਾਨਾਂ ਦੇ ਵਿਕਾਸ ਲਈ ਸਹਿਯੋਗ ਦੇਣਾ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕਾਂ ਦੀਆਂ ਮੰਗਾਂ ਅਤੇ ਲੋੜਾਂ ਨੂੰ ਧਿਆਨ ਵਿਚ ਰੱਖਦਿਆਂ ਵਿਕਾਸ ਕਾਰਜਾਂ ਲਈ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਯਤਨ ਜਾਰੀ ਰਹਿਣਗੇ। ਪਿੰਡ ਦੀ ਪੰਚਾਇਤ ਅਤੇ ਪਤਵੰਤਿਆਂ ਨੇ ਗਰਾਂਟ ਦੇਣ ਲਈ ਵਿਧਾਇਕ ਦਿਨੇਸ਼ ਚੱਢਾ ਅਤੇ ਉਨ੍ਹਾਂ ਦੀ ਟੀਮ ਦਾ ਧੰਨਵਾਦ ਕੀਤਾ। ਇਸ ਮੌਕੇ ਸਰਪੰਚ ਗੁਰਮੁੱਖ ਸਿੰਘ, ਨੰਬਰਦਾਰ ਰਾਮ ਕ੍ਰਿਸ਼ਨ, ਜੇਈ ਜਗਤਾਰ ਸਿੰਘ ਅਤੇ ਹੋਰ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਇਲਾਕੇ ਦੀਆਂ ਪੰਚਾਇਤਾਂ ਨੂੰ ਠੀਕਰੀ ਪਹਿਰੇ ਲਾਉਣ ਦੀ ਕੀਤੀ ਅਪੀਲ ਅਗਲੀ ਖ਼ਬਰ ਪੰਜਾਬ ਦੀ ਬਿਹਤਰੀ ਲਈ ਅਕਾਲੀ ਦਲ ਦਾ ਸੱਤਾ ਵਿਚ ਆਉਣਾ ਸਮੇਂ ਦੀ ਲੋੜ-ਕੁਲਦੀਪ ਸਿੰਘ ਟਾਂਡੀ
Ad Position 24