14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਸ਼ਹੀਦ ਭਗਤ ਸਿੰਘ ਦੇ ਵਿਚਾਰਾਂ ਦੀ ਮਸ਼ਾਲ ਹਰ ਦਰ ’ ਤੇ ਜਗਾਉਣ ਲਈ ਤਰਕਸ਼ੀਲ ਸੁਸਾਇਟੀ ਯਤਨਸ਼ੀਲ ਵਿਦਿਆਰਥੀਆਂ ਦੇ ਟੈਸਟ ਲਏ, ਮੋਹਰੀ ਪੁਜ਼ੀਸ਼ਨਾਂ ਹਾਸਲ ਕਰਨ ਵਾਲਿਆਂ ਨੂੰ ਦਿੱਤੇ ਜਾਣਗੇ ਇਨਾਮ

ਰੂਪਨਗਰ, 13 ਅਕਤੂਬਰ (ਸਤਨਾਮ ਸਿੰਘ ਸੱਤੀ)-ਤਰਕਸ਼ੀਲ ਸੁਸਾਇਟੀ ਪੰਜਾਬ (ਰਜਿ.) ਦੀ ਇਕਾਈ ਰੋਪੜ ਵਲੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ 119ਵੇਂ ਜਨਮ ਦਿਵਸ ਨੂੰ ਸਮਰਪਿਤ ‘ਹਰ ਦਰ ’ਤੇ ਜਗਾਈਏ ਸ਼ਹੀਦ ਭਗਤ ਸਿੰਘ ਦੇ ਵਿਚਾਰਾਂ ਦੀ ਮਸ਼ਾਲ’ ਮੁਹਿੰਮ ਤਹਿਤ ਪਿੰਡਾਂ, ਸ਼ਹਿਰਾਂ, ਸਕੂਲਾਂ ਅਤੇ ਧਰਨਿਆਂ ਵਿਚ ਪੈਂਫਲਿਟ ਵੰਡੇ ਗਏ।

Ad Position 21
No active advertisement
ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਅਤੇ ਸਟਾਫ਼ ਨਾਲ ਤਰਕਸ਼ੀਲ ਸੋਸਾਇਟੀ ਦੇ ਮੈਂਬਰ। 14-10-2026
ਰੂਪਨਗਰ, 13 ਅਕਤੂਬਰ (ਸਤਨਾਮ ਸਿੰਘ ਸੱਤੀ)-ਤਰਕਸ਼ੀਲ ਸੁਸਾਇਟੀ ਪੰਜਾਬ (ਰਜਿ.) ਦੀ ਇਕਾਈ ਰੋਪੜ ਵਲੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ 119ਵੇਂ ਜਨਮ ਦਿਵਸ ਨੂੰ ਸਮਰਪਿਤ ‘ਹਰ ਦਰ ’ਤੇ ਜਗਾਈਏ ਸ਼ਹੀਦ ਭਗਤ ਸਿੰਘ ਦੇ ਵਿਚਾਰਾਂ ਦੀ ਮਸ਼ਾਲ’ ਮੁਹਿੰਮ ਤਹਿਤ ਪਿੰਡਾਂ, ਸ਼ਹਿਰਾਂ, ਸਕੂਲਾਂ ਅਤੇ ਧਰਨਿਆਂ ਵਿਚ ਪੈਂਫਲਿਟ ਵੰਡੇ ਗਏ। ਕਈ ਸਕੂਲਾਂ ਵਿਚ ਵਿਦਿਆਰਥੀਆਂ ਦੇ ਟੈਸਟ ਵੀ ਲਏ ਗਏ, ਜਿਨ੍ਹਾਂ ਵਿੱਚੋਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਲ ਕਰਨ ਵਾਲਿਆਂ ਨੂੰ ਇਨਾਮ ਦਿੱਤੇ ਜਾਣਗੇ। ਸੁਸਾਇਟੀ ਦੇ ਜ਼ੋਨ ਮੁਖੀ ਅਜੀਤ ਪ੍ਰਦੇਸੀ, ਅਸ਼ੋਕ ਕੁਮਾਰ, ਹਰਨੇਕ ਚੱਕ ਕਰਮਾਂ, ਕਾਮਰੇਡ ਪਵਨ ਕੁਮਾਰ ਸਰਪੰਚ ਚੱਕ ਕਰਮਾਂ ਅਤੇ ਹਰਵਿੰਦਰ ਸੁਖਰਾਮਪੁਰੀ ਨੇ ਕਿਹਾ ਕਿ ਮੁਹਿੰਮ ਦਾ ਮਕਸਦ ਵਿਦਿਆਰਥੀਆਂ ਨੂੰ ਭਗਤ ਸਿੰਘ ਦੇ ਵਿਚਾਰਾਂ ਅਤੇ ਪੁਸਤਕ ਸੱਭਿਆਚਾਰ ਨਾਲ ਜੋੜਨਾ ਹੈ। ਉਨ੍ਹਾਂ ਕਿਹਾ ਕਿ ਭਗਤ ਸਿੰਘ ਦਾ ਸੁਪਨਾ ਸਿਰਫ਼ ਅੰਗਰੇਜ਼ਾਂ ਤੋਂ ਆਜ਼ਾਦੀ ਹਾਸਲ ਕਰਨਾ ਹੀ ਨਹੀਂ, ਸਗੋਂ ਲੁੱਟ-ਰਹਿਤ ਅਤੇ ਬਰਾਬਰੀ ਵਾਲਾ ਸਮਾਜ ਸਿਰਜਣਾ ਵੀ ਸੀ। ਇਸ ਲਈ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਵਿਚਾਰਾਂ ਨਾਲ ਸਬੰਧਤ ਪੁਸਤਕਾਂ ਪੜ੍ਹਨ ਅਤੇ ਵਿਗਿਆਨਕ ਸੋਚ ਅਪਣਾਉਣ ਦੀ ਲੋੜ ਹੈ। ਇਸ ਮੁਹਿੰਮ ਵਿਚ ਡੀ.ਏ.ਵੀ. ਸਕੂਲ ਦੀ ਪ੍ਰਿੰਸੀਪਲ ਸੰਗੀਤਾ ਰਾਣੀ, ਗਾਂਧੀ ਸਕੂਲ ਦੇ ਪ੍ਰਿੰਸੀਪਲ ਸ੍ਰੀ ਬਾਂਸਲ, ਰਘੂਨਾਥ ਸਹਾਏ ਗਲੋਬਲ ਸਮਾਰਟ ਸਕੂਲ ਦੇ ਪ੍ਰਿੰਸੀਪਲ ਵਿਕਾਸ ਗਰਗ, ਮੈਡਮ ਮਨਿੰਦਰ ਕੌਰ, ਖਾਲਸਾ ਸਕੂਲ ਦੇ ਪ੍ਰਿੰਸੀਪਲ ਕੁਲਵਿੰਦਰ ਸਿੰਘ ਅਤੇ ਮੈਡਮ ਹਰਜੀਤ ਕੌਰ ਨੇ ਸਹਿਯੋਗ ਦਿੱਤਾ। ਇਸ ਤੋਂ ਇਲਾਵਾ ਹਰਨੇਕ ਚੱਕ ਕਰਮਾਂ, ਅਜੇ ਕੁਮਾਰ, ਨਾਇਬ ਸਿੰਘ ਪੰਜਕੋਹਾ, ਰਿਪਦੁਮਨ ਸਿੰਘ ਰੰਧਾਵਾ, ਦੌਲਤ ਸਿੰਘ, ਲੈਕਚਰਾਰ ਕਰਨੈਲ ਸਿੰਘ ਅਤੇ ਹੋਰ ਮੈਂਬਰਾਂ ਨੇ ਵੀ ਅਹਿਮ ਯੋਗਦਾਨ ਪਾਇਆ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਵੇਟ ਲਿਫ਼ਟਿੰਗ ਮੁਕਾਬਲਿਆਂ ਵਿਚ ਖ਼ਾਲਸਾ ਸਕੂਲ ਦੇ ਖਿਡਾਰੀਆਂ ਦਾ ਚੰਗਾ ਪ੍ਰਦਰਸ਼ਨ ਅਗਲੀ ਖ਼ਬਰ ਸ੍ਰੀ ਠਾਕੁਰ ਲਾਲ ਦੇ ਬੜਾ ਮੰਦਰ ਔਲਖ ਵਿਖੇ ਸਾਲਾਨਾ ਸੁਲਾਹਕੁਲ ਸਤਸੰਗ ਸਮਾਗਮ ਅੱਜ
Ad Position 24