3 ਦਿਨਾਂ ਦਰਬਾਰ ਖ਼ਾਲਸਾ ( ਦਸਹਿਰਾ ) ਦੀਆਂ ਤਿਆਰੀਆਂ ਸ਼ੁਰੂ ਸਮਾਗਮ 18 ਤੋਂ
ਸ੍ਰੀ ਚਮਕੌਰ ਸਾਹਿਬ, 13 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਇਤਿਹਾਸਕ ਨਗਰੀ ਸ੍ਰੀ ਚਮਕੌਰ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮਨਾਏ ਜਾਂਦੇ ਦਰਬਾਰ ਖ਼ਾਲਸਾ(ਦੁਸ਼ਹਿਰੇ) ਸਬੰਧੀ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਪਰਮਜੀਤ ਸਿੰਘ ਲੱਖੇਵਾਲ ਦੇ ਆਦੇਸ਼ਾਂ ਤੇ ਤਿਆਰੀਆਂ ਸਬੰਧੀ ਮੀਟਿੰਗ ਮੈਨੇਜਰ ਭਾਈ ਗੁਰਮੁਖ ਸਿੰਘ ਢੋਲੇਵਾਲ ਦੀ ਅਗਵਾਈ ਹੇਠ ਹੋਈ ਜਿਸ ਵਿਚ ਸਮੁੱਚੀਆਂ ਤਿਆਰੀਆਂ ਦੀ ਰੂਪ ਰੇਖਾ ਤਿਆਰ ਕੀਤੀ ਗਈ।
ਗ
ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਦਰਬਾਰ ਖ਼ਾਲਸਾ ਦੀਆਂ ਤਿਆਰੀਆਂ ਸਬੰਧੀ ਹੋਈ ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਮੈਨੇਜਰ ਭਾਈ ਗੁਰਮੁੱਖ ਸਿੰਘ ਢੋਲੇਵਾਲ। ਤਸਵੀਰ: ਜਗਮੋਹਣ ਸਿੰਘ ਨਾਰੰਗ
14-10-2026
ਸ੍ਰੀ ਚਮਕੌਰ ਸਾਹਿਬ, 13 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਇਤਿਹਾਸਕ ਨਗਰੀ ਸ੍ਰੀ ਚਮਕੌਰ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮਨਾਏ ਜਾਂਦੇ ਦਰਬਾਰ ਖ਼ਾਲਸਾ(ਦੁਸ਼ਹਿਰੇ) ਸਬੰਧੀ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਪਰਮਜੀਤ ਸਿੰਘ ਲੱਖੇਵਾਲ ਦੇ ਆਦੇਸ਼ਾਂ ਤੇ ਤਿਆਰੀਆਂ ਸਬੰਧੀ ਮੀਟਿੰਗ ਮੈਨੇਜਰ ਭਾਈ ਗੁਰਮੁਖ ਸਿੰਘ ਢੋਲੇਵਾਲ ਦੀ ਅਗਵਾਈ ਹੇਠ ਹੋਈ ਜਿਸ ਵਿਚ ਸਮੁੱਚੀਆਂ ਤਿਆਰੀਆਂ ਦੀ ਰੂਪ ਰੇਖਾ ਤਿਆਰ ਕੀਤੀ ਗਈ। ਮੀਟਿੰਗ ਉਪਰੰਤ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਦੇ ਮੈਨੇਜਰ ਭਾਈ ਗੁਰਮੁਖ ਸਿੰਘ ਢੋਲੇਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 18 ਅਕਤੂਬਰ ਨੂੰ ਸ਼੍ਰੋਮਣੀ ਕਮੇਟੀ ਅਧੀਨ ਸਮੂਹ ਗੁਰਦੁਆਰਾ ਸਾਹਿਬਾਨ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਨਾਲ ਸਮਾਗਮ ਸ਼ੁਰੂ ਹੋ ਜਾਣਗੇ। 19 ਅਕਤੂਬਰ ਨੂੰ ਦੁਪਹਿਰ 1 ਵਜੇ ਬਾਬਾ ਸੰਗਤ ਸਿੰਘ ਦੀਵਾਨ ਹਾਲ ਵਿਚ ਦੀਵਾਨ ਅਰੰਭ ਹੋਣਗੇ,ਜਿਸ ਵਿਚ ਕਥਾ ਵਾਚਕ,ਕੀਰਤਨੀ,ਢਾਡੀ ਅਤੇ ਕਵੀਸ਼ਰੀ ਜਥੇ ਸੰਗਤਾਂ ਨੂੰ 20 ਅਕਤੂਬਰ ਸਵੇਰੇ 11 ਵਜੇ ਤੱਕ ਨਿਰੰਤਰ ਬਾਣੀ ਨਾਲ ਜੋੜਨਗੇ।ਇਸ ਉਪਰੰਤ ਸਿਆਸੀ ਤੇ ਧਾਰਮਿਕ ਆਗੂ ਸੰਗਤਾਂ ਨੂੰ ਸੰਬੋਧਨ ਕਰਨਗੇ ਅਤੇ ਦੁਪਹਿਰ 1 ਵਜੇ ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ 20 ਅਕਤੂਬਰ ਨੂੰ ਹੀ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਹੋਵੇਗਾ। ਉਨ੍ਹਾਂ ਦੱਸਿਆ ਕਿ ਸਮਾਗਮ ਵਿਚ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਵਾਧੂ ਰਿਹਾਇਸ਼, ਪੀਣ ਵਾਲਾ, ਪਖਾਨੇ, ਕੜਾ ਪ੍ਰਸ਼ਾਦ ਲਈ ਵਾਧੂ ਕਾਊਂਟਰ ਬਣਾਏ ਜਾਣੇ ਹਨ, ਇਨ੍ਹਾਂ ਪ੍ਰਬੰਧਾਂ ਨੂੰ ਸੁਚਾਰੂ ਬਣਾਉਣ ਲਈ ਸ਼੍ਰੋਮਣੀ ਕਮੇਟੀ ਵਲੋਂ ਵਾਧੂ ਅਮਲਾ ਭੇਜਿਆ ਜਾ ਰਿਹਾ ਹੈ। ਇਸ ਮੌਕੇ ਮੈਨੇਜਰ ਭਾਈ ਗੁਰਮੁਖ ਸਿੰਘ ਢੋਲੇਵਾਲ, ਭਾਈ ਨਰਿੰਦਰ ਸਿੰਘ ਸੋਲਖੀਆਂ, ਭਾਈ ਰਵਿੰਦਰ ਸਿੰਘ, ਭਾਈ ਲਵਪ੍ਰੀਤ ਸਿੰਘ, ਦਿਲਬਰ ਸਿੰਘ ਕੰਗ, ਭਾਈ ਗੁਰਪ੍ਰੀਤ ਸਿੰਘ, ਹੈੱਡ ਗ੍ਰੰਥੀ ਗਿਆਨੀ ਜਸਵੀਰ ਸਿੰਘ, ਕਥਾ ਵਾਚਕ ਗਿਆਨੀ ਗੁਰਬਾਜ਼ ਸਿੰਘ, ਗੁਰਨਾਮ ਸਿੰਘ, ਕਮਲਜੀਤ ਸਿੰਘ, ਕੰਵਲਜੀਤ ਸਿੰਘ, ਸੁਖਵਿੰਦਰ ਸਿੰਘ ਆਦਿ ਵੀ ਹਾਜ਼ਰ ਸਨ।