ਵਿਧਾਇਕ ਦਿਨੇਸ਼ ਚੱਢਾ ਵਲੋਂ ਗ੍ਰਾਮ ਪੰਚਾਇਤ ਬਿੱਲਪੁਰ ਨੂੰ ਜਿੰਮ ਲਈ 3 ਲੱਖ ਦੀ ਗਰਾਂਟ ਦਾ ਚੈੱਕ ਭੇਟ ਮਾਨ ਸਰਕਾਰ ਨੇ ਲੋਕ ਭਲਾਈ ਸਕੀਮਾਂ ਤਹਿਤ ਆਪ ਲੋਕਾਂ ਨੂੰ ਲਾਭ ਦਿੱਤਾ : ਚੱਢਾ
ਨੂਰਪੁਰ ਬੇਦੀ, 13 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਹਲਕਾ ਵਿਧਾਇਕ ਐਡ. ਦਿਨੇਸ਼ ਚੱਢਾ ਵਲੋਂ ਅੱਜ ਨੂਰਪੁਰ ਬੇਦੀ ਬਲਾਕ ਦੇ ਪਿੰਡ ਬਿੱਲ ਪੁਰ ਦੀ ਗ੍ਰਾਮ ਪੰਚਾਇਤ ਨੂੰ 3 ਲੱਖ ਦੀ ਗਰਾਂਟ ਦਾ ਚੈੱਕ ਦਿੱਤਾ ਗਿਆ।
ਨੂਰਪੁਰ ਬੇਦੀ, 13 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਹਲਕਾ ਵਿਧਾਇਕ ਐਡ. ਦਿਨੇਸ਼ ਚੱਢਾ ਵਲੋਂ ਅੱਜ ਨੂਰਪੁਰ ਬੇਦੀ ਬਲਾਕ ਦੇ ਪਿੰਡ ਬਿੱਲ ਪੁਰ ਦੀ ਗ੍ਰਾਮ ਪੰਚਾਇਤ ਨੂੰ 3 ਲੱਖ ਦੀ ਗਰਾਂਟ ਦਾ ਚੈੱਕ ਦਿੱਤਾ ਗਿਆ। ਉਨ੍ਹਾਂ ਵਲੋਂ ਇਹ ਚੈੱਕ ਪਿੰਡ ਦੇ ਨੌਜਵਾਨਾਂ ਨੂੰ ਜਿੰਮ ਲਈ ਦਿੱਤਾ ਗਿਆ। ਇਸ ਮੌਕੇ ਸਮੂਹ ਗ੍ਰਾਮ ਪੰਚਾਇਤ ਵਲੋਂ ਹਲਕਾ ਵਿਧਾਇਕ ਦਾ ਧੰਨਵਾਦ ਕੀਤਾ ਗਿਆ। ਵਿਧਾਇਕ ਚੱਢਾ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਪਿੰਡ ਵਿਚ ਸੀ.ਸੀ.ਟੀ.ਵੀ ਕੈਮਰੇ ਅਤੇ ਸੋਲਰ ਲਾਈਟਾਂ ਲਗਾਈਆਂ ਜਾ ਚੁੱਕੀਆਂ ਹਨ। ਪਿੰਡ ਦੇ ਪੰਚਾਇਤ ਘਰ ਦੀ ਮੁਰੰਮਤ ਲਈ ਵੀ ਗਰਾਂਟ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਲਈ ਕੰਮ ਕਰ ਰਹੀ ਹੈ। ਉਨ੍ਹਾਂ ਰੂਪਨਗਰ ਵਿਧਾਨ ਸਭਾ ਹਲਕਾ ਵਿਸ਼ੇਸ਼ ਕਰ ਨੂਰਪੁਰ ਬੇਦੀ ਇਲਾਕੇ ਵਿਚ ਉਨ੍ਹਾਂ ਵਲੋਂ ਕਰਵਾਏ ਕੰਮਾਂ ਬਾਰੇ ਵੀ ਵਿਸਥਾਰਪੂਰਵਕ ਲੋਕਾਂ ਨੂੰ ਜਾਣਕਾਰੀ ਦਿੱਤੀ। ਉਨ੍ਹਾਂ ਆਖਿਆ ਕਿ ਇਲਾਕੇ ਵਿਚ ਸਿੰਚਾਈ ਯੋਜਨਾਵਾਂ, ਨਵੀਆਂ ਸੜਕਾਂ ਬਣਾਉਣ ਦਾ ਕੰਮ ਜੰਗੀ ਪੱਧਰ ਤੇ ਚੱਲ ਰਿਹਾ ਹੈ। ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡ ਸਟੇਡੀਅਮਾਂ ਸਮੇਤ ਹੋਰ ਵੱਡੇ ਉਪਰਾਲੇ ਕੀਤੇ ਗਏ ਹਨ। ਇਸ ਮੌਕੇ ਪ੍ਰਿੰ.ਹਰਦੀਪ ਸਿੰਘ, ਗ੍ਰਾਮ ਪੰਚਾਇਤ ਦੀ ਸਰਪੰਚ ਜਗਤਾਰ ਕੌਰ, ਸਮੂਹ ਪੰਚਾਇਤ ਤੇ ਯੂਥ ਕਲੱਬ ਦੇ ਨੌਜਵਾਨਾਂ ਵਲੋਂ ਹਲਕਾ ਵਿਧਾਇਕ ਦਾ ਜਿੰਮ ਲਈ ਗਰਾਂਟ ਦੇਣ ਦਾ ਧੰਨਵਾਦ ਕੀਤਾ ਅਤੇ ਪਿੰਡ ਵਾਸੀਆਂ ਨੇ ਰੌਲ਼ੀ ਕਾਰਗਿਲ ਸ਼ਹੀਦ ਗੇਟ ਤੋਂ ਵਾਇਆ ਮੋਠਾਪੁਰ ਅਮਰਪੁਰ ਬੇਲਾ ਸੜਕ ਨੂੰ ਚੌੜਾ ਕਰਕੇ ਬਣਾਉਣ ਦੇ ਕੰਮ ਦੀ ਰਫ਼ਤਾਰ ਤੇਜ਼ ਕਰਨ ਅਤੇ ਪਿੰਡ ਦੇ ਟੋਭੇ ਨੂੰ ਸੀਚੇਵਾਲ ਮਾਡਲ ਤਹਿਤ ਵਧੀਆਂ ਬਣਾਉਣ ਦੀ ਮੰਗ ਵੀ ਰੱਖੀ ਜਿਸ ਨੂੰ ਹੱਲ ਕਰਨ ਦਾ ਵਿਧਾਇਕ ਵਲੋਂ ਭਰੋਸਾ ਦਿੱਤਾ ਗਿਆ। ਪੰਚਾਇਤ ਵਲੋਂ ਵਿਧਾਇਕ ਚੱਢਾ,ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਰਨੈਲ ਸਿੰਘ ਲਾਲੀ, ਸੰਮਤੀ ਮੈਂਬਰ ਕ੍ਰਿਸ਼ਨ ਸਿੰਘ ਬਿੱਲਾ, ਸੰਮਤੀ ਮੈਂਬਰ ਸਤਨਾਮ ਸਿੰਘ ਨਾਗਰਾ, ਬਲਵੀਰ ਚੌਧਰੀ, ਜਸਵਿੰਦਰ ਸਿੰਘ ਜਿੰਦੂ ਸਰਪੰਚ ਮੋਠਾਪੁਰ ਅਤੇ ਸਰਪੰਚ ਸਤਨਾਮ ਸਿੰਘ ਮੁਕਾਰੀ ਆਦਿ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਸਾ.ਸਰਪੰਚ ਬਾਬਾ ਸ਼ਿੰਗਾਰਾ ਸਿੰਘ,ਰਣਜੀਤ ਸਿੰਘ ਢੀਂਡਸਾ, ਜਰਨੈਲ ਸਿੰਘ ਲਾਲਾ, ਜੀਤ ਸਿੰਘ,ਗੁਰਚੇਤ ਸਿੰਘ, ਜਸਬੀਰ ਸਿੰਘ, ਜਗਤਾਰ ਸਿੰਘ ਪੰਚ,ਲਖਵੀਰ ਸਿੰਘ ਫ਼ੌਜੀ, ਬਲਵਿੰਦਰ ਸਿੰਘ ਸਹੋਤਾ, ਬਲਜੀਤ ਸਿੰਘ, ਨਵਨੀਤ ਸਿੰਘ, ਅਰਮਾਨ ਸਿੰਘ, ਸ਼ਿੰਗਾਰਾ ਸਿੰਘ, ਮਾ.ਗੁਰਮੁੱਖ ਸਿੰਘ, ਹਰਦੇਵ ਸਿੰਘ ਸਹੋਤਾ, ਜਸ਼ਨਦੀਪ ਸਿੰਘ ਢੀਂਡਸਾ,ਗੁਰਪ੍ਰੀਤ ਸਿੰਘ ਢੀਂਡਸਾ, ਡਾ.ਕਰਨਦੀਪ ਸਿੰਘ, ਮਹਿੰਦਰ ਸਿੰਘ, ਭੁਪਿੰਦਰ ਸਿੰਘ, ਗੁਰਵਿੰਦਰ ਸਿੰਘ, ਨਵਜੋਤ ਸਿੰਘ, ਕਰਨਪ੍ਰੀਤ ਸਿੰਘ ਸਮੇਤ ਹੋਰ ਵੀ ਹਾਜ਼ਰ ਸਨ।