13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਨੰਗਲ ’ ਚ ਸਫ਼ਾਈ ਮੁਹਿੰਮ ਬਣੀ ਸਿਆਸੀ ਸਰਗਰਮੀ ਦਾ ਸਾਧਨ ਵਾਰਡ-ਵਾਰ ਪਹੁੰਚ ਰਹੇ ਹਰਜੋਤ ਬੈਂਸ, 2027 ਦੀ ਚੋਣ ਤੋਂ ਪਹਿਲਾਂ ਲੋਕਾਂ ਨਾਲ ਸੰਪਰਕ

ਨੰਗਲ, 13 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਨੰਗਲ ਵਿਚ ਸਿਆਸੀ ਸਰਗਰਮੀਆਂ ਤੇਜ਼ ਹੋਣ ਦੇ ਨਾਲ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਸ਼ਹਿਰ ਦੀ ਸਫ਼ਾਈ ਮੁਹਿੰਮ ਨੂੰ ਲਗਾਤਾਰ ਅੱਗੇ ਵਧਾਇਆ ਜਾ ਰਿਹਾ ਹੈ। ਵੱਖ-ਵੱਖ ਵਾਰਡਾਂ ਵਿਚ ਪਹੁੰਚ ਕੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲੈਣ ਦੀ ਇਸ ਲੜੀ ਤਹਿਤ ਅੱਜ ਉਨ੍ਹਾਂ ਨੇ ਵਾਰਡ ਨੰਬਰ 9 ਦਾ ਦੌਰਾ ਕੀਤਾ।

Ad Position 21
No active advertisement
ਸੁੰਦਰਤਾ ਕਾਇਮ ਰੱਖਣ ਲਈ ਲੋਕਾਂ ਨੂੰ ਗੁਹਾਰ 14-10-2026
ਨੰਗਲ, 13 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਨੰਗਲ ਵਿਚ ਸਿਆਸੀ ਸਰਗਰਮੀਆਂ ਤੇਜ਼ ਹੋਣ ਦੇ ਨਾਲ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਸ਼ਹਿਰ ਦੀ ਸਫ਼ਾਈ ਮੁਹਿੰਮ ਨੂੰ ਲਗਾਤਾਰ ਅੱਗੇ ਵਧਾਇਆ ਜਾ ਰਿਹਾ ਹੈ। ਵੱਖ-ਵੱਖ ਵਾਰਡਾਂ ਵਿਚ ਪਹੁੰਚ ਕੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲੈਣ ਦੀ ਇਸ ਲੜੀ ਤਹਿਤ ਅੱਜ ਉਨ੍ਹਾਂ ਨੇ ਵਾਰਡ ਨੰਬਰ 9 ਦਾ ਦੌਰਾ ਕੀਤਾ। ਲਗਾਤਾਰ ਹੋ ਰਹੀਆਂ ਇਨ੍ਹਾਂ ਫੇਰੀਆਂ ਨੂੰ ਸ਼ਹਿਰ ਵਿਚ ਸਰਕਾਰੀ ਸਰਗਰਮੀ ਦਿਖਾਉਣ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਣ ਦੇ ਯਤਨ ਵਜੋਂ ਵੀ ਦੇਖਿਆ ਜਾ ਰਿਹਾ ਹੈ। ਦੌਰੇ ਦੌਰਾਨ ਬੈਂਸ ਨੇ ਸਬੰਧਤ ਕਰਮਚਾਰੀਆਂ ਤੋਂ ਸਫ਼ਾਈ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਹਰੇਕ ਵਾਰਡ, ਗਲੀ ਤੇ ਮੁਹੱਲੇ ਵਿਚ ਸਫ਼ਾਈ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਨੰਗਲ ਨੂੰ ਸਾਫ਼-ਸੁਥਰਾ ਬਣਾਉਣ ਲਈ ਨਗਰ ਕੌਂਸਲ ਦੇ ਯਤਨਾਂ ਦੇ ਨਾਲ ਸ਼ਹਿਰ ਵਾਸੀਆਂ ਦਾ ਸਹਿਯੋਗ ਵੀ ਲਾਜ਼ਮੀ ਹੈ। ਕੈਬਨਿਟ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਘਰਾਂ ਅਤੇ ਦੁਕਾਨਾਂ ਵਿੱਚੋਂ ਨਿਕਲਣ ਵਾਲੇ ਗਿੱਲੇ ਤੇ ਸੁੱਕੇ ਕੂੜੇ ਨੂੰ ਵੱਖ-ਵੱਖ ਰੱਖਿਆ ਜਾਵੇ। ਕੂੜਾ ਸੜਕਾਂ, ਗਲੀਆਂ ਜਾਂ ਖਾਲੀ ਥਾਵਾਂ ’ਤੇ ਸੁੱਟਣ ਦੀ ਬਜਾਏ ਨਗਰ ਕੌਂਸਲ ਦੀ ਕੂੜਾ ਇਕੱਠਾ ਕਰਨ ਵਾਲੀ ਗੱਡੀ ਵਿਚ ਹੀ ਪਾਇਆ ਜਾਵੇ। ਉਨ੍ਹਾਂ ਕਿਹਾ ਕਿ ਕੂੜੇ ਨੂੰ ਸਰੋਤ ’ਤੇ ਵੱਖਰਾ ਕਰਨ ਨਾਲ ਇਸ ਦੇ ਸੁਚੱਜੇ ਨਿਪਟਾਰੇ ਵਿਚ ਮਦਦ ਮਿਲਦੀ ਹੈ। ਹਾਲਾਂਕਿ ਸਿਆਸੀ ਸਰਗਰਮੀਆਂ ਦਰਮਿਆਨ ਸਫ਼ਾਈ ਮੁਹਿੰਮ ਰਾਹੀਂ ਲੋਕਾਂ ਤੱਕ ਪਹੁੰਚ ਬਣਾਉਣਾ ਅਹਿਮ ਹੈ, ਪਰ ਸ਼ਹਿਰ ਵਾਸੀਆਂ ਦੀਆਂ ਉਮੀਦਾਂ ਸਿਰਫ਼ ਨਿਰੀਖਣਾਂ ਤੱਕ ਸੀਮਤ ਨਹੀਂ ਹਨ। ਸਥਾਈ ਸਫ਼ਾਈ, ਕੂੜੇ ਦੇ ਢੁੱਕਵੇਂ ਨਿਪਟਾਰੇ ਅਤੇ ਹਰ ਵਾਰਡ ਵਿਚ ਬਿਹਤਰ ਨਾਗਰਿਕ ਸਹੂਲਤਾਂ ਹੀ ਇਸ ਮੁਹਿੰਮ ਦੀ ਅਸਲ ਸਫ਼ਲਤਾ ਦਾ ਪੈਮਾਨਾ ਬਣਨਗੀਆਂ। ਇਸ ਮੌਕੇ ਸਾਗਰ ਸੋਬਤੀ, ਰਣਜੀਤ ਸਿੰਘ, ਅਜੇ ਕੁਮਾਰ, ਜਤਿੰਦਰ ਸਿੰਘ, ਸੈਨੇਟਰੀ ਇੰਸਪੈਕਟਰ ਮਦਨ ਲਾਲ, ਐੱਸ.ਆਈ. ਸਚਿਨ ਅਤੇ ਹੋਰ ਵਰਕਰ ਤੇ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨੰਗਲ ’ ਚ ਬੁੱਧਵਾਰ ਨੂੰ 4 ਘੰਟੇ ਬਿਜਲੀ ਬੰਦ ਰਹੇਗੀ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟੇ ਦੇ ਕਤਲ ...
Ad Position 24