13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਦੇ ਅੱਜ ਪਹਿਲੇ ਦਿਨ ਲੜਕੀਆਂ ਦੇ ਕਰਵਾਏ ਮੁਕਾਬਲੇ

ਸ੍ਰੀ ਚਮਕੌਰ ਸਾਹਿਬ, 13 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਵਿਚ ਅੱਜ ਜ਼ਿਲ੍ਹਾ ਪੱਧਰੀ ਸਕੂਲ ਖੇਡਾ ਦੀ ਸੁਰੂਆਤ ਹੋਈ। ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਪ੍ਰੇਮ ਕੁਮਾਰ ਮਿੱਤਲ ਦੇ ਆਦੇਸ਼ਾਂ ਅਤੇ ਜ਼ਿਲ੍ਹਾ ਖੇਡ ਕੋਆਰਡੀਨੇਟਰ ਸ਼ਰਨਜੀਤ ਕੌਰ ਦੀ ਅਗਵਾਈ ’ਚ ਅੱਜ ਪਹਿਲੇ ਦਿਨ ਲੜਕੀਆਂ ਦੇ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਦੀ ਸ਼ੁਰੂਆਤ ਮੇਜਬਾਨ ਸਕੂਲ ਦੇ ਐੱਮ.

Ad Position 21
No active advertisement
ਸ੍ਰੀ ਚਮਕੌਰ ਸਾਹਿਬ ਵਿਖੇ ਜ਼ਿਲ੍ਹਾ ਪੱਧਰੀ ਸਕੂਲ ਖੇਡਾ ਦੇ ਰੱਸਾਕੱਸੀ ਮੁਕਾਬਲੇ ਦੇ ਲੜਕੀਆਂ ਦੇ ਵਰਗ ਦੀ ਜੇਤੂ ਟੀਮ ਨੂੰ ਸਨਮਾਨਿਤ ਕਰਦੇ ਜ਼ੋਨਲ ਸਕੱਤਰ ਹਰਮਨਦੀਪ ਸਿੰਘ ਸੰਧੂ ਅਤੇ ਹੋਰ। ਤਸਵੀਰ: ਜਗਮੋਹਣ ਸਿੰਘ ਨਾਰੰਗ 14-10-2026
ਸ੍ਰੀ ਚਮਕੌਰ ਸਾਹਿਬ, 13 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਵਿਚ ਅੱਜ ਜ਼ਿਲ੍ਹਾ ਪੱਧਰੀ ਸਕੂਲ ਖੇਡਾ ਦੀ ਸੁਰੂਆਤ ਹੋਈ। ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਪ੍ਰੇਮ ਕੁਮਾਰ ਮਿੱਤਲ ਦੇ ਆਦੇਸ਼ਾਂ ਅਤੇ ਜ਼ਿਲ੍ਹਾ ਖੇਡ ਕੋਆਰਡੀਨੇਟਰ ਸ਼ਰਨਜੀਤ ਕੌਰ ਦੀ ਅਗਵਾਈ ’ਚ ਅੱਜ ਪਹਿਲੇ ਦਿਨ ਲੜਕੀਆਂ ਦੇ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਦੀ ਸ਼ੁਰੂਆਤ ਮੇਜਬਾਨ ਸਕੂਲ ਦੇ ਐੱਮ.ਡੀ. ਮਨਜਿੰਦਰ ਸਿੰਘ ਨੇ ਕਰਵਾਈ ਅਤੇ ਖਿਡਾਰਣਾਂ ਨੂੰ ਖੇਡ ਭਾਵਨਾ ਨਾਲ ਖੇਡਣ ਲਈ ਪ੍ਰੇਰਿਤ ਕੀਤਾ। ਜੋਨਲ ਸਕੱਤਰ ਹਰਮਨਦੀਪ ਸਿੰਘ ਸੰਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਰੱਸਾ ਕੱਸੀ ਦੇ ਅੰਡਰ 19 ਸਾਲਾ ਵਰਗ ਦੇ ਮੁਕਾਬਲੇ ਵਿਚ ਪਹਿਲਾ ਸਥਾਨ ਜੀਨਅਸ ਪਬਲਿਕ ਸਕੂਲ ਸੋਲਖੀਆਂ, ਦੂਜਾ ਸਥਾਨ ਖਾਲਸਾ ਸਕੂਲ ਜੰਡ ਸਾਹਿਬ, ਤੀਜਾ ਸਥਾਨ ਗਾਰਡਨ ਵੈਲੀ ਸਕੂਲ ਬੇਲਾ ਨੇ ਹਾਸਲ ਕੀਤਾ। ਅੰਡਰ-17 ਸਾਲਾਂ ਵਰਗ ਵਿਚ ਸਰਕਾਰੀ ਹਾਈ ਸਕੂਲ ਬਜੀਦਪੁਰ ਨੇ ਪਹਿਲਾ, ਖਾਲਸਾ ਸਕੂਲ ਜੰਡ ਸਾਹਿਬ ਨੇ ਦੂਜਾ ਅਤੇ ਰਾਮ ਰਾਏ ਪਬਲਿਕ ਸਕੂਲ ਬਹਿਰਾਮਪੁਰ ਬੇਟ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਤਰਾਂ ਅੰਡਰ-14 ਸਾਲਾਂ ਵਰਗ ਦੇ ਮੁਕਾਬਲੇ ਵਿਚ ਖ਼ਾਲਸਾ ਸਕੂਲ ਜੰਡ ਸਾਹਿਬ ਨੇ ਪਹਿਲਾ, ਜੀਨੀਅਸ ਪਬਲਿਕ ਸਕੂਲ ਸੋਲਖੀਆਂ ਨੇ ਦੂਜਾ ਅਤੇ ਸਰਕਾਰੀ ਕੰਨਿਆ ਸਕੂਲ ਸ੍ਰੀ ਚਮਕੌਰ ਸਾਹਿਬ ਨੇ ਤੀਜਾ ਸਥਾਨ ਹਾਸਲ ਕੀਤਾ। ਇਨ੍ਹਾਂ ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਜੋਨਲ ਸਕੱਤਰ ਹਰਮਨਦੀਪ ਸਿੰਘ ਸੰਧੂ ਨੇ ਕਰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀ ਜੀਵਨ ਨੂੰ ਨਿਖਾਰਦੀਆ ਹਨ ਤੇ ਇਸ ਨਾਲ ਜੁੜੇ ਵਿਦਿਆਰਥੀ ਦਾ ਮਾਨਸਿਕ ਪੱਧਰ ਹਮੇਸ਼ਾ ਉੱਚਾ ਰਹਿੰਦਾ ਹੈ। ਸਕੂਲ ਪ੍ਰਿੰਸੀਪਲ ਸ੍ਰੀਮਤੀ ਅਨੁਰਾਧਾ ਧੀਮਾਨ ਨੇ ਖਿਡਾਰੀਆਂ ਵਲੋਂ ਜਾਬਤੇ ਵਿਚ ਰਹਿ ਕੇ ਖੇਡਾਂ ਵਿਚ ਲਏ ਹਿੱਸੇ ਲਈ ਅਤੇ ਖੇਡ ਅਧਿਆਪਕਾਂ ਵਲੋਂ ਦਿੱਤੇ ਸਹਿਯੋਗ ਲਈ ਸਭਨਾ ਦਾ ਧੰਨਵਾਦ ਕੀਤਾ। ਇਨ੍ਹਾਂ ਖੇਡਾਂ ਨੂੰ ਸਫਲ ਬਣਾਉਣ ਲਈ ਗੁਰਵਿੰਦਰ ਸਿੰਘ ਮਕੜੋਨਾ, ਦਵਿੰਦਰ ਸਿੰਘ ਮਕੜੋਨਾ, ਅਵਤਾਰ ਸਿੰਘ ਪੱਪਾ, ਸੁਰਮੁੱਖ ਸਿੰਘ, ਅਮਨਦੀਪ ਸਿੰਘ ਢੰਗਰਾਲੀ, ਪਰਮਜੀਤ ਸਿੰਘ ਰਤਨਗੜ੍ਹ, ਜਸਵੰਤ ਸਿੰਘ ਜੰਡ ਸਾਹਿਬ, ਸੁਰਿੰਦਰਪਾਲ ਸਿੰਘ ਆਦਿ ਨੇ ਸਹਿਯੋਗ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਬਚਾਓ ਮੁਹਿੰਮ ਤਹਿਤ ਭਰਤਗੜ੍ਹ ’ ਚ ਲੋਕਾਂ ਦੇ ਸੁਝਾਅ ਲੈਣ ਦੀ ਸ਼ੁਰੂਆਤ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਦਸਮੇਸ਼ਗੜ੍ਹ ਸਾਹਿਬ ਭੈਰੋ ਮਾਜਰਾ ਤੋਂ ਸ੍ਰੀ ਹਜ਼ੂਰ ਸਾਹਿਬ ਲਈ ਰਵਾਨਾ ਕੀਤਾ ਰਸਦ ਭਰਿਆ ਟਰੱਕ
Ad Position 24