15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਸਾਬਕਾ ਮੁੱਖ ਮੰਤਰੀ ਚੰਨੀ ਨੇ ਆਪਣੇ ਗ੍ਰਹਿ ਵਿਖੇ 3 ਰੋਜ਼ਾ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਕੈਂਪ ਦੌਰਾਨ 2486 ਮਰੀਜ਼ਾਂ ਦੀ ਕੀਤੀ ਜਾਂਚ

ਮੋਰਿੰਡਾ, 14 ਅਕਤੂਬਰ (ਪ੍ਰਿਤਪਾਲ ਸਿੰਘ)-ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਆਪਣੇ ਗ੍ਰਹਿ ਵਿਖੇ ਤਿੰਨ ਰੋਜ਼ਾ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਜਗਜੀਤ ਸਿੰਘ ਲੁਠੇੜੀ ਅਤੇ ਸ਼ਹਿਰੀ ਪ੍ਰਧਾਨ ਰਾਹੁਲ ਸ਼ਰਮਾ ਨੇ ਦੱਸਿਆ ਕਿ ਇਸ ਕੈਂਪ ਦੀ ਸ਼ੁਰੂਆਤ ਗਿਆਨੀ ਹਰਿੰਦਰ ਸਿੰਘ ਵਲੋਂ ਅਰਦਾਸ ਕਰਨ ਉਪਰੰਤ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 15-10-2026
ਮੋਰਿੰਡਾ, 14 ਅਕਤੂਬਰ (ਪ੍ਰਿਤਪਾਲ ਸਿੰਘ)-ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਆਪਣੇ ਗ੍ਰਹਿ ਵਿਖੇ ਤਿੰਨ ਰੋਜ਼ਾ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਜਗਜੀਤ ਸਿੰਘ ਲੁਠੇੜੀ ਅਤੇ ਸ਼ਹਿਰੀ ਪ੍ਰਧਾਨ ਰਾਹੁਲ ਸ਼ਰਮਾ ਨੇ ਦੱਸਿਆ ਕਿ ਇਸ ਕੈਂਪ ਦੀ ਸ਼ੁਰੂਆਤ ਗਿਆਨੀ ਹਰਿੰਦਰ ਸਿੰਘ ਵਲੋਂ ਅਰਦਾਸ ਕਰਨ ਉਪਰੰਤ ਕੀਤੀ ਗਈ। ਇਸ ਕੈਂਪ ਦੌਰਾਨ ਅੱਖਾਂ ਦੇ ਮਾਹਿਰ ਡਾਕਟਰਾਂ ਦੀ ਟੀਮ ਵਲੋਂ 2486 ਮਰੀਜ਼ਾਂ ਦਾ ਮੁਫ਼ਤ ਚੈੱਕਅਪ ਕੀਤਾ ਗਿਆ ਜਿਨ੍ਹਾਂ ਵਿਚੋਂ 485 ਮਰੀਜ਼ਾਂ ਨੂੰ ਅਪ੍ਰੇਸ਼ਨ ਲਈ ਚੁਣਿਆ ਗਿਆ, ਜਦਕਿ 2000 ਦੇ ਕਰੀਬ ਮਰੀਜ਼ਾਂ ਨੂੰ ਐਨਕਾਂ ਮੁਫ਼ਤ ਦਿੱਤੀਆਂ ਗਈਆਂ। ਇਸ ਮੌਕੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਮਰੀਜ਼ਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦਾ ਹਾਲ ਚਾਲ ਪੁੱਛਿਆ ਅਤੇ ਭਵਿੱਖ ਵਿਚ ਵੀ ਇਸ ਕੈਂਪ ਨੂੰ ਜਾਰੀ ਰੱਖਣ ਦਾ ਭਰੋਸਾ ਦਿੱਤਾ। ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਇਸ ਕੈਂਪ ਦੀ ਮਨਸ਼ਾ ਰਾਜਨੀਤੀ ਨਹੀਂ ਹੈ ਸਗੋਂ ਇਹ ਸੇਵਾ ਕਰਕੇ ਮੈਨੂੰ ਅਤੇ ਮੇਰੇ ਪਰਿਵਾਰ ਨੂੰ ਖ਼ੁਸ਼ੀ ਮਿਲਦੀ ਹੈ। ਇਸ ਕੈਂਪ ਵਿਚ ਮਰੀਜ਼ਾਂ ਨੂੰ ਲਿਆਉਣ ਤੇ ਛੱਡਣ ਲਈ ਬੱਸਾਂ ਦਾ ਪ੍ਰਬੰਧ ਅਤੇ ਲੰਗਰ ਦਾ ਪ੍ਰਬੰਧ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਅਪ੍ਰੇਸ਼ਨ ਲਈ ਚੁਣੇ ਮਰੀਜ਼ਾਂ ਦਾ ਅਪ੍ਰੇਸ਼ਨ ਚੰਗੇ ਹਸਪਤਾਲਾਂ ਵਿਚ ਕਰਵਾਇਆ ਜਾਵੇਗਾ। ਇਸ ਮੌਕੇ ਸਾਬਕਾ ਚੇਅਰਮੈਨ ਬੰਤ ਸਿੰਘ ਕਲਾਰਾਂ, ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਨਵਜੀਤ ਸਿੰਘ ਨਵੀਂ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਵਿੰਦਰ ਸਿੰਘ ਕਕਰਾਲੀ ਅਤੇ ਨਰਿੰਦਰ ਸਿੰਘ ਮਾਵੀ, ਕਾਂਗਰਸੀ ਆਗੂ ਦਰਸ਼ਨ ਸਿੰਘ ਸੰਧੂ, ਜਗਦੀਪ ਸਿੰਘ ਢੀਂਡਸਾ, ਸਾਬਕਾ ਚੇਅਰਮੈਨ ਹਰਪਾਲ ਸਿੰਘ ਬਮਨਾੜਾ, ਸਾਬਕਾ ਚੇਅਰਮੈਨ ਖ਼ੁਸ਼ਹਾਲ ਸਿੰਘ ਦਤਾਰਪੁਰ, ਕੌਂਸਲਰ ਮਨਦੀਪ ਸਿੰਘ ਬਾਜਵਾ, ਕੌਂਸਲਰ ਸੁਰਿੰਦਰ ਕੌਰ, ਕੌਂਸਲਰ ਰਜੇਸ਼ ਕੁਮਾਰ ਸੁਸ਼ੋਧੀਆ, ਸਾਬਕਾ ਪ੍ਰਧਾਨ ਬਲਵਿੰਦਰ ਸਿੰਘ ਬਾਜਵਾ, ਠੇਕੇਦਾਰ ਬਲਵੀਰ ਸਿੰਘ ਲਾਲਾ, ਗੁਰਜੀਤ ਸਿੰਘ ਰੂਪਰਾਏ, ਗੁਰਵਿੰਦਰ ਸਿੰਘ ਜੌਕੀ, ਹਰਜੋਤ ਸਿੰਘ ਢੰਗਰਾਲੀ, ਦਲਜੀਤ ਸਿੰਘ ਮਿੰਟਾ ਤੂਰ, ਬਲਜਿੰਦਰ ਸਿੰਘ ਸਹੇੜੀ, ਨਵਤੇਜ ਸਿੰਘ ਸਹੇੜੀ, ਜਗਰੂਪ ਸਿੰਘ ਅਰਨੋਲੀ, ਸਰਪੰਚ ਗੁਰਜੀਤ ਸਿੰਘ ਮੰਡਾਂ, ਇਕਬਾਲ ਸਿੰਘ ਡੂਮਛੇੜੀ, ਸਨੀ ਭੂਮਕ, ਬੋਬਾ ਕਾਈਨੋਰ, ਲੱਲਾ ਰੌਣੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਇੰਦਰਜੀਤ ਸਿੰਘ ਵਲੋਂ ਕੰਨਿਆ ਸਕੂਲ ਤਖ਼ਤਗੜ੍ਹ ਦਾ ਦੌਰਾ ਅਗਲੀ ਖ਼ਬਰ ਪੁਲਿਸ ਪ੍ਰਸ਼ਾਸਨ ਥਾਣਾ ਕੱਥੂਨੰਗਲ ਤੇ ਚਾਚੇ ਤੋਂ ਤੰਗ ਪ੍ਰੇਸ਼ਾਨ ਹੋਏ ਨੌਜਵਾਨ ਘਰ ਛੱਡਣ ਲਈ ਹੋ ਰਹੇ ਮਜਬੂਰ
Ad Position 24