15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਅਕਾਲ ਅਕੈਡਮੀ ਕਮਾਲਪੁਰ ਦੀ ਮਾਣਮੱਤੀ ਪ੍ਰਾਪਤੀ : ਸੁਖਪ੍ਰੀਤ ਕੌਰ ਨੇ ਜਿੱਤਿਆ ਇੱਕ ਲੱਖ ਰੁਪਏ ਦਾ ਨਕਦ ਇਨਾਮ

ਜਲੰਧਰ, 14 ਅਕਤੂਬਰ (ਅ. ਬ.)

Ad Position 21
No active advertisement
ਅਜੀਤ ਡੈਸਕ 15-10-2026
ਜਲੰਧਰ, 14 ਅਕਤੂਬਰ (ਅ.ਬ.)-ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਕਮਾਲਪੁਰ ਲਈ ਇਹ ਬੇਹੱਦ ਮਾਣ ਅਤੇ ਖੁਸ਼ੀ ਦਾ ਪਲ ਹੈ ਕਿ ਅਕੈਡਮੀ ਦੀ ਗਿਆਰ੍ਹਵੀਂ ਜਮਾਤ ਦੀ ਹੋਣਹਾਰ ਵਿਦਿਆਰਥਣ ਸੁਖਪ੍ਰੀਤ ਕੌਰ ਨੇ ਗੁਰੂ ਕੀ ਰਸੋਈ, ਹੁਸ਼ਿਆਰਪੁਰ ਵਲੋਂ ਕਰਵਾਏ ਗਏ ਗੁਰਮਤਿ ਕੁਇਜ਼ ਸਵਾਲ-ਜਵਾਬ ਸੀਨੀਅਰ ਗਰੁੱਪ ਮੁਕਾਬਲੇ ’ਚ ਪਹਿਲਾ ਸਥਾਨ ਹਾਸਿਲ ਕਰਕੇ 1,00,000 ਰੁਪਏ ਦਾ ਨਕਦ ਇਨਾਮ ਜਿੱਤਿਆ। ਇਸੇ ਜਮਾਤ ਦੀ ਵਿਦਿਆਰਥਣ ਜਸਲੀਨ ਕੌਰ ਨੇ ਵੀ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 1,000 ਰੁਪਏ ਦਾ ਨਕਦ ਇਨਾਮ ਪ੍ਰਾਪਤ ਕੀਤਾ। ਸੁਖਪ੍ਰੀਤ ਕੌਰ ਦੀ ਇਸ ਮਾਣਮੱਤੀ ਪ੍ਰਾਪਤੀ ਦੀ ਖੁਸ਼ੀ ਸਾਂਝੀ ਕਰਨ ਲਈ ਉਸ ਨੂੰ ਅਤੇ ਉਸ ਦੇ ਮਾਪਿਆਂ ਨੂੰ ਅਕੈਡਮੀ ਵਿਖੇ ਸੱਦਾ ਦਿੱਤਾ ਗਿਆ, ਜਿੱਥੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਵਿਦਿਆਰਥਣ ਦੀ ਪ੍ਰਾਪਤੀ ਦੀ ਸ਼ਲਾਘਾ ਕਰਦਿਆਂ ਉਸ ਨੂੰ ਅਤੇ ਉਸ ਦੇ ਮਾਪਿਆਂ ਨੂੰ ਹਾਰਦਿਕ ਵਧਾਈ ਦਿੱਤੀ ਗਈ। ਸੁਖਪ੍ਰੀਤ ਕੌਰ ਅਤੇ ਜਸਲੀਨ ਕੌਰ ਦੀਆਂ ਇਹ ਪ੍ਰਾਪਤੀਆਂ ਅਕੈਡਮੀ ਵੱਲੋਂ ਦਿੱਤੀ ਜਾ ਰਹੀ ਗੁਰਮਤਿ ਸਿੱਖਿਆ ਅਤੇ ਵਿਦਿਆਰਥੀਆਂ ਦੀ ਮਿਹਨਤ ਦਾ ਸੁੰਦਰ ਪ੍ਰਮਾਣ ਹਨ। ਅਕਾਲ ਅਕੈਡਮੀ ਦੇ ਸਮੂਹ ਸਟਾਫ਼ ਅਤੇ ਪ੍ਰਬੰਧਕਾਂ ਵੱਲੋਂ ਦੋਵਾਂ ਵਿਦਿਆਰਥਣਾਂ, ਉਨ੍ਹਾਂ ਦੇ ਮਾਪਿਆਂ ਅਤੇ ਮਾਰਗਦਰਸ਼ਨ ਦੇਣ ਵਾਲੇ ਅਧਿਆਪਕਾਂ ਨੂੰ ਇਸ ਮਾਣਮੱਤੀ ਪ੍ਰਾਪਤੀ ਲਈ ਹਾਰਦਿਕ ਵਧਾਈ ਦਿੱਤੀ ਗਈ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਡਾ . ਸੁਭਾਸ਼ ਸ਼ਰਮਾ ਵਲੋਂ ਮਾਨਸਾ ’ ਚ ਹੱਤਿਆ ਦੀ ਘਟਨਾ ’ ਤੇ ਦੁੱਖ ਪ੍ਰਗਟ ਅਗਲੀ ਖ਼ਬਰ ਰਸੋਈ ਗੈਸ ਸਿਲੰਡਰ ਨਾ ਮਿਲਣ ਕਾਰਨ ਖਪਤਕਾਰ ਪ੍ਰੇਸ਼ਾਨ
Ad Position 24