15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਖ਼ਾਲਸਾ ਸਕੂਲ ਜੰਡ ਸਾਹਿਬ ਦੀਆਂ ਖਿਡਾਰਨਾਂ ਨੇ ਰੱਸਾਕਸ਼ੀ ਮੁਕਾਬਲਿਆਂ ’ ਚ ਮਾਰੀਆਂ ਮੱਲਾਂ

ਬੇਲਾ, 14 ਅਕਤੂਬਰ (ਮਨਜੀਤ ਸਿੰਘ ਸੈਣੀ)- ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੰਡ ਸਾਹਿਬ ਦੀਆਂ ਖਿਡਾਰਨਾਂ ਨੇ ਜ਼ਿਲ੍ਹਾ ਪੱਧਰੀ ਰੱਸਾ ਕੱਸੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਡੀ.

Ad Position 21
No active advertisement
ਅਜੀਤ ਡੈਸਕ 15-10-2026
ਬੇਲਾ, 14 ਅਕਤੂਬਰ (ਮਨਜੀਤ ਸਿੰਘ ਸੈਣੀ)- ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੰਡ ਸਾਹਿਬ ਦੀਆਂ ਖਿਡਾਰਨਾਂ ਨੇ ਜ਼ਿਲ੍ਹਾ ਪੱਧਰੀ ਰੱਸਾ ਕੱਸੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਡੀ.ਪੀ.ਈ. ਜਸਵੰਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿਚ ਸਕੂਲ ਦੀ ਉਮਰ 14 ਸਾਲ ਵਰਗ ਦੀ ਟੀਮ ਨੇ ਜ਼ਿਲ੍ਹੇ ਵਿੱਚੋਂ ਪਹਿਲਾ ਸਥਾਨ, 17 ਅਤੇ 19 ਸਾਲ ਵਰਗ ਦੀਆਂ ਟੀਮਾਂ ਨੇ ਦੂਜਾ ਸਥਾਨ ਹਾਸਲ ਕਰਕੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਪ੍ਰਿੰਸੀਪਲ ਸ੍ਰੀਮਤੀ ਡਿੰਪਲ ਢਿੱਲੋਂ ਨੇ ਦੱਸਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਸ੍ਰੀ ਚਮਕੌਰ ਸਾਹਿਬ ਵਿਖੇ ਜ਼ੋਨਲ ਸਕੱਤਰ ਹਰਮਨਦੀਪ ਸਿੰਘ ਸੰਧੂ ਦੀ ਅਗਵਾਈ ਹੇਠ ਲੜਕੀਆਂ ਦੇ ਜ਼ਿਲ੍ਹਾ ਪੱਧਰੀ ਰੱਸਾ ਕੱਸੀ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਖ਼ਾਲਸਾ ਸਕੂਲ ਜੰਡ ਸਾਹਿਬ ਦੀਆਂ-14, -17 ਅਤੇ -19 ਸਾਲ ਵਰਗ ਦੀਆਂ ਟੀਮਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ’ਤੇ ਪ੍ਰਿੰਸੀਪਲ ਡਿੰਪਲ ਢਿੱਲੋਂ ਨੇ ਤਿੰਨਾਂ ਟੀਮਾਂ ਦੀਆਂ ਖਿਡਾਰਨਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਵੱਧ-ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ, ਕਿਉਂਕਿ ਖੇਡਾਂ ਜਿੱਥੇ ਸਰੀਰਕ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ, ਉੱਥੇ ਹੀ ਬੱਚਿਆਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ, ਸਹਿਯੋਗ ਅਤੇ ਮਾਨਸਿਕ ਮਜ਼ਬੂਤੀ ਵਰਗੇ ਗੁਣ ਵੀ ਪੈਦਾ ਕਰਦੀਆਂ ਹਨ। ਉਨ੍ਹਾਂ ਨੇ ਇਨ੍ਹਾਂ ਪ੍ਰਾਪਤੀਆਂ ਦਾ ਸਿਹਰਾ ਸਕੂਲ ਦੇ ਡੀ.ਪੀ.ਈ. ਜਸਵੰਤ ਸਿੰਘ ਦੀ ਮਿਹਨਤ ਅਤੇ ਯੋਗ ਮਾਰਗ ਦਰਸ਼ਨ ਨੂੰ ਦਿੰਦਿਆਂ ਕਿਹਾ ਕਿ ਅਧਿਆਪਕਾਂ ਦੀ ਮਿਹਨਤ ਤੇ ਵਿਦਿਆਰਥੀਆਂ ਦੀ ਲਗਨ ਸਦਕਾ ਹੀ ਅਜਿਹੀਆਂ ਮਾਣਮੱਤੀਆਂ ਪ੍ਰਾਪਤੀਆਂ ਸੰਭਵ ਹੁੰਦੀਆਂ ਹਨ, ਇਸ ਸਮੇਂ ਸਕੂਲ ਦਾ ਸਮੂਹ ਸਟਾਫ਼ ਤੇ ਬੱਚੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਈ . ਈ . ਟੀ . ਭੱਦਲ ਟੈਕਨੀਕਲ ਕੈਂਪਸ ਵਿਖੇ ਬੇਕਰੀ ਵਰਕਸ਼ਾਪ ਲਗਾਈ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੇ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਪੋਲ ਖੋਲ੍ਹੀ : ਜਥੇ ਔਲਖ
Ad Position 24