15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪਿੰਡ ਕਰੂਰਾ ਵਿਖੇ ਵਿਧਾਇਕ ਐਡਵੋਕੇਟ ਚੱਢਾ ਨੇ ਪੰਚਾਇਤ ਨੂੰ ਦਿੱਤੀ 5 ਲੱਖ ਦੀ ਰੁਪਏ ਦੀ ਗ੍ਰਾਂਟ

ਨੂਰਪੁਰ ਬੇਦੀ, 14 ਅਕਤੂਬਰ (ਵਿੰਦਰ ਪਾਲ ਝਾਂਡੀਆਂ)- ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਪਿੰਡ ਕਰੂਰਾ ਵਿਖੇ ਲੋਕ ਮਿਲਣੀ ਦੌਰਾਨ ਗ੍ਰਾਮ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦੀ ਗ੍ਰਾਂਟ ਰਾਸ਼ੀ ਭੇਟ ਕੀਤੀ। ਇਸ ਮੌਕੇ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਦਿਆਂ ਇਲਾਕੇ ਦੀਆਂ ਲੋੜਾਂ ਅਤੇ ਵਿਕਾਸ ਨਾਲ ਸਬੰਧਤ ਮਸਲਿਆਂ ਬਾਰੇ ਜਾਣਕਾਰੀ ਹਾਸਲ ਕੀਤੀ।

Ad Position 21
No active advertisement
ਅਜੀਤ ਡੈਸਕ 15-10-2026
ਨੂਰਪੁਰ ਬੇਦੀ, 14 ਅਕਤੂਬਰ (ਵਿੰਦਰ ਪਾਲ ਝਾਂਡੀਆਂ)- ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਪਿੰਡ ਕਰੂਰਾ ਵਿਖੇ ਲੋਕ ਮਿਲਣੀ ਦੌਰਾਨ ਗ੍ਰਾਮ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦੀ ਗ੍ਰਾਂਟ ਰਾਸ਼ੀ ਭੇਟ ਕੀਤੀ। ਇਸ ਮੌਕੇ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਦਿਆਂ ਇਲਾਕੇ ਦੀਆਂ ਲੋੜਾਂ ਅਤੇ ਵਿਕਾਸ ਨਾਲ ਸਬੰਧਤ ਮਸਲਿਆਂ ਬਾਰੇ ਜਾਣਕਾਰੀ ਹਾਸਲ ਕੀਤੀ। ਲੋਕ ਮਿਲਣੀ ਦੌਰਾਨ ਪੰਚਾਇਤ ਮੈਂਬਰਾਂ ਅਤੇ ਹੋਰ ਪਿੰਡ ਵਾਸੀਆਂ ਨੇ ਵੀ ਸ਼ਮੂਲੀਅਤ ਕੀਤੀ। ਇਸ ਮੌਕੇ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਪਿੰਡਾਂ ਦੀ ਤਰੱਕੀ ਲਈ ਜ਼ਰੂਰੀ ਹੈ ਕਿ ਉੱਥੋਂ ਦੇ ਲੋਕਾਂ ਦੀਆਂ ਲੋੜਾਂ ਨੂੰ ਸਮਝ ਕੇ ਵਿਕਾਸ ਦੀ ਯੋਜਨਾਬੰਦੀ ਕੀਤੀ ਜਾਵੇ। ਉਨ੍ਹਾਂ ਅਨੁਸਾਰ ਪਿੰਡਾਂ ਵਿਚ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਪੰਚਾਇਤਾਂ ਅਤੇ ਲੋਕ ਨੁਮਾਇੰਦਿਆਂ ਵਿਚਕਾਰ ਤਾਲਮੇਲ ਹੋਣਾ ਬੇਹੱਦ ਜ਼ਰੂਰੀ ਹੈ। ਇਸ ਨਾਲ ਵਿਕਾਸ ਕਾਰਜਾਂ ਨੂੰ ਸਹੀ ਦਿਸ਼ਾ ਦੇਣ ਅਤੇ ਲੋਕਾਂ ਦੀਆਂ ਲੋੜਾਂ ਅਨੁਸਾਰ ਕੰਮ ਕਰਵਾਉਣ ਵਿਚ ਮਦਦ ਮਿਲਦੀ ਹੈ। ਉਨ੍ਹਾਂ ਕਿਹਾ ਕਿ ਲੋਕ ਮਿਲਣੀਆਂ ਦਾ ਮੁੱਖ ਮਕਸਦ ਲੋਕਾਂ ਨਾਲ ਸਿੱਧਾ ਸੰਪਰਕ ਸਥਾਪਤ ਕਰਨਾ ਅਤੇ ਉਨ੍ਹਾਂ ਦੇ ਮਸਲਿਆਂ ਨੂੰ ਜਾਣਨਾ ਹੈ। ਲੋਕਾਂ ਨੂੰ ਆਪਣੇ ਕੰਮਾਂ ਲਈ ਬੇਲੋੜੀਆਂ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨੀਆਂ ਤੇ ਉਨ੍ਹਾਂ ਦੇ ਹੱਲ ਲਈ ਯਤਨ ਕਰਨਾ ਮਹੱਤਵਪੂਰਨ ਹੈ। ਵਿਧਾਇਕ ਐਡਵੋਕੇਟ ਚੱਢਾ ਨੇ ਕਿਹਾ ਕਿ ਪਿੰਡਾਂ ਦੇ ਵਿਕਾਸ ਵਿਚ ਗ੍ਰਾਮ ਪੰਚਾਇਤਾਂ ਦੀ ਭੂਮਿਕਾ ਅਹਿਮ ਹੁੰਦੀ ਹੈ ਅਤੇ ਪੰਚਾਇਤਾਂ ਨੂੰ ਲੋਕਾਂ ਦੀਆਂ ਸਾਂਝੀਆਂ ਲੋੜਾਂ ਨੂੰ ਧਿਆਨ ਵਿਚ ਰੱਖ ਕੇ ਕੰਮ ਕਰਨਾ ਚਾਹੀਦਾ ਹੈ। ਇਸ ਮੌਕੇ ਪਿੰਡ ਦੀ ਪੰਚਾਇਤ ਦੇ ਮੈਂਬਰਾਂ ਅਤੇ ਹੋਰ ਪਿੰਡ ਵਾਸੀਆਂ ਨੇ ਵਿਧਾਇਕ ਐਡਵੋਕੇਟ ਚੱਢਾ ਨਾਲ ਵਿਚਾਰ-ਵਟਾਂਦਰਾ ਕੀਤਾ ਅਤੇ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦੀ ਗ੍ਰਾਂਟ ਮੁਹੱਈਆ ਕਰਵਾਉਣ ’ਤੇ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਭਨੁਪਲੀ ਦਫ਼ਤਰ ਵਿਖੇ ਨਵੇਂ ਐਸ . ਡੀ . ਓ . ਇੰਜ . ਸੁਖਚੈਨ ਸਿੰਘ ਨੇ ਅਹੁਦਾ ਸੰਭਾਲਿਆ ਅਗਲੀ ਖ਼ਬਰ ਸਰਹਿੰਦ-ਸਮਰਾਲਾ ਬਾਈਪਾਸ ਮੋਰਿੰਡਾ ਨੇੜੇ ਚੱਲੀਆਂ ਗੋਲੀਆਂ, ਦੋਵਾਂ ਧਿਰਾਂ ਵਲੋਂ ਇੱਕ ਦੂਜੇ ’ਤੇ ਲਗਾਏ ਦੋਸ਼
Ad Position 24