ਬਹੁਜਨ ਸਮਾਜ ਪਾਰਟੀ ਜ਼ਿਲ੍ਹਾ ਰੂਪਨਗਰ ਦੀ ਮੀਟਿੰਗ ਹੋਈ
ਸ੍ਰੀ ਚਮਕੌਰ ਸਾਹਿਬ,14 ਅਕਤੂਬਰ (ਜਗਮੋਹਣ ਸਿੰਘ ਨਾਰੰਗ)- ਬਹੁਜਨ ਸਮਾਜ ਪਾਰਟੀ ਜ਼ਿਲ੍ਹਾ ਰੂਪਨਗਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸਰਦੂਲ ਸਿੰਘ ਬਾਲਸੰਢਾ ਦੀ ਪ੍ਰਧਾਨਗੀ ਹੇਠ ਸਥਾਨਕ ਬਾਬਾ ਸੰਗਤ ਸਿੰਘ ਦੀਵਾਨ ਹਾਲ ਵਿਚ ਹੋਈ, ਜਿਸ ਵਿਚ ਸੂਬਾ ਜਨਰਲ ਸਕੱਤਰ ਰਾਜਿੰਦਰ ਸਿੰਘ ਨਨਹੇੜੀਆ, ਸਾਬਕਾ ਸੂਬਾ ਉੱਪ ਪ੍ਰਧਾਨ ਹਰਜੀਤ ਸਿੰਘ ਲੌਗੀਆਂ ਸਮੇਤ ਕਈ ਆਗੂ ਸਾਮਲ ਹੋਏ, ਜਿਸ ਵਿਚ ਸੂਬੇ ਦੇ ਮੋਜੂਦਾਂ ਹਾਲਾਤਾਂ ਤੇ ਵਿਚਾਰ ਚਰਚਾ ਕੀਤੀ ਗਈ ਅਤੇ ਬਦਤਰ ਹੋਏ ਹਾਲਾਤਾਂ ਲਈ ਪੰਜਾਬ ਸਰਕਾਰ ਨੂੰ ਜਿੰਮੇਵਾਰ ਠਹਿਰਾੳਂੁਦਿਆਂ ਮੁੱਖ ਮੰਤਰੀ ਤੋ ਅਸਤੀਫ਼ੇ ਦੀ ਮੰਗ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਸੂਬਾ ਜਨਰਲ ਸਕੱਤਰ ਰਾਜਿੰਦਰ ਸਿੰਘ ਨਨਹੇੜੀਆਂ ਨੇ ਕਿਹਾ ਕਿ ਅੱਜ ਪੰਜਾਬ ਦੇ ਹਾਲਾਤ ਅਜਿਹੇ ਬਣ ਚੁੱਕੇ ਹਨ ਕਿ ਹਰ ਵਿਅਕਤੀ ਘਰੋਂ ਬਾਹਰ ਨਿਕਲਣ ਲੱਗਿਆ ਡਰਦਾ ਹੈ।
ਮ
ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਬਸਪਾ ਆਗੂ ਨਨਹੇੜੀਆਂ ਤੇ ਹੋਰ। ਤਸਵੀਰ: ਜਗਮੋਹਣ ਸਿੰਘ ਨਾਰੰਗ
15-10-2026
ਸ੍ਰੀ ਚਮਕੌਰ ਸਾਹਿਬ,14 ਅਕਤੂਬਰ (ਜਗਮੋਹਣ ਸਿੰਘ ਨਾਰੰਗ)- ਬਹੁਜਨ ਸਮਾਜ ਪਾਰਟੀ ਜ਼ਿਲ੍ਹਾ ਰੂਪਨਗਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸਰਦੂਲ ਸਿੰਘ ਬਾਲਸੰਢਾ ਦੀ ਪ੍ਰਧਾਨਗੀ ਹੇਠ ਸਥਾਨਕ ਬਾਬਾ ਸੰਗਤ ਸਿੰਘ ਦੀਵਾਨ ਹਾਲ ਵਿਚ ਹੋਈ, ਜਿਸ ਵਿਚ ਸੂਬਾ ਜਨਰਲ ਸਕੱਤਰ ਰਾਜਿੰਦਰ ਸਿੰਘ ਨਨਹੇੜੀਆ, ਸਾਬਕਾ ਸੂਬਾ ਉੱਪ ਪ੍ਰਧਾਨ ਹਰਜੀਤ ਸਿੰਘ ਲੌਗੀਆਂ ਸਮੇਤ ਕਈ ਆਗੂ ਸਾਮਲ ਹੋਏ, ਜਿਸ ਵਿਚ ਸੂਬੇ ਦੇ ਮੋਜੂਦਾਂ ਹਾਲਾਤਾਂ ਤੇ ਵਿਚਾਰ ਚਰਚਾ ਕੀਤੀ ਗਈ ਅਤੇ ਬਦਤਰ ਹੋਏ ਹਾਲਾਤਾਂ ਲਈ ਪੰਜਾਬ ਸਰਕਾਰ ਨੂੰ ਜਿੰਮੇਵਾਰ ਠਹਿਰਾੳਂੁਦਿਆਂ ਮੁੱਖ ਮੰਤਰੀ ਤੋ ਅਸਤੀਫ਼ੇ ਦੀ ਮੰਗ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਸੂਬਾ ਜਨਰਲ ਸਕੱਤਰ ਰਾਜਿੰਦਰ ਸਿੰਘ ਨਨਹੇੜੀਆਂ ਨੇ ਕਿਹਾ ਕਿ ਅੱਜ ਪੰਜਾਬ ਦੇ ਹਾਲਾਤ ਅਜਿਹੇ ਬਣ ਚੁੱਕੇ ਹਨ ਕਿ ਹਰ ਵਿਅਕਤੀ ਘਰੋਂ ਬਾਹਰ ਨਿਕਲਣ ਲੱਗਿਆ ਡਰਦਾ ਹੈ। ਉਨ੍ਹਾਂ ਪਰਮਿੰਦਰ ਸਿੰਘ ਝੋਟੇ ਦੇ ਕਤਲ ’ਤੇ ਦੁੱਖ ਅਤੇ ਰੋਸ ਪ੍ਰਗਟ ਕਰਦਿਆਂ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਦੀ ਜਵਾਬਦੇਹੀ ਤੈਅ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕ ਹੀ ਸੁਰੱਖਿਅਤ ਨਹੀਂ ਹਨ ਤਾਂ ਸਰਕਾਰ ਦੇ ਦਾਅਵਿਆਂ ’ਤੇ ਗੰਭੀਰ ਸਵਾਲ ਖੜ੍ਹੇ ਹੁੰਦੇ ਹਨ। ਸ੍ਰੀ ਨਨਹੇੜੀਆਂ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਲੜ ਰਹੇ ਪਰਵਿੰਦਰ ਝੋਟੇ ਨੇ ਮੈਡੀਕਲ ਸਟੋਰ ਤੋਂ ਨਸ਼ੀਲੇ ਪਦਾਰਥ ਫੜਨ ਤੋਂ ਬਾਅਦ ਉਸ ਨੇ ਡਿਊਟੀ ’ਤੇ ਤਾਇਨਾਤ ਡੀ.ਐੱਸ.ਪੀ. ਨੂੰ ਸੂਚਿਤ ਕੀਤਾ ਸੀ। ਇਸ ਦੇ ਬਾਵਜੂਦ ਉਸ ਦੀ ਸੁਰੱਖਿਆ ਯਕੀਨੀ ਨਾ ਬਣਾਈ ਗਈ ਤਾਂ ਇਹ ਬੇਹੱਦ ਗੰਭੀਰ ਮਾਮਲਾ ਹੈ, ਜਿਸ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਰਾਜਿੰਦਰ ਸਿੰਘ ਨਨਹੇੜੀਆਂ ਨੇ ਮੁੱਖ ਮੰਤਰੀ ਤੋਂ ਅਸਤੀਫ਼ੇ ਦੀ ਮੰਗ ਕਰਦਿਆਂ ਕਿਹਾ ਕਿ ਸਰਕਾਰ ਬਿਆਨਬਾਜ਼ੀ ਦੀ ਬਜਾਏ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਏ ਅਤੇ ਨਸ਼ਿਆਂ ਦੇ ਕਾਰੋਬਾਰ ਨੂੰ ਰੋਕਣ ਲਈ ਠੋਸ ਕਦਮ ਚੁੱਕੇ। ਇਸ ਮੌਕੇ ਹਰਜੀਤ ਸਿੰਘ ਲੌਂਗੀਆ, ਜ਼ਿਲ੍ਹਾ ਪ੍ਰਧਾਨ ਸਰਦੂਲ ਸਿੰਘ ਬਾਲ ਸੰਡਾ,ਦਰਸ਼ਨ ਸਿੰਘ ਸ੍ਰੀ ਚਮਕੌਰ ਸਾਹਿਬ ਜ਼ਿਲ੍ਹਾ ਇੰਚਾਰਜ, ਨਰਿੰਦਰ ਸਿੰਘ ਬਡਵਾਲੀ ਹਲਕਾ ਇੰਚਾਰਜ ਸ੍ਰੀ ਚਮਕੌਰ ਸਾਹਿਬ, ਮਨਪ੍ਰੀਤ ਸਿੰਘ ਲੌਂਗੀਆ ਸਕੱਤਰ ਵਿਧਾਨ ਸਭਾ, ਦਰਬਾਰਾ ਸਿੰਘ ਮੋਰਿੰਡਾ, ਜਗਦੀਸ ਸਿੰਘ ਮੱਲ ਭੂਰੜੇ, ਗੁਰਨਾਮ ਸਿੰਘ ਪਿੱਪਲ ਮਾਜਰਾ, ਪ੍ਰਧਾਨ ਮੋਦਨ ਸਿੰਘ ਖਾਲਸਾ ਕੁਲਦੀਪ ਸਿੰਘ ਪਪਰਾਲੀ ਆਦਿ ਆਗੂਆਂ ਨੇ ਵੀ ਸੰਬੋਧਨ ਕਰਦਿਆਂ ਪੰਜਾਬ ਸਰਕਾਰ ਵਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਏ ਜਾਣ ਤੇ ਤੰਜ ਕਸਦਿਆਂ ਕਿਹਾ ਕਿ ਮੁੱਖ ਮੰਤਰੀ ਮਾਨ ਜੁਮਲਿਆਂ ਦੀ ਜਿੰਦਗੀ ਚੋਂ ਬਾਹਰ ਆਉਣ ਤੇ ਜਮੀਨੀ ਹਕੀਕਤ ਵੇਖਣ ਕਿ ਪੰਜਾਬ ਅੱਜ ਕਿਨ੍ਹਾਂ ਹਾਲਾਤਾਂ ਵਿਚ ਹੈ। ਇਸ ਮੌਕੇ ਕਈ ਪਾਰਟੀ ਆਗੂ/ਵਰਕਰ ਹਾਜ਼ਰ ਸਨ।