ਪੰਜਾਬ ਕੈਮਿਸਟ ਐਸੋਸੀਏਸ਼ਨ ਵਲੋਂ ਮਾਨਸਾ ਕਤਲ ਕਾਂਡ ਦੀ ਨਿੰਦਾ
ਨੰਗਲ, 14 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)- ਮਾਨਸਾ ਵਿਖੇ ਨਸ਼ੀਲੀ ਦਵਾਈ ਦੇ ਮੁੱਦੇ ਨੂੰ ਲੈ ਕੇ ਕੈਮਿਸਟ ਦੀ ਦੁਕਾਨ ’ਤੇ ਨਸ਼ਾ ਵਿਰੋਧੀ ਮੁਹਿੰਮ ਚਲਾ ਰਹੇ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦਾ ਗੋਲੀ ਮਾਰ ਕੇ ਕਤਲ ਕੀਤੇ ਜਾਣ ਦੀ ਘਟਨਾ ਨੇ ਪੰਜਾਬ ਕੈਮਿਸਟ ਐਸੋਸੀਏਸ਼ਨ ਨੂੰ ਸ਼ਰਮਸਾਰ ਕਰ ਦਿੱਤਾ ਹੈ। ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਸੁਦਰਸ਼ਨ ਚੌਧਰੀ ਨੇ ਇਸ ਨੂੰ ਬੇਹੱਦ ਖੇਦਜਨਕ ਕਰਾਰ ਦਿੰਦਿਆਂ ਕਿਹਾ ਕਿ ਫਾਰਮੇਸੀ ਜੀਵਨ ਬਚਾਉਣ ਦਾ ਸਥਾਨ ਹੈ, ਉੱਥੇ ਜਾਨ ਲੈਣਾ ਸਾਡੇ ਸਮੁੱਚੇ ਭਾਈਚਾਰੇ ਲਈ ਕਲੰਕ ਹੈ।
ਨੰਗਲ, 14 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)- ਮਾਨਸਾ ਵਿਖੇ ਨਸ਼ੀਲੀ ਦਵਾਈ ਦੇ ਮੁੱਦੇ ਨੂੰ ਲੈ ਕੇ ਕੈਮਿਸਟ ਦੀ ਦੁਕਾਨ ’ਤੇ ਨਸ਼ਾ ਵਿਰੋਧੀ ਮੁਹਿੰਮ ਚਲਾ ਰਹੇ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦਾ ਗੋਲੀ ਮਾਰ ਕੇ ਕਤਲ ਕੀਤੇ ਜਾਣ ਦੀ ਘਟਨਾ ਨੇ ਪੰਜਾਬ ਕੈਮਿਸਟ ਐਸੋਸੀਏਸ਼ਨ ਨੂੰ ਸ਼ਰਮਸਾਰ ਕਰ ਦਿੱਤਾ ਹੈ। ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਸੁਦਰਸ਼ਨ ਚੌਧਰੀ ਨੇ ਇਸ ਨੂੰ ਬੇਹੱਦ ਖੇਦਜਨਕ ਕਰਾਰ ਦਿੰਦਿਆਂ ਕਿਹਾ ਕਿ ਫਾਰਮੇਸੀ ਜੀਵਨ ਬਚਾਉਣ ਦਾ ਸਥਾਨ ਹੈ, ਉੱਥੇ ਜਾਨ ਲੈਣਾ ਸਾਡੇ ਸਮੁੱਚੇ ਭਾਈਚਾਰੇ ਲਈ ਕਲੰਕ ਹੈ। ਅਜਿਹੀਆਂ ਘਟਨਾਵਾਂ ਨਾਲ ਸਮਾਜ ਵਿਚ ਗ਼ਲਤ ਸੰਦੇਸ਼ ਜਾਂਦਾ ਹੈ। ਉਨ੍ਹਾਂ ਪੀੜਤ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਇਸ ਨਾਲ ਸਖ਼ਤ ਜਾਂਚ ਅਤੇ ਲੋਕ ਵਿਸ਼ਵਾਸ ਵਿਚ ਕਮੀ ਆਵੇਗੀ। ਪੀ.ਸੀ.ਏ. ਅਤੇ ਆਰ.ਡੀ.ਸੀ.ਏ. ਨਸ਼ੀਲੀਆਂ ਦਵਾਈਆਂ ਦੀ ਦੁਰਵਰਤੋਂ ਰੋਕਣ ਲਈ ਵਚਨਬੱਧ ਹਨ ਅਤੇ ਐਫ.ਡੀ.ਏ. ਦੇ ਨਿਰਦੇਸ਼ਾਂ ਦੀ ਪਾਲਣਾ ਕਰ ਰਹੇ ਹਨ। ਉਨ੍ਹਾਂ ਕੈਮਿਸਟਾਂ ਨੂੰ ਅਪੀਲ ਕੀਤੀ ਕਿ ਕੋਈ ਵੀ ਨਾਜਾਇਜ਼ ਦਵਾਈ ਨਾ ਵੇਚਣ ਜਿਸ ਨਾਲ ਸਾਖ ਨੂੰ ਧੱਬਾ ਲੱਗੇ।