15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪੀ . ਜੀ . ਆਈ . ਚੰਡੀਗੜ੍ਹ ਲੰਗਰ ਲੋੜਵੰਦ ਸੇਵਾ ਮਿਸ਼ਨ ਵਲੋਂ ਲੋੜਵੰਦਾਂ ਨੂੰ ਦਵਾਈਆਂ ਤੇ ਰਾਸ਼ਨ ਭੇਟ

ਨੂਰਪੁਰ ਬੇਦੀ, 14 ਅਕਤੂਬਰ (ਵਿੰਦਰਪਾਲ ਝਾਂਡੀਆਂ)- ਪੀ. ਜੀ.

Ad Position 21
No active advertisement
ਅਜੀਤ ਡੈਸਕ 15-10-2026
ਨੂਰਪੁਰ ਬੇਦੀ, 14 ਅਕਤੂਬਰ (ਵਿੰਦਰਪਾਲ ਝਾਂਡੀਆਂ)- ਪੀ. ਜੀ. ਆਈ.ਚੰਡੀਗੜ੍ਹ ਲੰਗਰ ਲੋੜਵੰਦ ਸੇਵਾ ਮਿਸ਼ਨ ਨੂਰਪੁਰ ਬੇਦੀ ਦੇ ਸੇਵਾਦਾਰਾਂ ਵਲੋਂ ਮੁੱਖ ਸੇਵਾਦਾਰ ਮਾਸਟਰ ਚੰਨਣ ਸਿੰਘ ਸੈਣੀਮਾਜਰਾ ਦੀ ਅਗਵਾਈ ਹੇਠ ਚਲ ਰਹੀਆਂ ਸਮਾਜ ਸੇਵਾਵਾਂ ਦੀ ਲੜੀ ਤਹਿਤ ਇਲਾਕੇ ਦੇ ਅਨੇਕਾਂ ਲੋੜਵੰਦ ਪਰਿਵਾਰਾਂ ਨੂੰ ਦਵਾਈਆਂ ਅਤੇ ਰਾਸ਼ਨ ਸਮਗਰੀ ਭੇਟ ਕੀਤੀ ਗਈ। ਇੱਥੇ ਦੱਸਦੀਏ ਕਿ ਮਿਸ਼ਨ ਦੇ ਸੇਵਾਦਾਰ ਪਿਛਲੇ ਕਰੀਬ 8 ਸਾਲਾਂ ਦੇ ਅਰਸੇ ਤੋਂ ਹਰ ਮਹੀਨੇ ਪੀ. ਜੀ. ਆਈ. ਚੰਡੀਗੜ੍ਹ ਵਿਖੇ ਮਰੀਜਾਂ ਨੂੰ ਲੰਗਰ ਸੇਵਾ ਭੇਜਣ ਦੇ ਨਾਲ-ਨਾਲ ਲੋੜਵੰਦਾਂ ਦੀ ਮਦਦ ਦੇ ਕੰਮ ਨਿਰੰਤਰ ਕੀਤੇ ਜਾ ਰਹੇ ਹਨ। ਇਸੇ ਕੜੀ ਤਹਿਤ ਸੇਵਾਦਾਰਾਂ ਨੇ ਸੰਗਤ ਦੇ ਸਹਿਯੋਗ ਨਾਲ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਸਹਾਇਤਾ ਪ੍ਰਦਾਨ ਕੀਤੀ ਹੈ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪੁੱਜੇ ਸਮਾਜ ਸੇਵੀ ਰਾਜੀਵ ਮਾਲੀਆ ਅਤੇ ਪ੍ਰਿੰਸੀਪਲ ਪਾਖਰ ਸਿੰਘ ਵਲੋਂ ਸਾਂਝੇ ਤੌਰ ’ਤੇ ਸੰਸਥਾ ਵਲੋਂ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਤੇ ਦਵਾਈਆਂ ਭੇਟ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਸੰਸਥਾ ਵੱਲੋਂ ਲੋੜਵੰਦਾਂ ਦੀ ਸਹਾਇਤਾ ਕੀਤੀ ਜਾ ਰਹੀ ਹੈ, ਜਿਸ ਲਈ ਸੰਗਤਾਂ ਸੰਸਥਾ ਨੂੰ ਇਸ ਨੇਕ ਪਵਿੱਤਰ ਕਾਰਜ ਲਈ ਖੁੱਲ੍ਹ ਕੇ ਆਰਥਿਕ ਸਹਿਯੋਗ ਦੇਣ। ਮਿਸ਼ਨ ਦੇ ਮੁੱਖ ਸੇਵਾਦਾਰ ਮਾ. ਚੰਨਣ ਸਿੰਘ ਨੇ ਕਿਹਾ ਕਿ ਸੰਸਥਾ ਵਲੋਂ ਭਵਿੱਖ ’ਚ ਵੀ ਸੰਗਤ ਦੇ ਸਹਿਯੋਗ ਨਾਲ ਅਜਿਹੇ ਨੇਕ ਕੰਮ ਜਾਰੀ ਰੱਖੇ ਜਾਣਗੇ। ਇਸ ਮੌਕੇ ਰੂਬੀ ਭੁੱਲਰ, ਜਸ਼ਨ ਭੱੱਗਲ, ਖੁਸ਼ਹਾਲ ਸਿੰਘ ਕਾਲਾ, ਬਿੱਲਾ ਅਸਮਾਨਪੁਰ, ਪਵਨ ਕੁਮਾਰ, ਲਵਪ੍ਰੀਤ ਸਿੰਘ, ਜਸਪ੍ਰੀਤ ਸਿੰਘ ਰਾਏਪੁਰ, ਓਂਕਾਰ ਸਿੰਘ, ਮਾ. ਗੁਰਦਿਆਲ ਸਿੰਘ, ਜੈਵੀਰ ਸਿੰਘ, ਅਰਸ਼ਦੀਪ ਸਿੰਘ, ਰਮਨ ਮੋਠਾਪੁਰ, ਲਾਲ ਸਿੰਘ, ਬਲਦੇਵ ਸਿੰਘ ਤੇ ਸਤਪਾਲ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਦੇ ਅੱਜ ਦੂਜੇ ਦਿਨ ਲੜਕਿਆਂ ਦੇ ਕਰਵਾਏ ਰੱਸਾਕਸ਼ੀ ਦੇ ਮੁਕਾਬਲੇ ਅਗਲੀ ਖ਼ਬਰ ਪੰਜਾਬ ਕੈਮਿਸਟ ਐਸੋਸੀਏਸ਼ਨ ਵਲੋਂ ਮਾਨਸਾ ਕਤਲ ਕਾਂਡ ਦੀ ਨਿੰਦਾ
Ad Position 24