17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਨਵਰਾਤਰਿਆਂ ਮੌਕੇ ਚਾਰ ਰੋਜ਼ਾ ਲੰਗਰ ਲਗਾਉਣ ਲਈ ਪਿੰਡ ਲੈਹੜੀਆਂ ਤੋਂ ਜਥਾ ਰਵਾਨਾ

ਨੂਰਪੁਰ ਬੇਦੀ, 16 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਨਵਰਾਤਰਿਆਂ ਦੇ ਪਵਿੱਤਰ ਮੌਕੇ ’ਤੇ ਸ੍ਰੀ ਅਨੰਦਪੁਰ ਸਾਹਿਬ-ਨੈਣਾ ਦੇਵੀ ਰੋਡ ’ਤੇ ਚਾਰ ਰੋਜ਼ਾ ਲੰਗਰ ਲਗਾਉਣ ਲਈ ਪਿੰਡ ਲੈਹੜੀਆਂ ਤੋਂ ਸੰਗਤਾਂ ਦਾ ਜਥਾ ਰਵਾਨਾ ਹੋਇਆ। ਇਸ ਦੌਰਾਨ ਪਿੰਡ ਵਾਸੀਆਂ ਵਿਚ ਧਾਰਮਿਕ ਉਤਸ਼ਾਹ ਦੇਖਣ ਨੂੰ ਮਿਲਿਆ।

Ad Position 21
No active advertisement
ਅਜੀਤ ਡੈਸਕ 17-10-2026
ਨੂਰਪੁਰ ਬੇਦੀ, 16 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਨਵਰਾਤਰਿਆਂ ਦੇ ਪਵਿੱਤਰ ਮੌਕੇ ’ਤੇ ਸ੍ਰੀ ਅਨੰਦਪੁਰ ਸਾਹਿਬ-ਨੈਣਾ ਦੇਵੀ ਰੋਡ ’ਤੇ ਚਾਰ ਰੋਜ਼ਾ ਲੰਗਰ ਲਗਾਉਣ ਲਈ ਪਿੰਡ ਲੈਹੜੀਆਂ ਤੋਂ ਸੰਗਤਾਂ ਦਾ ਜਥਾ ਰਵਾਨਾ ਹੋਇਆ। ਇਸ ਦੌਰਾਨ ਪਿੰਡ ਵਾਸੀਆਂ ਵਿਚ ਧਾਰਮਿਕ ਉਤਸ਼ਾਹ ਦੇਖਣ ਨੂੰ ਮਿਲਿਆ। ਜਾਣਕਾਰੀ ਦਿੰਦਿਆਂ ਲੰਗਰ ਪ੍ਰਬੰਧਕਾਂ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਮੂਹ ਨਗਰ ਨਿਵਾਸੀ ਲੈਹੜੀਆਂ ਦੇ ਸਹਿਯੋਗ ਨਾਲ ਚਾਰ ਰੋਜ਼ਾ ਲੰਗਰ ਲਗਾਇਆ ਜਾ ਰਿਹਾ ਹੈ। ਇਸ ਦਾ ਮੁੱਖ ਉਦੇਸ਼ ਮਾਤਾ ਦੇ ਦਰਸ਼ਨਾਂ ਲਈ ਜਾਣ ਵਾਲੀਆਂ ਸੰਗਤਾਂ ਦੀ ਸੇਵਾ ਕਰਨਾ ਅਤੇ ਧਾਰਮਿਕ ਸਾਂਝ ਨੂੰ ਹੋਰ ਮਜ਼ਬੂਤ ਕਰਨਾ ਹੈ। ਉਨ੍ਹਾਂ ਦੱਸਿਆ ਕਿ ਲੰਗਰ ਦੌਰਾਨ ਸਵੇਰ ਵੇਲੇ ਸੰਗਤਾਂ ਲਈ ਚਾਹ ਅਤੇ ਪਕੌੜਿਆਂ ਦਾ ਪ੍ਰਬੰਧ ਹੋਵੇਗਾ, ਜਦਕਿ ਦੁਪਹਿਰ ਤੋਂ ਬਾਅਦ ਪ੍ਰਸ਼ਾਦਾ ਵਰਤਾਇਆ ਜਾਵੇਗਾ। ਇਸ ਤੋਂ ਇਲਾਵਾ ਹਰ ਰੋਜ਼ ਵੱਖ-ਵੱਖ ਤਰ੍ਹਾਂ ਦੇ ਪਕਵਾਨ ਤਿਆਰ ਕਰਕੇ ਸੰਗਤਾਂ ਨੂੰ ਸ਼ਰਧਾ ਨਾਲ ਛਕਾਏ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਹੰਬੇਵਾਲ ਦੀ ਪੰਚਾਇਤ ਵਲੋਂ ਵਾਲੀਬਾਲ ਗਰਾਊਂਡ ਬਣਾਉਣ ਦਾ ਵਿਰੋਧ ਪੋਲ ਪੁੱਟ ਕੇ ਕਬਜ਼ੇ ’ ਚ ਲਏ ਅਗਲੀ ਖ਼ਬਰ ਮੋਰਿੰਡਾ ਪੁਲਿਸ ਵਲੋਂ ਕਬਜ਼ਾ ਅਤੇ ਉਸਾਰੀ ਕਰਨ ਦਾ ਮੁਕੱਦਮਾ ਦਰਜ
Ad Position 24