17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਚੋਣਾਂ ਤੋਂ ਪਹਿਲਾਂ ਨੰਗਲ ਕਾਂਗਰਸ ਦੀ ਜਥੇਬੰਦਕ ਮਜ਼ਬੂਤੀ ਤੇਜ਼

ਨੰਗਲ, 16 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਨੰਗਲ ਵਿਚ ਕਾਂਗਰਸ ਦੀਆਂ ਜਥੇਬੰਦਕ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਵਰਕਰਾਂ ਨੂੰ ਚੋਣਾਂ ਲਈ ਲਾਮਬੰਦ ਕਰਨ ਦੇ ਮਕਸਦ ਨਾਲ ਸਾਬਕਾ ਸਪੀਕਰ ਪੰਜਾਬ ਰਾਣਾ ਕੇ.

Ad Position 21
No active advertisement
ਸਾਬਕਾ ਸਪੀਕਰ ਰਾਣਾ ਕੇ.ਪੀ. ਸਿੰਘ ਦੀ ਮੌਜੂਦਗੀ ਵਿਚ ਨਵ-ਨਿਯੁਕਤ ਮੀਤ ਪ੍ਰਧਾਨ ਕਾਮਰੇਡ ਬਿਕਰਮ ਸਿੰਘ ਵਿੱਕੀ ਨਾਲ ਕਾਂਗਰਸੀ ਆਗੂ ਅਤੇ ਵਰਕਰ। 17-10-2026

ਨੰਗਲ, 16 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਨੰਗਲ ਵਿਚ ਕਾਂਗਰਸ ਦੀਆਂ ਜਥੇਬੰਦਕ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਵਰਕਰਾਂ ਨੂੰ ਚੋਣਾਂ ਲਈ ਲਾਮਬੰਦ ਕਰਨ ਦੇ ਮਕਸਦ ਨਾਲ ਸਾਬਕਾ ਸਪੀਕਰ ਪੰਜਾਬ ਰਾਣਾ ਕੇ.ਪੀ. ਸਿੰਘ ਵਲੋਂ ਕਾਮਰੇਡ ਬਿਕਰਮ ਸਿੰਘ ਵਿੱਕੀ ਨੂੰ ਬਲਾਕ ਕਾਂਗਰਸ ਕਮੇਟੀ ਨੰਗਲ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਨਵ-ਨਿਯੁਕਤ ਮੀਤ ਪ੍ਰਧਾਨ ਕਾਮਰੇਡ ਬਿਕਰਮ ਸਿੰਘ ਵਿੱਕੀ ਨੇ ਰਾਣਾ ਕੇ.ਪੀ. ਸਿੰਘ ਅਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਦੇ ਸਹਿਯੋਗ ਨਾਲ ਕਾਂਗਰਸ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਅਤੇ ਜਥੇਬੰਦੀ ਨੂੰ ਮਜ਼ਬੂਤ ਕਰਨ ਲਈ ਯਤਨ ਕੀਤੇ ਜਾਣਗੇ। ਇਸ ਮੌਕੇ ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਪਾਰਟੀ ਲਈ ਵਫ਼ਾਦਾਰੀ ਅਤੇ ਮਿਹਨਤ ਨਾਲ ਕੰਮ ਕਰਨ ਵਾਲੇ ਵਰਕਰਾਂ ਨੂੰ ਹਮੇਸ਼ਾ ਮਾਣ-ਸਨਮਾਨ ਦਿੱਤਾ ਜਾਂਦਾ ਹੈ। ਕਾਮਰੇਡ ਬਿਕਰਮ ਸਿੰਘ ਵਿੱਕੀ ਦੀ ਨਿਯੁਕਤੀ ਵੀ ਇਸੇ ਦਿਸ਼ਾ ਵਿਚ ਇੱਕ ਕਦਮ ਹੈ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਆਪਸੀ ਗਿਲੇ-ਸ਼ਿਕਵੇ ਭੁਲਾ ਕੇ ਕਾਂਗਰਸ ਦੀ ਜਿੱਤ ਲਈ ਦਿਨ-ਰਾਤ ਮਿਹਨਤ ਕਰਨ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਇਲਾਕੇ ਵਿਚ ਕਰਵਾਏ ਗਏ ਵਿਕਾਸ ਕਾਰਜਾਂ ਨੂੰ ਲੋਕਾਂ ਤੱਕ ਪਹੁੰਚਾਉਣ ਵਿਚ ਵੀ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਸਿਆਸੀ ਹਲਕਿਆਂ ਵਿਚ ਇਸ ਨਿਯੁਕਤੀ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਨੰਗਲ ਵਿਚ ਕਾਂਗਰਸ ਦੀ ਜਥੇਬੰਦਕ ਸਰਗਰਮੀ ਵਧਾਉਣ ਦੀ ਕਵਾਇਦ ਵਜੋਂ ਦੇਖਿਆ ਜਾ ਰਿਹਾ ਹੈ। ਪਾਰਟੀ ਵਲੋਂ ਸਥਾਨਕ ਪੱਧਰ ’ਤੇ ਆਗੂਆਂ ਅਤੇ ਵਰਕਰਾਂ ਨੂੰ ਜ਼ਿੰਮੇਵਾਰੀਆਂ ਸੌਂਪ ਕੇ ਜਥੇਬੰਦੀ ਨੂੰ ਸਰਗਰਮ ਕਰਨ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਇਸ ਮੌਕੇ ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਸੰਜੇ ਸਾਹਨੀ, ਸਾਬਕਾ ਇੰਪਰੂਵਮੈਂਟ ਟਰੱਸਟ ਚੇਅਰਮੈਨ ਰਾਕੇਸ਼ ਨਈਅਰ, ਸੋਨੀਆ ਸੈਣੀ, ਲਲਿਤ ਚੌਧਰੀ, ਕਪੂਰ ਸਿੰਘ, ਸਤਨਾਮ ਸਿੰਘ ਪਰਹਾਰ, ਵਿਜੇ ਕੌਸ਼ਲ, ਲਖਬੀਰ ਲੱਕੀ, ਦੀਪਕ ਨੰਦਾ, ਬਿਕਰਮ ਰਾਣਾ, ਤਰਸੇਮ ਲਾਲ ਮੱਟੂ, ਰਮਨ ਕੁਮਾਰ, ਰਜੀਵ ਕੁਮਾਰ ਰਾਜੂ ਸਮੇਤ ਹੋਰ ਆਗੂ ਤੇ ਵਰਕਰ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਵਿਚ ਕਾਨੂੰਨ-ਵਿਵਸਥਾ ਦਮ ਤੋੜ ਰਹੀ ਹੈ, ਲੋਕ ਦਹਿਸ਼ਤ ’ਚ-ਡਾ. ਸੁਭਾਸ਼ ਸ਼ਰਮਾ ਅਗਲੀ ਖ਼ਬਰ ਹੰਬੇਵਾਲ ਦੀ ਪੰਚਾਇਤ ਵਲੋਂ ਵਾਲੀਬਾਲ ਗਰਾਊਂਡ ਬਣਾਉਣ ਦਾ ਵਿਰੋਧ ਪੋਲ ਪੁੱਟ ਕੇ ਕਬਜ਼ੇ ’ ਚ ਲਏ
Ad Position 24