ਪੰਜਾਬ ਵਿਚ ਕਾਨੂੰਨ-ਵਿਵਸਥਾ ਦਮ ਤੋੜ ਰਹੀ ਹੈ, ਲੋਕ ਦਹਿਸ਼ਤ ’ਚ-ਡਾ. ਸੁਭਾਸ਼ ਸ਼ਰਮਾ
ਨੰਗਲ, 16 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਨੰਗਲ ਵਿਚ ਸ਼ੁੱਕਰਵਾਰ ਨੂੰ ਦਿਨ-ਦਿਹਾੜੇ ਹੋਏ ਕਤਲਕਾਂਡ ’ਤੇ ਚਿੰਤਾ ਪ੍ਰਗਟ ਕਰਦਿਆਂ ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਪੰਜਾਬ ਦੀ ਕਾਨੂੰਨ-ਵਿਵਸਥਾ ’ਤੇ ਸਵਾਲ ਚੁੱਕੇ ਹਨ।
ਨੰਗਲ, 16 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਨੰਗਲ ਵਿਚ ਸ਼ੁੱਕਰਵਾਰ ਨੂੰ ਦਿਨ-ਦਿਹਾੜੇ ਹੋਏ ਕਤਲਕਾਂਡ ’ਤੇ ਚਿੰਤਾ ਪ੍ਰਗਟ ਕਰਦਿਆਂ ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਪੰਜਾਬ ਦੀ ਕਾਨੂੰਨ-ਵਿਵਸਥਾ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿਚ ਕਤਲ ਅਤੇ ਲੁੱਟ-ਖੋਹ ਵਰਗੀਆਂ ਵਾਰਦਾਤਾਂ ਆਮ ਲੋਕਾਂ ਵਿਚ ਡਰ ਅਤੇ ਸਹਿਮ ਦਾ ਮਾਹੌਲ ਪੈਦਾ ਕਰ ਰਹੀਆਂ ਹਨ। ਅਪਰਾਧੀਆਂ ਵਿਚ ਪੁਲਿਸ ਅਤੇ ਪ੍ਰਸ਼ਾਸਨ ਦਾ ਕੋਈ ਖ਼ੌਫ਼ ਨਜ਼ਰ ਨਹੀਂ ਆ ਰਿਹਾ, ਜਿਸ ਕਾਰਨ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਚਿੰਤਾਵਾਂ ਪੈਦਾ ਹੋ ਰਹੀਆਂ ਹਨ। ਡਾ. ਸੁਭਾਸ਼ ਸ਼ਰਮਾ ਨੇ ਨੰਗਲ ਕਤਲਕਾਂਡ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਪ੍ਰਗਟਾਈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸੂਬੇ ਵਿਚ ਕਾਨੂੰਨ-ਵਿਵਸਥਾ ਬਹਾਲ ਕਰਨ ਲਈ ਗੰਭੀਰਤਾ ਨਾਲ ਕੰਮ ਕਰਨਾ ਚਾਹੀਦਾ ਹੈ, ਤਾਂ ਜੋ ਲੋਕ ਬਿਨਾਂ ਕਿਸੇ ਡਰ ਦੇ ਆਪਣਾ ਜੀਵਨ ਬਤੀਤ ਕਰ ਸਕਣ। 16 ਆਰਪੀਆਰ27 ਡਾ. ਸੁਭਾਸ਼ ਸ਼ਰਮਾ ਦੀ ਤਸਵੀਰ।