17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਆਮ ਆਦਮੀ ਕਲੀਨਿਕ ਲੋਕਾਂ ਨੂੰ ਕਰ ਰਹੇ ਹਨ ਮੁਫ਼ਤ ਤੇ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ - ਸਿਵਲ ਸਰਜਨ

ਰੂਪਨਗਰ, 16 ਅਕਤੂਬਰ (ਯਸ਼ਵੰਤ ਬੱਸੀ)-ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਆਮ ਆਦਮੀ ਕਲੀਨਿਕ ਲੋਕਾਂ ਨੂੰ ਘਰ ਦੇ ਨੇੜੇ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿਚ ਅਹਿਮ ਭੂਮਿਕਾ ਨਿਭਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਰੂਪਨਗਰ ਡਾ.

Ad Position 21
No active advertisement
ਅਜੀਤ ਡੈਸਕ 17-10-2026
ਰੂਪਨਗਰ, 16 ਅਕਤੂਬਰ (ਯਸ਼ਵੰਤ ਬੱਸੀ)-ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਆਮ ਆਦਮੀ ਕਲੀਨਿਕ ਲੋਕਾਂ ਨੂੰ ਘਰ ਦੇ ਨੇੜੇ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿਚ ਅਹਿਮ ਭੂਮਿਕਾ ਨਿਭਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਰੂਪਨਗਰ ਡਾ. ਵਿਵੇਕ ਕਟਾਰੀਆ ਨੇ ਦੱਸਿਆ ਕਿ ਜ਼ਿਲ੍ਹਾ ਰੂਪਨਗਰ ਵਿਚ ਕੁੱਲ 23 ਆਮ ਆਦਮੀ ਕਲੀਨਿਕ ਕਾਰਜਸ਼ੀਲ ਹਨ, ਜਿਨ੍ਹਾਂ ਵਿੱਚੋਂ 14 ਪੇਂਡੂ ਅਤੇ 9 ਸ਼ਹਿਰੀ ਖੇਤਰਾਂ ਵਿਚ ਸਥਿਤ ਹਨ। ਹਰੇਕ ਕਲੀਨਿਕ ਵਿਚ ਇੱਕ ਮੈਡੀਕਲ ਅਫ਼ਸਰ, ਇੱਕ ਫਾਰਮਾਸਿਸਟ ਅਤੇ ਇੱਕ ਕਲੀਨਿਕਲ ਸਹਾਇਕ ਤਾਇਨਾਤ ਹੈ। ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿਚ 107 ਕਿਸਮਾਂ ਦੀਆਂ ਮੁਫ਼ਤ ਦਵਾਈਆਂ ਅਤੇ 47 ਕਿਸਮਾਂ ਦੇ ਮੁਫ਼ਤ ਲੈਬ ਟੈਸਟਾਂ ਦੀ ਸਹੂਲਤ ਉਪਲਬਧ ਹੈ। ਇਸ ਤੋਂ ਇਲਾਵਾ ਜੱਚਾ-ਬੱਚਾ ਸਿਹਤ ਸੇਵਾਵਾਂ, ਪਰਿਵਾਰ ਨਿਯੋਜਨ ਸੇਵਾਵਾਂ, ਐਂਟੀ-ਰੇਬੀਜ਼ ਵੈਕਸੀਨ ਅਤੇ ਲੋੜ ਅਨੁਸਾਰ ਰੈਫਰਲ ਸੇਵਾਵਾਂ ਵੀ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਇਸ ਤੋਂ ਇਲਾਵਾ ਕਲੀਨਿਕਾਂ ਦੇ ਸਟਾਫ਼ ਵਲੋਂ ਮਰੀਜ਼ਾਂ ਦਾ ਇਲਾਜ ਕਰਨ ਦੇ ਨਾਲ-ਨਾਲ ਲੋਕਾਂ ਨੂੰ ਵੱਖ-ਵੱਖ ਬਿਮਾਰੀਆਂ ਤੋਂ ਬਚਾਅ ਅਤੇ ਸਿਹਤ ਸੰਭਾਲ ਸਬੰਧੀ ਜਾਗਰੂਕ ਵੀ ਕਰਦਾ ਹੈ। 15ਆਰਪੀਆਰ27 ਫ਼ੋਟੋ ‘‘‘ ਸਿਵਲ ਸਰਜਨ।
Ad Position 22
No active advertisement
ਪਿਛਲੀ ਖ਼ਬਰ ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਦੇ ਯੁਵਾ ਕੌਸ਼ਲ ਉਤਸਵ ’ਚ ਪੁੱਜੇ ਐੱਮ.ਪੀ. ਮਲਵਿੰਦਰ ਸਿੰਘ ਕੰਗ ਅਗਲੀ ਖ਼ਬਰ ਬਲਾਕ ਤਖਤਗੜ੍ਹ ਦੀਆਂ ਬਲਾਕ ਪੱਧਰੀ ਖੇਡਾਂ ਦਾ ਹੋਇਆ ਸ਼ਾਨਦਾਰ ਆਗਾਜ਼
Ad Position 24