ਖ਼ਾਲਸਾ ਕਾਲਜ ਸ੍ਰੀ ਚਮਕੌਰ ਸਾਹਿਬ ਦੇ ਵਿਦਿਆਰਥੀਆਂ ਨੇ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਕੀਤਾ ਸ਼ਾਨਦਾਰ ਪ੍ਰਦਰਸ਼ਨ
ਸ੍ਰੀ ਚਮਕੌਰ ਸਾਹਿਬ, 16 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਸਥਾਨਕ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਖੇਡਾਂ ਵਤਨ ਪੰਜਾਬ ਦੀਆਂ ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਕਾਲਜ ਦਾ ਨਾਂ ਰੋਸ਼ਨ ਕੀਤਾ। ਕਾਲਜ ਪਹੁੰਚਣ ’ਤੇ ਪ੍ਰਿੰਸੀਪਲ ਡਾ.
ਸ੍ਰੀ ਚਮਕੌਰ ਸਾਹਿਬ, 16 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਸਥਾਨਕ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਖੇਡਾਂ ਵਤਨ ਪੰਜਾਬ ਦੀਆਂ ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਕਾਲਜ ਦਾ ਨਾਂ ਰੋਸ਼ਨ ਕੀਤਾ। ਕਾਲਜ ਪਹੁੰਚਣ ’ਤੇ ਪ੍ਰਿੰਸੀਪਲ ਡਾ. ਬਲਜੀਤ ਸਿੰਘ ਵਲੋਂ ਜਿੱਥੇ ਇਨ੍ਹਾਂ ਵਿਦਿਆਰਥੀਆਂ ਦੀ ਹੌਂਸਲਾ ਅਫਜ਼ਾਈ ਕਰਦਿਆਂ ਸਨਮਾਨਿਤ ਕੀਤਾ ਗਿਆ, ਉੱਥੇ ਹੀ ਇਨ੍ਹਾਂ ਵਿਦਿਆਰਥੀਆਂ ਨੂੰ ਰਾਜ ਪੱਧਰੀ ਮੁਕਾਬਲਿਆਂ ’ਚ ਭਾਗ ਲੈਣ ਲਈ ਸ਼ੁੱਭਕਾਮਨਾਵਾਂ ਵੀ ਭੇਟ ਕੀਤੀਆਂ। ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਹਿੱਸਾ ਲੈਂਦਿਆਂ ਵਿਦਿਆਰਥੀਆਂ ਵਲੋਂ ਕੀਤੇ ਗਏ ਪ੍ਰਦਰਸ਼ਨ ਬਾਰੇ ਜਾਣਕਾਰੀ ਦਿੰਦਿਆਂ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਪ੍ਰੋਫ਼ੈਸਰ ਮਧੂ ਡਡਵਾਲ ਨੇ ਦੱਸਿਆ ਕਿ ਅਕਾਸ਼ਪ੍ਰੀਤ ਸਿੰਘ ਬੀ. ਏ. ਭਾਗ ਪਹਿਲਾ ਨੇ ਗਤਕਾ ਪ੍ਰਦਰਸ਼ਨੀ ਵਿਚ ਦੂਜਾ ਸਥਾਨ ਹਾਸਿਲ ਕੀਤਾ। ਜਸਕਰਨ ਸਿੰਘ ਬੀ. ਏ. ਭਾਗ ਦੂਜਾ, ਨੈਨਦੀਪ ਸਿੰਘ ਬੀ.ਐੱਸ.ਸੀ. ਭਾਗ ਪਹਿਲਾ, ਨਵਦੀਪ ਸਿੰਘ ਬੀ. ਏ. ਭਾਗ ਪਹਿਲਾ ਦੀ ਟੀਮ ਨੇ ਸਿੰਗਲ ਸੋਟੀ ਵਿਚ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਗਤਕਾ ਕੋਚ ਪਰਦੀਪ ਰਾਮ ਸਿੰਘ, ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।