17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਵਾਰਡ ਨੰਬਰ 16 ’ਚ 14 ਲੱਖ ਦੀ ਲਾਗਤ ਨਾਲ ਸੀਵਰੇਜ ਪਾਉਣ ਦਾ ਕੰਮ ਸ਼ੁਰੂ

ਰੂਪਨਗਰ, 16 ਅਕਤੂਬਰ (ਸਤਨਾਮ ਸਿੰਘ ਸੱਤੀ)-ਨਗਰ ਕੌਂਸਲ ਰੂਪਨਗਰ ਦੇ ਪ੍ਰਧਾਨ ਇੰਦਰਪਾਲ ਸਿੰਘ ਰਾਜੂ ਸਤਿਆਲ ਨੇ ਕਿਹਾ ਕਿ ਵਿਧਾਇਕ ਦਿਨੇਸ਼ ਚੱਢਾ ਦੇ ਨਿਰਦੇਸ਼ਾਂ ਅਨੁਸਾਰ ਰੂਪਨਗਰ ਸ਼ਹਿਰ ਵਿਚ ਵਿਕਾਸ ਕਾਰਜ ਲਗਾਤਾਰ ਜਾਰੀ ਹਨ। ਇਸੇ ਲੜੀ ਤਹਿਤ ਨਗਰ ਕੌਂਸਲ ਵਲੋਂ ਵਾਰਡ ਨੰਬਰ 16 ਦੇ ਸ਼ਾਮਪੁਰਾ ਟੋਬੇ ਨੇੜੇ 14 ਲੱਖ ਰੁਪਏ ਦੀ ਲਾਗਤ ਨਾਲ ਸੀਵਰੇਜ ਦੀਆਂ ਪਾਈਪਾਂ ਪਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ।

Ad Position 21
No active advertisement
ਅਜੀਤ ਡੈਸਕ 17-10-2026
ਰੂਪਨਗਰ, 16 ਅਕਤੂਬਰ (ਸਤਨਾਮ ਸਿੰਘ ਸੱਤੀ)-ਨਗਰ ਕੌਂਸਲ ਰੂਪਨਗਰ ਦੇ ਪ੍ਰਧਾਨ ਇੰਦਰਪਾਲ ਸਿੰਘ ਰਾਜੂ ਸਤਿਆਲ ਨੇ ਕਿਹਾ ਕਿ ਵਿਧਾਇਕ ਦਿਨੇਸ਼ ਚੱਢਾ ਦੇ ਨਿਰਦੇਸ਼ਾਂ ਅਨੁਸਾਰ ਰੂਪਨਗਰ ਸ਼ਹਿਰ ਵਿਚ ਵਿਕਾਸ ਕਾਰਜ ਲਗਾਤਾਰ ਜਾਰੀ ਹਨ। ਇਸੇ ਲੜੀ ਤਹਿਤ ਨਗਰ ਕੌਂਸਲ ਵਲੋਂ ਵਾਰਡ ਨੰਬਰ 16 ਦੇ ਸ਼ਾਮਪੁਰਾ ਟੋਬੇ ਨੇੜੇ 14 ਲੱਖ ਰੁਪਏ ਦੀ ਲਾਗਤ ਨਾਲ ਸੀਵਰੇਜ ਦੀਆਂ ਪਾਈਪਾਂ ਪਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ। ਇਸ ਕੰਮ ਦੇ ਮੁਕੰਮਲ ਹੋਣ ਨਾਲ ਰੈਲੋ ਰੋਡ ਤੋਂ ਜਰਸੀ ਫਾਰਮ ਤੱਕ ਸੀਵਰੇਜ ਦੀ ਨਿਕਾਸੀ ਦੀ ਸਮੱਸਿਆ ਹੱਲ ਹੋਣ ਦੀ ਉਮੀਦ ਹੈ, ਜਿਸ ਨਾਲ ਇਲਾਕਾ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ। ਪ੍ਰਧਾਨ ਇੰਦਰਪਾਲ ਸਿੰਘ ਰਾਜੂ ਸਤਿਆਲ ਨੇ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਨਗਰ ਕੌਂਸਲ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਸੀਵਰੇਜ ਪਾਈਪਾਂ ਪਾਉਣ ਦਾ ਕੰਮ ਪੂਰਾ ਹੋਣ ਨਾਲ ਇਲਾਕੇ ਵਿਚ ਨਿਕਾਸੀ ਸਬੰਧੀ ਆ ਰਹੀਆਂ ਮੁਸ਼ਕਿਲਾਂ ਦੂਰ ਹੋਣਗੀਆਂ ਅਤੇ ਲੋਕਾਂ ਨੂੰ ਸੁਵਿਧਾ ਮਿਲੇਗੀ। ਇਸ ਮੌਕੇ ਨਗਰ ਕੌਂਸਲ ਦੀ ਮੀਤ ਪ੍ਰਧਾਨ ਅਤੇ ਕੌਂਸਲਰ ਸੁਰਜੀਤ ਕੌਰ, ਬਨਵਾਰੀ ਲਾਲ ਮੱਟੂ, ਮਗੇਸ਼ ਪੰਡਿਤ, ਜਗਜੀਤ ਸਿੰਘ, ਦਵਿੰਦਰ ਮਿੱਤਲ, ਲੰਬਰਦਾਰ ਸਰਬ ਸਟੇਸ਼ਨ, ਅਜੀਤ ਸਿੰਘ ਸੋਢਾ, ਸ਼ਾਮ ਸਿੰਘ, ਸਲੀਮ ਭੱਟੀ, ਬਿੰਦਰ, ਸੀਵਰੇਜ ਬੋਰਡ ਦੇ ਮੁਲਾਜ਼ਮਾਂ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਮੁੰਨੇ ਦੇ ਵਿਕਾਸ ਕਾਰਜਾਂ ਲਈ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਪੰਚਾਇਤ ਨੂੰ ਦਿੱਤੀ 5 ਲੱਖ ਰੁਪਏ ਦੀ ਗ੍ਰਾਂਟ ਲੋ... ਅਗਲੀ ਖ਼ਬਰ ਪਿੰਡ ਭਾਉਵਾਲ ਵਿਖੇ ‘ਮੇਰਾ ਘਰ, ਮੇਰੇ ਨਾਮ’ ਤਹਿਤ ਪ੍ਰਾਪਰਟੀ ਕਾਰਡ ਵੰਡ ਸਮਾਰੋਹ
Ad Position 24