ਨੈਸ਼ਨਲ ਗਤਕਾ ਚੈਂਪੀਅਨਸ਼ਿਪ ਵਿਚ ਬੇਲਾ ਕਾਲਜ ਦੇ ਖਿਡਾਰੀ ਦਾ ਸ਼ਾਨਦਾਰ ਪ੍ਰਦਰਸ਼ਨ
ਬੇਲਾ, 16 ਅਕਤੂਬਰ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਦੇ ਖਿਡਾਰੀ ਪ੍ਰਦੀਪ ਰਾਮ ਸਿੰਘ ਨੇ 10ਵੀਂ ਸੀਨੀਅਰ ਨੈਸ਼ਨਲ ਗਤਕਾ ਚੈਂਪੀਅਨਸ਼ਿਪ 2026 ਜੋ ਕਿ ਗਤਕਾ ਫੈਡਰੇਸ਼ਨ ਆਫ਼ ਇੰਡੀਆ ਦੇ ਸਹਿਯੋਗ ਨਾਲ ਜੰਮੂ ਅਤੇ ਕਸ਼ਮੀਰ ਗਤਕਾ ਐਸੋਸੀਏਸ਼ਨ ਵਲੋਂ ਕਰਵਾਈ ਜਾ ਰਹੀ ਹੈ, ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਜੰਮੂ ਕਸ਼ਮੀਰ ਦੇ ਇੰਡੋਰ ਸਟੇਡੀਅਮ ਵਿਖੇ ਹੋਏ ਵੱਖੋ-ਵੱਖਰੇ ਮੁਕਾਬਲਿਆਂ ਵਿਚ ਪੰਜਾਬ ਦੀ ਟੀਮ ਮੈਂਬਰ ਵਜੋਂ ਖੇਡਦਿਆਂ ਪ੍ਰਦੀਪ ਰਾਮ ਸਿੰਘ ਨੇ ਸ਼ਸਤਰ ਪ੍ਰਦਰਸ਼ਨ ਵਿਚ ਸੋਨ ਤਮਗ਼ਾ ਅਤੇ ਫੜੀ ਸੋਟੀ ਵਿਚ ਚਾਂਦੀ ਦਾ ਤਮਗ਼ਾ ਪ੍ਰਾਪਤ ਕਰਕੇ ਪੰਜਾਬ ਨੂੰ ਪ੍ਰਥਮ ਸਥਾਨ ਦਿਵਾਉਣ ਵਿਚ ਅਹਿਮ ਭੂਮਿਕਾ ਨਿਭਾਈ।
ਗ
ਗਤਕੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲਾ ਬੇਲਾ ਕਾਲਜ ਦਾ ਖਿਡਾਰੀ ਪ੍ਰਦੀਪ ਰਾਮ ਸਿੰਘ।
17-10-2026
ਬੇਲਾ, 16 ਅਕਤੂਬਰ (ਮਨਜੀਤ ਸਿੰਘ ਸੈਣੀ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਦੇ ਖਿਡਾਰੀ ਪ੍ਰਦੀਪ ਰਾਮ ਸਿੰਘ ਨੇ 10ਵੀਂ ਸੀਨੀਅਰ ਨੈਸ਼ਨਲ ਗਤਕਾ ਚੈਂਪੀਅਨਸ਼ਿਪ 2026 ਜੋ ਕਿ ਗਤਕਾ ਫੈਡਰੇਸ਼ਨ ਆਫ਼ ਇੰਡੀਆ ਦੇ ਸਹਿਯੋਗ ਨਾਲ ਜੰਮੂ ਅਤੇ ਕਸ਼ਮੀਰ ਗਤਕਾ ਐਸੋਸੀਏਸ਼ਨ ਵਲੋਂ ਕਰਵਾਈ ਜਾ ਰਹੀ ਹੈ, ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਜੰਮੂ ਕਸ਼ਮੀਰ ਦੇ ਇੰਡੋਰ ਸਟੇਡੀਅਮ ਵਿਖੇ ਹੋਏ ਵੱਖੋ-ਵੱਖਰੇ ਮੁਕਾਬਲਿਆਂ ਵਿਚ ਪੰਜਾਬ ਦੀ ਟੀਮ ਮੈਂਬਰ ਵਜੋਂ ਖੇਡਦਿਆਂ ਪ੍ਰਦੀਪ ਰਾਮ ਸਿੰਘ ਨੇ ਸ਼ਸਤਰ ਪ੍ਰਦਰਸ਼ਨ ਵਿਚ ਸੋਨ ਤਮਗ਼ਾ ਅਤੇ ਫੜੀ ਸੋਟੀ ਵਿਚ ਚਾਂਦੀ ਦਾ ਤਮਗ਼ਾ ਪ੍ਰਾਪਤ ਕਰਕੇ ਪੰਜਾਬ ਨੂੰ ਪ੍ਰਥਮ ਸਥਾਨ ਦਿਵਾਉਣ ਵਿਚ ਅਹਿਮ ਭੂਮਿਕਾ ਨਿਭਾਈ। ਕਾਲਜ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਇਸ ਖ਼ੁਸ਼ੀ ਮੌਕੇ ਪ੍ਰਦੀਪ ਰਾਮ ਸਿੰਘ, ਸਰੀਰਕ ਸਿੱਖਿਆ ਵਿਭਾਗ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਖਿਡਾਰੀ ਨਿਰੰਤਰ ਲੰਮੇ ਸਮੇਂ ਤੋਂ ਉੱਤਮ ਪ੍ਰਦਰਸ਼ਨ ਕਰਦਾ ਆ ਰਿਹਾ ਹੈ ਅਤੇ ਬੇਲਾ ਕਾਲਜ ਦਾ ਨਾਮ ਰੌਸ਼ਨ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਖਿਡਾਰੀ ਤੋਂ ਸਮੁੱਚੇ ਮੁਲਕ ਨੂੰ ਬਹੁਤ ਆਸਾਂ ਹਨ। ਕਾਲਜ ਦੀ ਸਮੁੱਚੀ ਪ੍ਰਬੰਧਕ ਕਮੇਟੀ ਵਲੋਂ ਪ੍ਰਦੀਪ ਰਾਮ ਸਿੰਘ ਨੂੰ ਮੁਬਾਰਕਬਾਦ ਦਿੱਤੀ ਗਈ। ਵਰਨਣਯੋਗ ਹੈ ਕਿ ਬੇਲਾ ਕਾਲਜ ਆਪਣੇ ਖਿਡਾਰੀਆਂ ਪ੍ਰਤੀ ਬੇਹੱਦ ਸੰਵੇਦਨਸ਼ੀਲਤਾ ਨਾਲ ਜ਼ਿੰਮੇਵਾਰੀ ਨਿਭਾ ਰਿਹਾ ਹੈ ਅਤੇ ਖਿਡਾਰੀਆਂ ਨੂੰ ਮੁਫ਼ਤ ਸਿੱਖਿਆ ਪ੍ਰਦਾਨ ਕਰਨ ਵਿਚ ਮੋਹਰੀ ਭੂਮਿਕਾ ਨਿਭਾ ਰਿਹਾ ਹੈ। ਇਸ ਮੌਕੇ ਡਾ. ਮਮਤਾ ਅਰੋੜਾ, ਲੈਫ਼ਟੀਨੈਂਟ ਪ੍ਰਿਤਪਾਲ ਸਿੰਘ, ਪ੍ਰੋ. ਅਮਰਜੀਤ ਸਿੰਘ, ਪ੍ਰੋ. ਸੁਨੀਤਾ ਰਾਣੀ ਅਤੇ ਸਮੁੱਚਾ ਸਟਾਫ਼ ਹਾਜ਼ਰ ਸੀ।