17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਵਿਧਾਇਕ ਚੱਢਾ ਵਲੋਂ ਨੰਗਲ ਦੀ ਗ੍ਰਾਮ ਪੰਚਾਇਤ ਨੂੰ ਪੰਜ ਲੱਖ ਰੁਪਏ ਦੀ ਗਰਾਂਟ ਦਾ ਚੈੱਕ ਭੇਟ

ਨੂਰਪੁਰ ਬੇਦੀ, 16 ਅਕਤੂਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਹਲਕਾ ਵਿਧਾਇਕ ਦਿਨੇਸ਼ ਚੱਢਾ ਨੇ ਪਿੰਡ ਨੰਗਲ ਵਿਖੇ ਲੋਕ ਮਿਲਣੀ ਕਰ ਕੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਪਿੰਡ ਦੀ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ ਪੰਜ ਲੱਖ ਰੁਪਏ ਦੀ ਗਰਾਂਟ ਵੀ ਪ੍ਰਦਾਨ ਕੀਤੀ।

Ad Position 21
No active advertisement
ਅਜੀਤ ਡੈਸਕ 17-10-2026
ਨੂਰਪੁਰ ਬੇਦੀ, 16 ਅਕਤੂਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਹਲਕਾ ਵਿਧਾਇਕ ਦਿਨੇਸ਼ ਚੱਢਾ ਨੇ ਪਿੰਡ ਨੰਗਲ ਵਿਖੇ ਲੋਕ ਮਿਲਣੀ ਕਰ ਕੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਪਿੰਡ ਦੀ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ ਪੰਜ ਲੱਖ ਰੁਪਏ ਦੀ ਗਰਾਂਟ ਵੀ ਪ੍ਰਦਾਨ ਕੀਤੀ। ਲੋਕ ਮਿਲਣੀ ਦੌਰਾਨ ਪਿੰਡ ਦੀਆਂ ਲੋੜਾਂ ਅਤੇ ਵਿਕਾਸ ਨਾਲ ਜੁੜੇ ਮਾਮਲਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਲੋਕ ਮਿਲਣੀ ਦਾ ਮਕਸਦ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਤੋਂ ਜਾਣੂ ਹੋਣਾ ਅਤੇ ਵਿਕਾਸ ਕਾਰਜਾਂ ਸਬੰਧੀ ਉਨ੍ਹਾਂ ਦੇ ਸੁਝਾਅ ਪ੍ਰਾਪਤ ਕਰਨਾ ਸੀ। ਉਨ੍ਹਾਂ ਮੁਸ਼ਕਲਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਦੌਰਾਨ ਲੋਕਾਂ ਨੇ ਪਿੰਡ ਦੇ ਵਿਕਾਸ ਅਤੇ ਬੁਨਿਆਦੀ ਸਹੂਲਤਾਂ ਨਾਲ ਸਬੰਧਿਤ ਮੁੱਦੇ ਉਠਾਏ। ਵਿਧਾਇਕ ਨੇ ਲੋਕਾਂ ਦੀਆਂ ਗੱਲਾਂ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਲਈ ਲੋੜੀਂਦੇ ਉਪਰਾਲੇ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਦੇਣ ਲਈ ਵਚਨਬੱਧ ਹੈ ਤੇ ਹੁਣ ਤੱਕ ਚੋਣਾਂ ਦੌਰਾਨ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾ ਚੁੱਕੇ ਹਨ। ਉਨ੍ਹਾਂ ਤੋਂ ਇਲਾਵਾ ਵੀ ਅਗਰ ਪਿੰਡਾਂ ਦੀਆਂ ਕੋਈ ਸਮੱਸਿਆਵਾਂ ਹੋਣ ਤਾਂ ਲੋਕ ਉਨ੍ਹਾਂ ਨਾਲ ਸੰਪਰਕ ਕਰਕੇ ਦੱਸ ਸਕਦੇ ਹਨ ਤਾਂ ਜੋ ਉਨ੍ਹਾਂ ਦਾ ਜਲਦ ਤੋਂ ਜਲਦ ਨਿਪਟਾਰਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਆਪਣੇ ਕਾਰਜਕਾਲ ਦੌਰਾਨ ਵੱਖ-ਵੱਖ ਪਿੰਡਾਂ ਚ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਪੂਰਾ ਕਰਵਾ ਕੇ ਇੱਕ ਅਲੱਗ ਦਿੱਖ ਪ੍ਰਦਾਨ ਕੀਤੀ ਹੈ ਜੋ ਕਿ ਲਗਾਤਾਰ ਜਾਰੀ ਰਹੇਗੀ। ਪਿੰਡ ਦੀ ਗ੍ਰਾਮ ਪੰਚਾਇਤ ਵਲੋਂ ਗਰਾਂਟ ਦੇਣ ਤੇ ਵਿਧਾਇਕ ਚੱਢਾ ਦਾ ਧੰਨਵਾਦ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਕ੍ਰਿਸ਼ੀ ਵਿਗਿਆਨ ਕੇਂਦਰ ਵਲੋਂ ਪਰਾਲੀ ਪ੍ਰਬੰਧਨ ਅਤੇ ਟਿਕਾਊ ਖੇਤੀਬਾੜੀ ਸੰਬੰਧੀ ਕਿਸਾਨ ਮੇਲਾ ਕਰਵਾਇਆ ਅਗਲੀ ਖ਼ਬਰ ਨਰੋਈ ਸਿਹਤ ਰੱਖਣ ਲਈ ਲੋਕਾਂ ਨੂੰ ਕੀਤਾ ਜਾਗਰੂਕ
Ad Position 24