17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਵਿਖੇ ਰੂਪਨਗਰ - ਫਤਹਿਗੜ੍ਹ ਸਾਹਿਬ ਜ਼ੋਨਲ ਯੁਵਕ ਤੇ ਲੋਕ ਮੇਲਾ 19 ਤੱਕ ਚਾਰ ਦਿਨਾਂ ਮੇਲੇ ਦੌਰਾਨ ਚਾਰ ਸਟੇਜਾਂ ’ਤੇ ਹੋਣਗੇ ਸੱਭਿਆਚਾਰਕ ਮੁਕਾਬਲੇ

ਸ੍ਰੀ ਅਨੰਦਪੁਰ ਸਾਹਿਬ, 16 ਅਕਤੂਬਰ (ਕਰਨੈਲ ਸਿੰਘ)-ਸਥਾਨਕ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਵਿਖੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਯੁਵਕ ਭਲਾਈ ਵਿਭਾਗ ਵਲੋਂ ਰੂਪਨਗਰ-ਫ਼ਤਿਹਗੜ੍ਹ ਸਾਹਿਬ ਜ਼ੋਨ ਦਾ ਚਾਰ ਰੋਜ਼ਾ ਯੁਵਕ ਤੇ ਲੋਕ ਮੇਲਾ 16 ਤੋਂ 19 ਅਕਤੂਬਰ ਤੱਕ ਕਰਵਾਇਆ ਜਾ ਰਿਹਾ ਹੈ। ਮੇਲੇ ਦੇ ਉਦਘਾਟਨੀ ਸਮਾਰੋਹ ’ਚ ਸਾਬਕਾ ਸਿੱਖਿਆ ਮੰਤਰੀ ਡਾ.

Ad Position 21
No active advertisement
ਪ੍ਰਿੰ: ਡਾ. ਜਸਵੀਰ ਸਿੰਘ ਯੁਵਕ ਮੇਲੇ ਸਬੰਧੀ ਜਾਣਕਾਰੀ ਦਿੰਦੇ ਹੋਏ। 17-10-2026
ਸ੍ਰੀ ਅਨੰਦਪੁਰ ਸਾਹਿਬ, 16 ਅਕਤੂਬਰ (ਕਰਨੈਲ ਸਿੰਘ)-ਸਥਾਨਕ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਵਿਖੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਯੁਵਕ ਭਲਾਈ ਵਿਭਾਗ ਵਲੋਂ ਰੂਪਨਗਰ-ਫ਼ਤਿਹਗੜ੍ਹ ਸਾਹਿਬ ਜ਼ੋਨ ਦਾ ਚਾਰ ਰੋਜ਼ਾ ਯੁਵਕ ਤੇ ਲੋਕ ਮੇਲਾ 16 ਤੋਂ 19 ਅਕਤੂਬਰ ਤੱਕ ਕਰਵਾਇਆ ਜਾ ਰਿਹਾ ਹੈ। ਮੇਲੇ ਦੇ ਉਦਘਾਟਨੀ ਸਮਾਰੋਹ ’ਚ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਕਾਲਜ ਦੇ ਪ੍ਰਿੰਸੀਪਲ ਡਾ. ਜਸਵੀਰ ਸਿੰਘ ਅਤੇ ਡੀਨ ਸੱਭਿਆਚਾਰਕ ਮਾਮਲੇ ਡਾ. ਜਗਪਿੰਦਰਪਾਲ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮੇਲੇ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਉਦਘਾਟਨੀ ਸਮਾਰੋਹ ਮੌਕੇ ਐੱਸ.ਜੀ.ਪੀ.ਸੀ. ਦੀ ਅੰਤ੍ਰਿੰਗ ਕਮੇਟੀ ਦੇ ਮੈਂਬਰ ਬੀਬੀ ਹਰਜਿੰਦਰ ਕੌਰ ਅਤੇ ਦਲਜੀਤ ਸਿੰਘ ਭਿੰਡਰ, ਮੈਂਬਰ ਅਜਮੇਰ ਸਿੰਘ ਖੇੜਾ, ਸਿੱਖਿਆ ਸਕੱਤਰ ਇੰਜਨੀਅਰ ਸੁਖਮਿੰਦਰ ਸਿੰਘ ਅਤੇ ਯੁਵਕ ਭਲਾਈ ਵਿਭਾਗ ਦੇ ਡਾਇਰੈਕਟਰ ਡਾ. ਭੀਮ ਇੰਦਰ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਣਗੇ। ਇਸ ਮੌਕੇ ਗਾਇਕ ਨਿਰਵੈਰ ਪੰਨੂ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ। ਮੇਲੇ ਦੇ ਦੂਜੇ ਦਿਨ 17 ਅਕਤੂਬਰ ਨੂੰ ਰੂਪਨਗਰ ਦੇ ਐੱਸ.ਐੱਸ.ਪੀ. ਮਨਿੰਦਰ ਸਿੰਘ, ਡਿਪਟੀ ਡਾਇਰੈਕਟਰ ਡਾ. ਕੁਲਵਿੰਦਰ ਸਿੰਘ ਅਤੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਯੁਵਕ ਭਲਾਈ ਡਾਇਰੈਕਟਰ ਡਾ. ਸੁਖਜਿੰਦਰ ਰਿਸ਼ੀ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਸ ਦਿਨ ਗਾਇਕ ਪੰਮਾ ਡੂਮੇਵਾਲ ਦਾ ਸਨਮਾਨ ਕੀਤਾ ਜਾਵੇਗਾ। 18 ਅਕਤੂਬਰ ਨੂੰ ਡਾ. ਸੁਰਜੀਤ ਪਾਤਰ ਚੇਅਰ ਦੇ ਚੇਅਰਪਰਸਨ ਡਾ. ਨਿਰਮਲ ਜੌੜਾ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੁਵਕ ਭਲਾਈ ਡਾਇਰੈਕਟਰ ਡਾ. ਅਮਨਦੀਪ ਸਿੰਘ ਵਿਸ਼ੇਸ਼ ਮਹਿਮਾਨ ਹੋਣਗੇ। ਇਸ ਮੌਕੇ ‘ਪੀ.ਟੀ.ਸੀ. ਵੁਆਇਸ ਆਫ਼ ਪੰਜਾਬ’ ਦੀ ਜੇਤੂ ਦੀਪ ਗਗਨ ਦਾ ਸਨਮਾਨ ਕੀਤਾ ਜਾਵੇਗਾ। 19 ਅਕਤੂਬਰ ਨੂੰ ਹੋਣ ਵਾਲੇ ਸਮਾਪਤੀ ਸਮਾਰੋਹ ਵਿੱਚ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਅਤੇ ਡਾ. ਦਲਜੀਤ ਸਿੰਘ ਚੀਮਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ। ਚਾਰ ਸਟੇਜਾਂ ’ਤੇ ਚਾਰ ਦਿਨ 60 ਆਈਟਮਾਂ ਦੇ ਵੱਖੋ ਵੱਖਰੇ ਮੁਕਾਬਲੇ ਹੋਣਗੇ ਜਿਸ ’ਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ 67 ਕਾਲਜਾਂ ਦੇ ਵਿਦਿਆਰਥੀ ਹਿੱਸਾ ਲੈਣਗੇ। ਪ੍ਰਿੰਸੀਪਲ ਡਾ. ਜਸਵੀਰ ਸਿੰਘ ਨੇ ਕਿਹਾ ਕਿ ਚਾਰ ਦਿਨ ਚੱਲਣ ਵਾਲੇ ਇਸ ਮੇਲੇ ਵਿਚ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਦੀ ਸ਼ਮੂਲੀਅਤ ਨਾਲ ਸੱਭਿਆਚਾਰਕ ਗਤੀਵਿਧੀਆਂ ਨੂੰ ਉਤਸ਼ਾਹ ਮਿਲਣ ਦੀ ਉਮੀਦ ਹੈ।
Ad Position 22
No active advertisement
ਪਿਛਲੀ ਖ਼ਬਰ 24 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਦੋ ਨੌਜਵਾਨ ਕਾਬੂ , ਮਾਮਲਾ ਦਰਜ ਅਗਲੀ ਖ਼ਬਰ ਪਿੰਡ ਟੇਢੇਵਾਲ ਦੇ ਵਿਕਾਸ ਲਈ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ 5 ਲੱਖ ਦਾ ਚੈੱਕ ਪੰਚਾਇਤ ਨੂੰ ਸੌਂਪਿਆ
Ad Position 24