17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਯੁਵਕ ਮੇਲੇ ਦਾ ਹੋਇਆ ਆਗਾਜ਼

ਸ੍ਰੀ ਅਨੰਦਪੁਰ ਸਾਹਿਬ, 16 ਅਕਤੂਬਰ (ਕਰਨੈਲ ਸਿੰਘ)-ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਯੁਵਕ ਭਲਾਈ ਵਿਭਾਗ ਵਲੋਂ ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਵਿਖੇ ਰੂਪਨਗਰ-ਫ਼ਤਿਹਗੜ੍ਹ ਸਾਹਿਬ ਜ਼ੋਨ ਦਾ ਚਾਰ ਰੋਜ਼ਾ ਯੁਵਕ ਮੇਲਾ ਅੱਜ ਸ਼ਾਨੋ-ਸ਼ੌਕਤ ਨਾਲ ਸ਼ੁਰੂ ਹੋ ਗਿਆ। 16 ਤੋਂ 19 ਅਕਤੂਬਰ ਤੱਕ ਚੱਲਣ ਵਾਲੇ ਇਸ ਮੇਲੇ ਦਾ ਰਸਮੀ ਉਦਘਾਟਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਕਾਲਜ ਗਵਰਨਿੰਗ ਬਾਡੀ ਦੇ ਆਨਰੇਰੀ ਸਕੱਤਰ ਡਾ.

Ad Position 21
No active advertisement
ਮੇਲੇ ਦੀ ਉਦਘਾਟਨੀ ਸਮਾਰੋਹ ਨੂੰ ਸੰਬੋਧਨ ਕਰਦੇ ਡਾ. ਦਲਜੀਤ ਸਿੰਘ ਚੀਮਾ ਤੇ ਬੀਬੀ ਹਰਜਿੰਦਰ ਕੌਰ ਦੀਆਂ ਤਸਵੀਰਾਂ । ਤਸਵੀਰਾਂ: ਕਰਨੈਲ ਸਿੰਘ 17-10-2026
ਸ੍ਰੀ ਅਨੰਦਪੁਰ ਸਾਹਿਬ, 16 ਅਕਤੂਬਰ (ਕਰਨੈਲ ਸਿੰਘ)-ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਯੁਵਕ ਭਲਾਈ ਵਿਭਾਗ ਵਲੋਂ ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਵਿਖੇ ਰੂਪਨਗਰ-ਫ਼ਤਿਹਗੜ੍ਹ ਸਾਹਿਬ ਜ਼ੋਨ ਦਾ ਚਾਰ ਰੋਜ਼ਾ ਯੁਵਕ ਮੇਲਾ ਅੱਜ ਸ਼ਾਨੋ-ਸ਼ੌਕਤ ਨਾਲ ਸ਼ੁਰੂ ਹੋ ਗਿਆ। 16 ਤੋਂ 19 ਅਕਤੂਬਰ ਤੱਕ ਚੱਲਣ ਵਾਲੇ ਇਸ ਮੇਲੇ ਦਾ ਰਸਮੀ ਉਦਘਾਟਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਕਾਲਜ ਗਵਰਨਿੰਗ ਬਾਡੀ ਦੇ ਆਨਰੇਰੀ ਸਕੱਤਰ ਡਾ. ਦਲਜੀਤ ਸਿੰਘ ਚੀਮਾ ਨੇ ਕੀਤਾ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਮੈਂਬਰ ਬੀਬੀ ਹਰਜਿੰਦਰ ਕੌਰ, ਅੰਤ੍ਰਿੰਗ ਕਮੇਟੀ ਮੈਂਬਰ ਦਲਜੀਤ ਸਿੰਘ ਭਿੰਡਰ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਅਜਮੇਰ ਸਿੰਘ ਖੇੜਾ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। ਮੇਲੇ ਦੀ ਸ਼ੁਰੂਆਤ ਤੋਂ ਪਹਿਲਾਂ ਮਾਨਸਾ ਵਿਖੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਦੌਰਾਨ ਕਾਲਜ ਦੇ ਗੁਰਦੁਆਰਾ ਸਾਹਿਬ ਵਿਖੇ ਵਿੱਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਗਈ। ਇਸ ਉਪਰੰਤ ਮੁੱਖ ਮਹਿਮਾਨ ਡਾ. ਦਲਜੀਤ ਸਿੰਘ ਚੀਮਾ ਨੇ ਮੇਲੇ ਦਾ ਰਸਮੀ ਆਗਾਜ਼ ਕੀਤਾ। ਸਮਾਗਮ ਦੌਰਾਨ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਨੇ ਸ਼ਬਦ ਗਾਇਨ ਸਮੇਤ ਹੋਰ ਸੱਭਿਆਚਾਰਕ, ਕੋਮਲ ਕਲਾਵਾਂ ਸਮੇਤ ਵੱਖ-ਵੱਖ ਵੰਨਗੀਆਂ ’ਚ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ। ਅੱਜ ਇਸ ਮੌਕੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਵਧੀਕ ਮੈਨੇਜਰ ਸੰਦੀਪ ਸਿੰਘ ਕਲੌਤਾ, ਮੈਨੇਜਰ ਅਮਰਜੀਤ ਸਿੰਘ ਜਿੰਦਬੜੀ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਯੁਵਕ ਸੇਵਾਵਾਂ ਵਿਭਾਗ ਤੋਂ ਡੈਨੀ ਸ਼ਰਮਾ, ਫ਼ੀਲਡ ਆਰਗੇਨਾਈਜ਼ਰ ਅਫ਼ਸਰ ਗੁਰਕਵਰ ਸਿੰਘ ਰੂਬਲ ਚਾਹਲ, ਪਰਵਿੰਦਰ ਕੌਰ, ਆਰਤੀ ਬਹਾਦਰ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦਰਬਾਰ ਸਿੰਘ ਬਾਲਾ, ਬਲਕਰਨ ਸਿੰਘ, ਜਥੇਦਾਰ ਸੁਰਿੰਦਰ ਸਿੰਘ ਮਟੌਰ, ਰਘਵੀਰ ਸਿੰਘ ਰਾਣੂ, ਗੁਰਨਾਮ ਸਿੰਘ ਮਟੌਰ, ਰੋਟਰੀ ਕਲੱਬ ਸ਼੍ਰੀ ਅਨੰਦਪੁਰ ਸਾਹਿਬ ਦੇ ਪ੍ਰਧਾਨ ਸੀ.ਏ. ਗੁਰਜਿੰਦਰ ਸਿੰਘ, ਸੁਖਵਿੰਦਰ ਪਾਲ ਸਿੰਘ ਸੁੱਖੂ, ਪੱਤਰਕਾਰ ਜਰਨੈਲ ਸਿੰਘ ਨਿੱਕੂਵਾਲ, ਦਵਿੰਦਰ ਸਿੰਘ ਢਿੱਲੋਂ, ਵੱਖ-ਵੱਖ ਕਾਲਜਾਂ ਦੇ ਪ੍ਰਿੰਸੀਪਲ, ਪ੍ਰੋਫੈਸਰ ਸਾਹਿਬਾਨ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਪ੍ਰੋਗਰਾਮ ਦੌਰਾਨ ਮੰਚ ਸੰਚਾਲਨ ਡਾ. ਜੇਪੀ ਸਿੰਘ, ਪ੍ਰੋ. ਦਿਲਸ਼ੇਰਬੀਰ ਸਿੰਘ, ਡਾ. ਰਵਿੰਦਰ ਸਿੰਘ ਨੇ ਕੀਤਾ।
Ad Position 22
No active advertisement
ਪਿਛਲੀ ਖ਼ਬਰ ਐੱਸ.ਡੀ.ਓ. ਪਦਉੱਨਤੀ ਹੋਏ ਅਜਮੇਰ ਸਿੰਘ ਨੂੰ ਸਾਥੀਆਂ ਨੇ ਦਿੱਤੀ ਨਿੱਘੀ ਵਿਦਾਇਗੀ ਅਗਲੀ ਖ਼ਬਰ ਰੋਟਰੀ ਕਲੱਬ ਵਲੋਂ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਦੇ ਸਹਿਯੋਗ ਨਾਲ ਸਾਂਝੇ ਤੌਰ ’ਤੇ ਸਫ਼ਾਈ ਮੁਹਿੰਮ ਸ਼ੁਰੂ
Ad Position 24