18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਵਿਧਾਇਕ ਚੱਢਾ ਨੇ ਆਜ਼ਮਪੁਰ ਦੀ ਪੰਚਾਇਤ ਨੂੰ 5 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਸੌਂਪਿਆ

ਨੂਰਪੁਰ ਬੇਦੀ, 17 ਅਕਤੂਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਹਲਕਾ ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਵਲੋਂ ਪਿੰਡਾਂ ’ਚ ਵਿਕਾਸ ਕਾਰਜਾਂ ਨੂੰ ਉਤਸ਼ਾਹਿਤ ਕਰਨ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕਰਨ ਦੇ ਉਦੇਸ਼ ਨਾਲ ਲੋਕ ਮਿਲਣੀਆਂ ਤਹਿਤ ਪਿੰਡ ਆਜ਼ਮਪੁਰ ਵਿਖੇ ਲੋਕ ਮਿਲਣੀ ਕੀਤੀ। ਇਸ ਮੌਕੇ ਉਨ੍ਹਾਂ ਨੇ ਪਿੰਡ ਦੀ ਗ੍ਰਾਮ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਪ੍ਰਦਾਨ ਕੀਤਾ।

Ad Position 21
No active advertisement
ਅਜੀਤ ਡੈਸਕ 18-10-2026
ਨੂਰਪੁਰ ਬੇਦੀ, 17 ਅਕਤੂਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਹਲਕਾ ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਵਲੋਂ ਪਿੰਡਾਂ ’ਚ ਵਿਕਾਸ ਕਾਰਜਾਂ ਨੂੰ ਉਤਸ਼ਾਹਿਤ ਕਰਨ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕਰਨ ਦੇ ਉਦੇਸ਼ ਨਾਲ ਲੋਕ ਮਿਲਣੀਆਂ ਤਹਿਤ ਪਿੰਡ ਆਜ਼ਮਪੁਰ ਵਿਖੇ ਲੋਕ ਮਿਲਣੀ ਕੀਤੀ। ਇਸ ਮੌਕੇ ਉਨ੍ਹਾਂ ਨੇ ਪਿੰਡ ਦੀ ਗ੍ਰਾਮ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਪ੍ਰਦਾਨ ਕੀਤਾ। ਲੋਕ ਮਿਲਣੀ ਦੌਰਾਨ ਵਿਧਾਇਕ ਨੇ ਪਿੰਡ ਦੀ ਪੰਚਾਇਤ ਦੇ ਨੁਮਾਇੰਦਿਆਂ ਅਤੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਪਿੰਡ ਦੇ ਵਿਕਾਸ ਨਾਲ ਜੁੜੇ ਮਾਮਲਿਆਂ ਅਤੇ ਲੋਕਾਂ ਦੀਆਂ ਲੋੜਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਵਿਧਾਇਕ ਚੱਢਾ ਨੇ ਕਿਹਾ ਕਿ ਪਿੰਡਾਂ ਦੇ ਵਿਕਾਸ ਨਾਲ ਹੀ ਪੰਜਾਬ ਹੋਰ ਵਿਕਸਿਤ ਹੋਵੇਗਾ। ਜਿਸ ਲਈ ਪੰਜਾਬ ਸਰਕਾਰ ਵਲੋਂ ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਗਰਾਂਟਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਵਿਧਾਇਕ ਵਲੋਂ ਕੀਤੀ ਗਈ ਇਸ ਲੋਕ ਮਿਲਣੀ ਨੂੰ ਪਿੰਡ ਵਾਸੀਆਂ ਅਤੇ ਪੰਚਾਇਤ ਨਾਲ ਸਿੱਧਾ ਸੰਵਾਦ ਸਥਾਪਤ ਕਰਨ ਦੇ ਉਪਰਾਲੇ ਵਜੋਂ ਦੇਖਿਆ ਜਾ ਰਿਹਾ ਹੈ। ਇਸ ਮੌਕੇ ਗ੍ਰਾਮ ਪੰਚਾਇਤ ਦੇ ਨੁਮਾਇੰਦਿਆਂ ਤੋਂ ਇਲਾਵਾ ਪਿੰਡ ਵਾਸੀ ਅਤੇ ਆਮ ਆਦਮੀ ਪਾਰਟੀ ਦੇ ਆਗੂ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨੰਗਲ ’ ਚ ਕਾਨੂੰਨ - ਵਿਵਸਥਾ ਲੜਖੜਾਈ , ਪੁਲਿਸ ਦੀ ਕਾਰਗੁਜ਼ਾਰੀ ’ ਤੇ ਉੱਠੇ ਸਵਾਲ : ਰਾਣਾ ਕੇ . ਪੀ . ਸਿੰਘ ਅਗਲੀ ਖ਼ਬਰ -ਮਾਮਲਾ ਪਿਛਲੇ ਦਿਨੀਂ ਪ੍ਰਾਪਰਟੀ ਦੇ ਵਿਵਾਦ ਵਿਚ ਗੋਲੀ ਚੱਲਣ ਦਾ- ਮੋਰਿੰਡਾ ਪੁਲਿਸ ਵਲੋਂ ਕੌਂਸਲਰ ਤੇ ਪ੍ਰਾਪਰਟੀ ਡੀਲਰ ’...
Ad Position 24