18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

-ਮਾਮਲਾ ਅਨਮੋਲਪ੍ਰੀਤ ਕਤਲ ਕਾਂਡ ਦਾ-ਨੰਗਲ ਪੁਲਿਸ ਵਲੋਂ ਵਰਦਾਤ ਤੋਂ 10 ਘੰਟਿਆਂ ਅੰਦਰ ਦੋ ਦੋਸ਼ੀ ਗ੍ਰਿਫ਼ਤਾਰ - ਡੀ . ਐੱਸ . ਪੀ . ਲਹਿਲ

ਨੰਗਲ, 17 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਨੰਗਲ ਪੁਲਿਸ ਨੇ ਪਿੰਡ ਮਹੈਣ ਦੇ ਨੌਜਵਾਨ ਅਨਮੋਲਪ੍ਰੀਤ ਸਿੰਘ ਦੇ ਕਤਲ ਮਾਮਲੇ ਵਿਚ ਦੋ ਮੁਲਜ਼ਮਾਂ ਨੂੰ ਵਾਰਦਾਤ ਤੋਂ ਕਰੀਬ 10 ਘੰਟਿਆਂ ਅੰਦਰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਅਨੁਸਾਰ ਕਤਲ ਪਿੱਛੇ ਪੁਰਾਣੀ ਰੰਜਿਸ਼ ਹੋਣ ਦਾ ਸ਼ੱਕ ਹੈ, ਜਦਕਿ ਤੀਜੇ ਨਾਮਜ਼ਦ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 18-10-2026

ਨੰਗਲ, 17 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਨੰਗਲ ਪੁਲਿਸ ਨੇ ਪਿੰਡ ਮਹੈਣ ਦੇ ਨੌਜਵਾਨ ਅਨਮੋਲਪ੍ਰੀਤ ਸਿੰਘ ਦੇ ਕਤਲ ਮਾਮਲੇ ਵਿਚ ਦੋ ਮੁਲਜ਼ਮਾਂ ਨੂੰ ਵਾਰਦਾਤ ਤੋਂ ਕਰੀਬ 10 ਘੰਟਿਆਂ ਅੰਦਰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਅਨੁਸਾਰ ਕਤਲ ਪਿੱਛੇ ਪੁਰਾਣੀ ਰੰਜਿਸ਼ ਹੋਣ ਦਾ ਸ਼ੱਕ ਹੈ, ਜਦਕਿ ਤੀਜੇ ਨਾਮਜ਼ਦ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਥਾਣਾ ਨੰਗਲ ਵਿਖੇ ਪੱਤਰਕਾਰ ਸੰਮੇਲਨ ਦੌਰਾਨ ਡੀ.ਐੱਸ.ਪੀ. ਨੰਗਲ ਨਵੀਨ ਪਾਲ ਸਿੰਘ ਲਹਿਲ ਨੇ ਦੱਸਿਆ ਕਿ 16 ਅਕਤੂਬਰ ਨੂੰ ਦੁਪਹਿਰ ਕਰੀਬ 12.30 ਵਜੇ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਅਨਮੋਲਪ੍ਰੀਤ ਸਿੰਘ ਪੁੱਤਰ ਕੇਸਰ ਸਿੰਘ ਵਾਸੀ ਪਿੰਡ ਮਹੈਣ ਦਾ ਮੌਜੋਵਾਲ ਤੋਂ ਮਲੂਕਪੁਰ ਜਾਣ ਵਾਲੀ ਸੜਕ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਐੱਸ.ਐੱਸ.ਪੀ. ਰੂਪਨਗਰ ਮਨਿੰਦਰ ਸਿੰਘ, ਆਈ.ਪੀ.ਐੱਸ. ਦੇ ਦਿਸ਼ਾ-ਨਿਰਦੇਸ਼ਾਂ ਹੇਠ ਮ੍ਰਿਤਕ ਦੀ ਮਾਤਾ ਹਰਪ੍ਰੀਤ ਕੌਰ ਦੇ ਬਿਆਨਾਂ ਦੇ ਆਧਾਰ ’ਤੇ ਥਾਣਾ ਨੰਗਲ ਵਿਖੇ ਮੁਕੱਦਮਾ ਨੰਬਰ 187, ਮਿਤੀ 16 ਅਕਤੂਬਰ 2026 ਦਰਜ ਕੀਤਾ ਗਿਆ। ਮਾਮਲੇ ਵਿਚ ਭਾਰਤੀ ਨਿਆਂ ਸਾਹਿਤਾਂ ਦੀਆਂ ਧਾਰਾਵਾਂ 103, 109, 140(1), 118(1), 126(2), 191(3) ਅਤੇ 190 ਲਗਾਈਆਂ ਗਈਆਂ ਹਨ। ਵੱਖ-ਵੱਖ ਪੁਲਿਸ ਟੀਮਾਂ ਨੇ ਕੀਤੀ ਕਾਰਵਾਈ- ਡੀ.ਐੱਸ.ਪੀ. ਅਨੁਸਾਰ ਅਪਰਾਧ ਜਾਂਚ ਏਜੰਸੀ, ਵਿਸ਼ੇਸ਼ ਜਾਂਚ ਦਸਤੇ ਅਤੇ ਥਾਣਾ ਨੰਗਲ ਦੀਆਂ ਟੀਮਾਂ ਨੇ ਤਕਨੀਕੀ ਸਹਾਇਤਾ ਤੇ ਹੋਰ ਸੂਤਰਾਂ ਦੀ ਮਦਦ ਨਾਲ ਕਾਰਵਾਈ ਕਰਦਿਆਂ ਕੌਸ਼ਲ ਕੁਮਾਰ ਉਰਫ਼ ਗੌਸ਼ਾ (28) ਵਾਸੀ ਪਿੰਡ ਨਾਨਗਰਾਂ ਅਤੇ ਅਨਿਲ ਕੁਮਾਰ ਉਰਫ਼ ਨੰਨੂ (19) ਵਾਸੀ ਪਿੰਡ ਮੋਜੋਵਾਲ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਤੀਜੇ ਨਾਮਜ਼ਦ ਮੁਲਜ਼ਮ ਜਗਦੀਪ ਸਿੰਘ ਉਰਫ਼ ਬਾਵਾ ਵਾਸੀ ਪਿੰਡ ਸੁਖਸਾਲ ਦੀ ਭਾਲ ਜਾਰੀ ਹੈ। ਇਸ ਤੋਂ ਇਲਾਵਾ ਦੋ ਤੋਂ ਤਿੰਨ ਹੋਰ ਅਣਪਛਾਤੇ ਵਿਅਕਤੀਆਂ ਦੀ ਪਛਾਣ ਅਤੇ ਸੰਭਾਵਿਤ ਸ਼ਮੂਲੀਅਤ ਬਾਰੇ ਵੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਨੁਸਾਰ ਗ੍ਰਿਫ਼ਤਾਰ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਜੱਜ ਸਾਹਿਬ ਕੋਲੋਂ 4 ਦਿਨਾਂ ਦਾ ਪੁਲਿਸ ਰਿਮਾਂਡ ਮਿਲਿਆ ਹੈ ਤਾਂ ਜੋ ਕਤਲ ਦੇ ਕਾਰਨਾਂ, ਵਰਤੇ ਗਏ ਹਥਿਆਰਾਂ ਅਤੇ ਹੋਰ ਮੁਲਜ਼ਮਾਂ ਦੀ ਸ਼ਮੂਲੀਅਤ ਸਬੰਧੀ ਪੁੱਛਗਿੱਛ ਕੀਤੀ ਜਾ ਸਕੇ। ਇਸ ਮੌਕੇ ਥਾਣਾ ਮੁਖੀ ਇੰਸਪੈਕਟਰ ਦਾਨਿਸ਼ਵੀਰ ਸਿੰਘ ਅਤੇ ਨਵਾਂ ਨੰਗਲ ਪੁਲਿਸ ਚੌਕੀ ਦੇ ਇੰਚਾਰਜ ਯਾਦਵਿੰਦਰ ਸਿੰਘ ਵੀ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਦੋਸ਼ੀ ਵਿਅਕਤੀ ਦੀ ਲੋੜੀਂਦੀ ਹਾਜ਼ਰੀ ਲਈ ਘੋਸ਼ਣਾ ਅਗਲੀ ਖ਼ਬਰ 8 ਫ਼ੀਸਦੀ ਮਹਿੰਗਾਈ ਭੱਤਾ ਅਤੇ ਬੁਢਾਪਾ ਲਾਭ ਨਾ ਮਿਲਣ ’ ਤੇ ਪੈਨਸ਼ਨਰਾਂ ਵਿਚ ਰੋਸ
Ad Position 24