18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਪਿੰਡ ਮਹਿੰਦਲੀ ਖ਼ੁਰਦ ਦੇ ਵਿਕਾਸ ਲਈ 6 ਲੱਖ ਰੁਪਏ ਦੀ ਗਰਾਂਟ ਜਾਰੀ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਭਜਨ ਸੰਧਿਆ ’ਚ ਭਰੀ ਹਾਜ਼ਰੀ

ਸ੍ਰੀ ਅਨੰਦਪੁਰ ਸਾਹਿਬ, 17 ਅਕਤੂਬਰ (ਕਰਨੈਲ ਸਿੰਘ)-ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਿੰਡ ਮਹਿੰਦਲੀ ਖ਼ੁਰਦ ਵਿਖੇ ਕਰਵਾਈ ਗਈ ਭਜਨ ਸੰਧਿਆ ’ਚ ਸ਼ਿਰਕਤ ਕਰਕੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਤੇ ਧਾਰਮਿਕ ਪਰੰਪਰਾਵਾਂ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਉਨ੍ਹਾਂ ਨੇ ਸੰਗਤ ਨਾਲ ਮਿਲ ਕੇ ਧਾਰਮਿਕ ਸਮਾਗਮ ’ਚ ਹਾਜ਼ਰੀ ਭਰੀ ਅਤੇ ਪ੍ਰਬੰਧਕਾਂ ਵਲੋਂ ਧਾਰਮਿਕ ਤੇ ਸਮਾਜਿਕ ਕਾਰਜਾਂ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ।

Ad Position 21
No active advertisement
ਅਜੀਤ ਡੈਸਕ 18-10-2026
ਸ੍ਰੀ ਅਨੰਦਪੁਰ ਸਾਹਿਬ, 17 ਅਕਤੂਬਰ (ਕਰਨੈਲ ਸਿੰਘ)-ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਿੰਡ ਮਹਿੰਦਲੀ ਖ਼ੁਰਦ ਵਿਖੇ ਕਰਵਾਈ ਗਈ ਭਜਨ ਸੰਧਿਆ ’ਚ ਸ਼ਿਰਕਤ ਕਰਕੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਤੇ ਧਾਰਮਿਕ ਪਰੰਪਰਾਵਾਂ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਉਨ੍ਹਾਂ ਨੇ ਸੰਗਤ ਨਾਲ ਮਿਲ ਕੇ ਧਾਰਮਿਕ ਸਮਾਗਮ ’ਚ ਹਾਜ਼ਰੀ ਭਰੀ ਅਤੇ ਪ੍ਰਬੰਧਕਾਂ ਵਲੋਂ ਧਾਰਮਿਕ ਤੇ ਸਮਾਜਿਕ ਕਾਰਜਾਂ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਧਾਰਮਿਕ ਸਮਾਗਮ ਸਾਡੀ ਅਮੀਰ ਵਿਰਾਸਤ, ਸਭਿਆਚਾਰ ਅਤੇ ਨੈਤਿਕ ਕਦਰਾਂ-ਕੀਮਤਾਂ ਨੂੰ ਸੰਭਾਲਣ ’ਚ ਅਹਿਮ ਭੂਮਿਕਾ ਨਿਭਾਉਂਦੇ ਹਨ। ਅਜਿਹੇ ਸਮਾਗਮਾਂ ਰਾਹੀਂ ਲੋਕਾਂ ’ਚ ਆਪਸੀ ਪਿਆਰ, ਭਾਈਚਾਰਕ ਸਾਂਝ, ਸੇਵਾ ਅਤੇ ਸਦਭਾਵਨਾ ਦੀ ਭਾਵਨਾ ਹੋਰ ਮਜ਼ਬੂਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਸਮਾਗਮਾਂ ਦੇ ਆਯੋਜਕ ਸਮਾਜ ’ਚ ਵਿਸ਼ੇਸ਼ ਸਨਮਾਨ ਦੇ ਹੱਕਦਾਰ ਹਨ । ਕੈਬਨਿਟ ਮੰਤਰੀ ਬੈਂਸ ਨੇ ਇਸ ਮੌਕੇ ਪਿੰਡ ਮਹਿੰਦਲੀ ਖ਼ੁਰਦ ਦੇ ਵਿਕਾਸ ਕਾਰਜਾਂ ਲਈ 6 ਲੱਖ ਰੁਪਏ ਦੀ ਗਰਾਂਟ ਜਾਰੀ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦੀ ਯੋਜਨਾਬੰਦੀ ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿਚ ਰੱਖ ਕੇ ਕੀਤੀ ਜਾਣੀ ਚਾਹੀਦੀ ਹੈ, ਤਾਂ ਜੋ ਸਰਕਾਰੀ ਸਹਾਇਤਾ ਦਾ ਲਾਭ ਆਮ ਲੋਕਾਂ ਤੱਕ ਪਹੁੰਚ ਸਕੇ। ਇਸ ਮੌਕੇ ਕਮਿੱਕਰ ਸਿੰਘ ਡਾਢੀ ਮੈਂਬਰ ਦਲਿਤ ਵਿਕਾਸ ਬੋਰਡ, ਦਲੇਰ ਸਿੰਘ ਸਰਪੰਚ ਮਹਿੰਦਲੀ ਖ਼ੁਰਦ, ਬਾਮ ਨਾਥ, ਤਰਸੇਮ ਲਾਲ ਸ਼ਾਸਤਰੀ, ਜੋਤ ਪ੍ਰਕਾਸ਼, ਵਿਜੇ ਕੁਮਾਰ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਸਕੂਲ, ਕਾਲਜ ਤੇ ਪੇਂਡੂ ਲਾਇਬ੍ਰੇਰੀਆਂ ਭਾਸ਼ਾ ਵਿਭਾਗ ਦੀ ਵਿਸ਼ੇਸ਼ ਯੋਜਨਾ ਤਹਿਤ ਪ੍ਰਾਪਤ ਕਰ ਸਕਦੀਆਂ ਹਨ ਪੁਸਤਕਾਂ-ਜ਼ਿਲ੍ਹਾ ਭਾ... ਅਗਲੀ ਖ਼ਬਰ ਅਮਰਦੀਪ ਸੈਕੰਡਰੀ ਸਕੂਲ ਮੁਕੰਦਪੁਰ ਵਿਖੇ ਨਵੇਂ ਇੰਟਰੈਕਟ ਕਲੱਬ ਦੀ ਸਥਾਪਨਾ, ਜਸਪ੍ਰੀਤ ਕੌਰ ਬਣੀ ਪਹਿਲੀ ਪ੍ਰਧਾਨ
Ad Position 24