18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਸਰਕਾਰੀ ਕਾਲਜ ਵਿਖੇ ‘ਨਸ਼ਾ ਮੁਕਤ ਯੁਵਾ ਵਿਸ਼ੇ’ ’ਤੇ ਯੁਵਾ ਸੰਸਦ ਕਰਵਾਈ

ਰੂਪਨਗਰ, 17 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਮਾਈ ਭਾਰਤ ਰੂਪਨਗਰ ਵਲੋਂ ਸਰਕਾਰੀ ਕਾਲਜ ਰੋਪੜ ਵਿਖੇ “ਨਸ਼ਾ ਮੁਕਤ ਯੁਵਾ” ਵਿਸ਼ੇ ਤਹਿਤ ਬਲਾਕ ਪੱਧਰੀ ਨੇਬਰਹੁੱਡ ਯੂਥ ਪਾਰਲੀਮੈਂਟ ਕਰਵਾਈ ਗਈ। ਇਸ ਸਮਾਗਮ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਪ੍ਰੇਰਿਤ ਕਰਨਾ ਸੀ।

Ad Position 21
No active advertisement
ਅਜੀਤ ਡੈਸਕ 18-10-2026
ਰੂਪਨਗਰ, 17 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਮਾਈ ਭਾਰਤ ਰੂਪਨਗਰ ਵਲੋਂ ਸਰਕਾਰੀ ਕਾਲਜ ਰੋਪੜ ਵਿਖੇ “ਨਸ਼ਾ ਮੁਕਤ ਯੁਵਾ” ਵਿਸ਼ੇ ਤਹਿਤ ਬਲਾਕ ਪੱਧਰੀ ਨੇਬਰਹੁੱਡ ਯੂਥ ਪਾਰਲੀਮੈਂਟ ਕਰਵਾਈ ਗਈ। ਇਸ ਸਮਾਗਮ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਪ੍ਰੇਰਿਤ ਕਰਨਾ ਸੀ। ਇਸ ਮੌਕੇ ਸਰੋਤ ਵਿਅਕਤੀ ਵਜੋਂ ਵਰਿੰਦਰ ਚੌਧਰੀ ਨੇ ਸ਼ਿਰਕਤ ਕੀਤੀ। ਉਨ੍ਹਾਂ ਨੇ ਨਸ਼ਿਆਂ ਦੇ ਸਰੀਰਕ, ਮਾਨਸਿਕ ਅਤੇ ਸਮਾਜਿਕ ਜੀਵਨ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ। ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਯੋਗੇਸ਼ ਮੋਹਨ ਪੰਕਜ ਨੇ ਸ਼ਿਰਕਤ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਨਸ਼ਿਆਂ ਦੇ ਗੰਭੀਰ ਖ਼ਤਰਿਆਂ ਬਾਰੇ ਜਾਣਕਾਰੀ ਦਿੱਤੀ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਨੌਜਵਾਨਾਂ ਨੂੰ ਸਮਾਜ ਦੀ ਬਿਹਤਰੀ ਲਈ ਉਸਾਰੂ ਭੂਮਿਕਾ ਨਿਭਾਉਣ ਅਤੇ ਨਸ਼ਾ ਮੁਕਤ ਭਾਰਤ ਦੀ ਸਿਰਜਣਾ ਵਿਚ ਆਪਣਾ ਯੋਗਦਾਨ ਪਾਉਣ ਲਈ ਉਤਸ਼ਾਹਿਤ ਕੀਤਾ। ਇਸ ਦੌਰਾਨ ਵਿਦਿਆਰਥੀਆਂ ਨੇ ਨਸ਼ਿਆਂ ਵਿਰੁੱਧ ਆਪਣੇ ਵਿਚਾਰ ਪੇਸ਼ ਕੀਤੇ। ਉਨ੍ਹਾਂ ਨੇ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਵਿਚ ਜਾਗਰੂਕਤਾ ਫੈਲਾਉਣ ਸਬੰਧੀ ਨਾਅਰੇ ਲਿਖੇ। ਇਸ ਗਤੀਵਿਧੀ ਰਾਹੀਂ ਵਿਦਿਆਰਥੀਆਂ ਨੂੰ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵਿਚ ਆਪਣੀ ਜ਼ਿੰਮੇਵਾਰੀ ਸਮਝਣ ਅਤੇ ਇਸ ਦੀ ਪੂਰਤੀ ਲਈ ਸਰਗਰਮ ਭੂਮਿਕਾ ਨਿਭਾਉਣ ਵਾਸਤੇ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਯੁਵਾ ਅਧਿਕਾਰੀ, ਮਾਈ ਭਾਰਤ ਰੂਪਨਗਰ ਸ੍ਰੀ ਆਸ਼ੀਸ਼ ਪਾਲ ਅਤੇ ਲੇਖਾਕਾਰ ਸਾਹਿਲ ਵਾਲੇਚਾ ਵੀ ਮੌਜੂਦ ਸਨ। ਇਹ ਸਮਾਗਮ ਨੌਜਵਾਨਾਂ ਵਿਚ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਅਤੇ ਉਨ੍ਹਾਂ ਨੂੰ ਨਸ਼ਾ ਮੁਕਤ ਭਾਰਤ ਅਭਿਆਨ ਨਾਲ ਜੁੜ ਕੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕਰਨ ਵੱਲ ਇੱਕ ਮਹੱਤਵਪੂਰਨ ਉਪਰਾਲਾ ਸਾਬਤ ਹੋਇਆ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਸੀਤਾ ਰਾਮ ਮੰਦਰ ਔਲਖ ਵਿਖੇ ਦਸਹਿਰੇ ਮੌਕੇ ਸਤਿਗੁਰੂ ਫ਼ਕੀਰ ਚੰਦ ਦੀ ਪਾਵਨ ਯਾਦ ’ ਚ 20 ਨੂੰ ਹੋਵੇਗਾ ਸਤਿਸੰਗ ਸਮਾਗਮ ਅਗਲੀ ਖ਼ਬਰ ਸਕੂਲ, ਕਾਲਜ ਤੇ ਪੇਂਡੂ ਲਾਇਬ੍ਰੇਰੀਆਂ ਭਾਸ਼ਾ ਵਿਭਾਗ ਦੀ ਵਿਸ਼ੇਸ਼ ਯੋਜਨਾ ਤਹਿਤ ਪ੍ਰਾਪਤ ਕਰ ਸਕਦੀਆਂ ਹਨ ਪੁਸਤਕਾਂ-ਜ਼ਿਲ੍ਹਾ ਭਾ...
Ad Position 24