ਸ੍ਰੀ ਸੀਤਾ ਰਾਮ ਮੰਦਰ ਔਲਖ ਵਿਖੇ ਦਸਹਿਰੇ ਮੌਕੇ ਸਤਿਗੁਰੂ ਫ਼ਕੀਰ ਚੰਦ ਦੀ ਪਾਵਨ ਯਾਦ ’ ਚ 20 ਨੂੰ ਹੋਵੇਗਾ ਸਤਿਸੰਗ ਸਮਾਗਮ
ਨੂਰਪੁਰ ਬੇਦੀ, 17 ਅਕਤੂਬਰ (ਵਿੰਦਰ ਪਾਲ ਝਾਂਡੀਆਂ)-ਪਿੰਡ ਔਲਖ ਵਿਖੇ ਸਥਿਤ ਸ਼੍ਰੀ ਸੀਤਾ ਰਾਮ ਮੰਦਰ ਵਿਖੇ ਦੁਸਹਿਰੇ ਦੇ ਪਵਿੱਤਰ ਤਿਉਹਾਰ ਮੌਕੇ ਮਹਾਰਾਜ ਸਤਿਗੁਰੂ ਸ਼੍ਰੀ ਫ਼ਕੀਰ ਚੰਦ ਜੀ ਦੀ ਪਾਵਨ ਪਵਿੱਤਰ ਯਾਦ ਨੂੰ ਸਮਰਪਿਤ ਸਾਲਾਨਾ ਸਤਿਸੰਗ ਸਮਾਗਮ 20 ਅਕਤੂਬਰ, ਦਿਨ ਮੰਗਲਵਾਰ ਨੂੰ ਬੜੀ ਸ਼ਰਧਾ ਅਤੇ ਭਾਵਨਾ ਨਾਲ ਕਰਵਾਇਆ ਜਾਵੇਗਾ। ਇਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਮੰਦਰ ਦੇ ਪ੍ਰਬੰਧਕਾਂ, ਸੇਵਾਦਾਰਾਂ ਅਤੇ ਸੰਗਤਾਂ ਵਲੋਂ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਵਿਚ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਿਚਾਰ-ਵਟਾਂਦਰਾ ਕੀਤਾ ਗਿਆ।
ਨੂਰਪੁਰ ਬੇਦੀ, 17 ਅਕਤੂਬਰ (ਵਿੰਦਰ ਪਾਲ ਝਾਂਡੀਆਂ)-ਪਿੰਡ ਔਲਖ ਵਿਖੇ ਸਥਿਤ ਸ਼੍ਰੀ ਸੀਤਾ ਰਾਮ ਮੰਦਰ ਵਿਖੇ ਦੁਸਹਿਰੇ ਦੇ ਪਵਿੱਤਰ ਤਿਉਹਾਰ ਮੌਕੇ ਮਹਾਰਾਜ ਸਤਿਗੁਰੂ ਸ਼੍ਰੀ ਫ਼ਕੀਰ ਚੰਦ ਜੀ ਦੀ ਪਾਵਨ ਪਵਿੱਤਰ ਯਾਦ ਨੂੰ ਸਮਰਪਿਤ ਸਾਲਾਨਾ ਸਤਿਸੰਗ ਸਮਾਗਮ 20 ਅਕਤੂਬਰ, ਦਿਨ ਮੰਗਲਵਾਰ ਨੂੰ ਬੜੀ ਸ਼ਰਧਾ ਅਤੇ ਭਾਵਨਾ ਨਾਲ ਕਰਵਾਇਆ ਜਾਵੇਗਾ। ਇਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਮੰਦਰ ਦੇ ਪ੍ਰਬੰਧਕਾਂ, ਸੇਵਾਦਾਰਾਂ ਅਤੇ ਸੰਗਤਾਂ ਵਲੋਂ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਵਿਚ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੰਦਰ ਦੇ ਗੱਦੀਨਸ਼ੀਨ ਹਰਪ੍ਰੀਤ ਸਿੰਘ ਸੇਠੀ ਨੇ ਦੱਸਿਆ ਕਿ ਸਤਿਸੰਗ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ। ਇਸ ਉਪਰੰਤ ਸਮੂਹ ਸੰਗਤ ਲਈ ਅਤੁੱਟ ਲੰਗਰ ਵਰਤਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਤਿਸੰਗ ਮਨੁੱਖ ਨੂੰ ਆਤਮਿਕ ਸ਼ਾਂਤੀ ਪ੍ਰਦਾਨ ਕਰਨ ਦੇ ਨਾਲ-ਨਾਲ ਜੀਵਨ ਵਿਚ ਸਚਾਈ, ਨਿਮਰਤਾ, ਸੇਵਾ ਅਤੇ ਪਰਉਪਕਾਰ ਵਰਗੇ ਗੁਣ ਅਪਣਾਉਣ ਦੀ ਪ੍ਰੇਰਨਾ ਦਿੰਦਾ ਹੈ। ਗੁਰੂ-ਘਰ ਨਾਲ ਜੁੜ ਕੇ ਮਨੁੱਖ ਨੂੰ ਸਹੀ ਜੀਵਨ ਜਿਊਣ ਦੀ ਸੇਧ ਮਿਲਦੀ ਹੈ ਅਤੇ ਆਪਸੀ ਪਿਆਰ, ਭਾਈਚਾਰੇ ਤੇ ਸਦਭਾਵਨਾ ਦੀ ਭਾਵਨਾ ਮਜ਼ਬੂਤ ਹੁੰਦੀ ਹੈ। ਹਰਪ੍ਰੀਤ ਸਿੰਘ ਸੇਠੀ ਨੇ ਸਮੂਹ ਸੁਲਾਹਕੁਲ ਸਾਧ ਸੰਗਤ ਨੂੰ ਅਪੀਲ ਕੀਤੀ ਕਿ ਉਹ ਇਸ ਪਵਿੱਤਰ ਸਮਾਗਮ ਵਿਚ ਸਮੇਂ ਸਿਰ ਪਹੁੰਚ ਕੇ ਸਤਿਗੁਰੂ ਮਹਾਰਾਜ ਜੀ ਦਾ ਆਸ਼ੀਰਵਾਦ ਪ੍ਰਾਪਤ ਕਰਨ ਅਤੇ ਗੁਰੂ-ਘਰ ਦੀਆਂ ਖ਼ੁਸ਼ੀਆਂ ਹਾਸਲ ਕਰਨ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਮਨੁੱਖ ਨੂੰ ਨੇਕ ਕਰਮ ਕਰਨ ਅਤੇ ਸਮਾਜ ਦੀ ਭਲਾਈ ਲਈ ਯੋਗਦਾਨ ਪਾਉਣ ਵਾਸਤੇ ਪ੍ਰੇਰਿਤ ਕਰਦੇ ਹਨ। ਇਸ ਮੌਕੇ ਮੰਦਰ ਦੇ ਸੇਵਾਦਾਰ ਰਾਮ ਦਾਸ ਸਸਕੌਰ, ਸੰਜੀਵ ਕੁਮਾਰ ਮੋਠਾਪੁਰ, ਗੁਰਦੇਵ ਸਿੰਘ , ਗੁਰਮੁੱਖ ਸਿੰਘ ਅਸਾਲਤਪੁਰ, ਚੌਧਰੀ ਮੋਹਨ ਲਾਲ ਮਣਕੋਲੀ, ਚੌਧਰੀ ਨਰੇਸ਼ , ਨਿਰਮਲ ਭਰਤਗੜ੍ਹ, ਗੋਲਡੀ ਗੜ੍ਹ, ਦਲਵੀਰ ਗੜ੍ਹ, ਸੀਤਾ ਰਾਮ ਗੜ੍ਹ, ਠੇਕੇਦਾਰ ਜਗਤਾਰ ਸਿੰਘ ਸੁਰਤਾਪੁਰ, ਬਿੰਦਰ ਬੈਂਸ ਅਤੇ ਮਨੂੰ ਲਾਈਟ ਐਂਡ ਸਾਊਂਡ ਸਰਵਿਸ ਬੈਂਸ ਸਮੇਤ ਹੋਰ ਸੇਵਾਦਾਰਾਂ ਨੇ ਵੀ ਸੰਗਤਾਂ ਨੂੰ ਸਮਾਗਮ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ।