18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਸੀਨੀਅਰ ਸਿਟੀਜ਼ਨ ਕੌਂਸਲ ਬਲਾਕ ਨੂਰਪੁਰ ਬੇਦੀ ਦੀ ਮੀਟਿੰਗ ’ ਚ ਅਹਿਮ ਮੁੱਦਿਆਂ ’ ਤੇ ਕੀਤੀ ਵਿਚਾਰ ਚਰਚਾ

ਨੂਰਪੁਰ ਬੇਦੀ, 17 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਸੀਨੀਅਰ ਸਿਟੀਜ਼ਨ ਕੌਂਸਲ ਬਲਾਕ ਨੂਰਪੁਰ ਬੇਦੀ ਦੀ ਮਹੀਨਾ ਵਾਰ ਮੀਟਿੰਗ ਇਕਾਈ ਦੇ ਸਰਪਰਸ ਸੰਤੋਖ ਸਿੰਘ ਸਰਾਂ ਦੀ ਅਗਵਾਈ ਵਿਚ ਮਹੱਤਵਪੂਰਨ ਮੁੱਦਿਆਂ ’ਤੇ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਸੰਬੋਧਨ ਕਰਦੇ ਹੋਏ ਮੌਜੂਦਾ ਸਰਕਾਰ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀਏ ਦੀ ਅਦਾਇਗੀ ਨਾ ਕਰਨ ’ਤੇ ਨਾਰਾਜ਼ਗੀ ਵਿਅਕਤ ਕੀਤੀ ਅਤੇ ਮੌਜੂਦਾ ਸਰਕਾਰ ਨੂੰ ਮਾਨਯੋਗ ਹਾਈਕੋਰਟ ਦੇ ਫ਼ੈਸਲਿਆਂ ਤੇ ਤਾਮੀਲ ਕਰਨ ਦੀ ਤਾਕੀਦ ਕੀਤੀ ਤਾਂ ਜੋ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਵਿਚ ਫੈਲ ਰਹੇ ਅਸੰਤੋਸ਼ ਦੀ ਸਮਾਪਤੀ ਹੋ ਸਕੇ।

Ad Position 21
No active advertisement
ਅਜੀਤ ਡੈਸਕ 18-10-2026
ਨੂਰਪੁਰ ਬੇਦੀ, 17 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਸੀਨੀਅਰ ਸਿਟੀਜ਼ਨ ਕੌਂਸਲ ਬਲਾਕ ਨੂਰਪੁਰ ਬੇਦੀ ਦੀ ਮਹੀਨਾ ਵਾਰ ਮੀਟਿੰਗ ਇਕਾਈ ਦੇ ਸਰਪਰਸ ਸੰਤੋਖ ਸਿੰਘ ਸਰਾਂ ਦੀ ਅਗਵਾਈ ਵਿਚ ਮਹੱਤਵਪੂਰਨ ਮੁੱਦਿਆਂ ’ਤੇ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਸੰਬੋਧਨ ਕਰਦੇ ਹੋਏ ਮੌਜੂਦਾ ਸਰਕਾਰ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀਏ ਦੀ ਅਦਾਇਗੀ ਨਾ ਕਰਨ ’ਤੇ ਨਾਰਾਜ਼ਗੀ ਵਿਅਕਤ ਕੀਤੀ ਅਤੇ ਮੌਜੂਦਾ ਸਰਕਾਰ ਨੂੰ ਮਾਨਯੋਗ ਹਾਈਕੋਰਟ ਦੇ ਫ਼ੈਸਲਿਆਂ ਤੇ ਤਾਮੀਲ ਕਰਨ ਦੀ ਤਾਕੀਦ ਕੀਤੀ ਤਾਂ ਜੋ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਵਿਚ ਫੈਲ ਰਹੇ ਅਸੰਤੋਸ਼ ਦੀ ਸਮਾਪਤੀ ਹੋ ਸਕੇ। ਇਸ ਮੌਕੇ ਸੰਬੋਧਨ ਕਰਦੇ ਹੋਏ ਇਕਾਈ ਦੇ ਪ੍ਰਧਾਨ ਡਾਕਟਰ ਅਵਿਨਾਸ਼ ਸ਼ਰਮਾ ਨੇ ਸੀਨੀਅਰ ਸਿਟੀਜ਼ਨ ਦੀਆਂ ਸਮੱਸਿਆਵਾਂ ਦੀ ਚਰਚਾ ਕੀਤੀ ਅਤੇ ਮੌਜੂਦਾ ਸਰਕਾਰ ਵਲੋਂ ਸੀਨੀਅਰ ਸਿਟੀਜ਼ਨ ਦੀਆਂ ਮੰਗਾਂ ਦੀ ਅਣਦੇਖੀ ਕਰਨ ’ਤੇ ਦੁੱਖ ਵਿਅਕਤ ਕੀਤਾ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਅਣਦੇਖੀ ਕਰ ਰਹੀ ਹੈ। ਇਸ ਮੌਕੇ ਨਾਨਕ ਸਿੰਘ ਮੂਸਾਪੁਰ ਵਲੋਂ ਵੀ ਪੈਨਸ਼ਨਰਾਂ ਦੇ ਡੀਏ ਦੀ ਅਦਾਇਗੀ ਸਬੰਧੀ ਮਾਨਯੋਗ ਹਾਈਕੋਰਟ ਦੇ ਹੁਕਮਾਂ ਦੀ ਵਿਆਖਿਆ ਕੀਤੀ ਗਈ। ਅਤੇ ਸਮੂਹ ਸਾਥੀਆਂ ਨੂੰ ਇਸ ਦੀ ਮੌਜੂਦਾ ਸਥਿਤੀ ਬਾਰੇ ਜਾਣੂ ਕਰਵਾਇਆ ਗਿਆ। ਗੋਪਾਲ ਚੰਦ ਸੈਣੀ ਵਲੋਂ ਆਪਣੇ ਵਡਮੁੱਲੇ ਤਜਰਬੇ ਸਾਂਝੇ ਕੀਤੇ ਗਏ। ਡਾਇਰੈਕਟਰ ਜਗਤਾਰ ਸਿੰਘ ਵਲੋਂ ਵੀ ਸੀਨੀਅਰ ਸਿਟੀਜ਼ਨ ਦੀਆਂ ਮੰਗਾਂ ਦੀ ਪੁਸ਼ਟੀ ਕੀਤੀ ਗਈ ਅਤੇ ਮੌਜੂਦਾ ਸਰਕਾਰ ਨੂੰ ਇਹਨਾਂ ਮੰਗਾਂ ਦੀ ਪੂਰਤੀ ਲਈ ਤਤਕਾਲ ਕਦਮ ਚੁੱਕਣ ਦੀ ਅਪੀਲ ਕੀਤੀ ਗਈ। ਇਸ ਮੌਕੇ ਸਰਬ ਸੰਮਤੀ ਨਾਲ ਹਲਕਾ ਰੋਪੜ ਦੇ ਵਿਧਾਇਕ ਨੂੰ ਨੂਰਪੁਰ ਬੇਦੀ ਵਿਖੇ ਆਪਣੇ ਕੀਤੇ ਵਾਅਦੇ ਅਨੁਸਾਰ ਸੀਨੀਅਰ ਸਿਟੀਜ਼ਨ ਹੋਮ ਬਣਾਉਣ ਦੀ ਪ੍ਰਕਿਰਿਆ ਤੇਜ਼ ਕਰਨ ਦੀ ਵੀ ਅਪੀਲ ਕੀਤੀ ਗਈ। ਇਸ ਮੌਕੇ ਵਿਸ਼ੇਸ਼ ਰੂਪ ਵਿਚ ਸੰਤੋਖ ਸਿੰਘ, ਨਾਨਕ ਸਿੰਘ ਮੂਸਾਪੁਰ, ਪ੍ਰਧਾਨ ਰਾਮ ਜੀ ਦਾਸ, ਡਾਕਟਰ ਅਵਿਨਾਸ਼ ਸ਼ਰਮਾ, ਕੁਲਦੀਪ ਸਿੰਘ, ਸੁੱਚਾ ਸਿੰਘ, ਗੋਪਾਲ ਚੰਦ ਸੈਣੀ, ਜਗਤਾਰ ਸਿੰਘ, ਬਲਦੇਵ ਸਿੰਘ ਅਤੇ ਹੋਰ ਵੀ ਸਾਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨੂਰਪੁਰ ਬੇਦੀ ਵਿਖੇ ਚੱਲ ਰਹੀ ਰਾਮ - ਲੀਲ੍ਹਾ ਦੀ 7 ਵੀਂ ਨਾਈਟ ਦਾ ਉਦਘਾਟਨ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲ... ਅਗਲੀ ਖ਼ਬਰ ਸ੍ਰੀ ਸੀਤਾ ਰਾਮ ਮੰਦਰ ਔਲਖ ਵਿਖੇ ਦਸਹਿਰੇ ਮੌਕੇ ਸਤਿਗੁਰੂ ਫ਼ਕੀਰ ਚੰਦ ਦੀ ਪਾਵਨ ਯਾਦ ’ ਚ 20 ਨੂੰ ਹੋਵੇਗਾ ਸਤਿਸੰਗ ਸਮਾਗਮ
Ad Position 24