18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਐੱਨ . ਐੱਫ . ਐੱਲ . ਦੇ ਠੇਕਾ ਮੁਲਾਜ਼ਮਾਂ ਦੇ ਹੱਕਾਂ ਦੀ ਲੜਾਈ ਨੂੰ ਮਿਲੀ ਸਫ਼ਲਤਾ ਰਾਜੇਸ਼ ਚੌਧਰੀ ਦੀ ਦਖ਼ਲਅੰਦਾਜ਼ੀ ਮਗਰੋਂ ਈ.ਪੀ.ਐੱਫ., ਈ.ਐੱਸ.ਆਈ. ਤੇ ਛੁੱਟੀਆਂ ਦੇ ਲਾਭਾਂ ਸੰਬੰਧੀ ਮੰਗਾਂ ਪ੍ਰਵਾਨ

ਨੰਗਲ, 17 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਐੱਨ. ਐੱਫ.

Ad Position 21
No active advertisement
ਅਜੀਤ ਡੈਸਕ 18-10-2026
ਨੰਗਲ, 17 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਐੱਨ.ਐੱਫ.ਐੱਲ. ਵਿਚ ਕੰਮ ਕਰਦੇ ਠੇਕਾ ਮੁਲਾਜ਼ਮਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਹੱਕੀ ਮੰਗਾਂ ਨੂੰ ਲੈ ਕੇ ਕੀਤੀ ਗਈ ਪਹਿਲਕਦਮੀ ਨੂੰ ਸਫ਼ਲਤਾ ਮਿਲੀ ਹੈ। ਈ.ਪੀ.ਐੱਫ., ਈ.ਐੱਸ.ਆਈ. ਅਤੇ ਛੁੱਟੀਆਂ ਦੇ ਲਾਭਾਂ ਸਮੇਤ ਹੋਰ ਅਹਿਮ ਮੰਗਾਂ ਨੂੰ ਲੈ ਕੇ ਮੁਲਾਜ਼ਮਾਂ ਨੇ ਜ਼ਿਲ੍ਹਾ ਵਾਈਸ ਪ੍ਰਧਾਨ ਰਾਜੇਸ਼ ਚੌਧਰੀ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦੇ ਦਖ਼ਲ ਮਗਰੋਂ ਐੱਨ.ਐੱਫ.ਐੱਲ. ਮੈਨੇਜਮੈਂਟ ਅਤੇ ਠੇਕੇਦਾਰ ਵਲੋਂ ਇਨ੍ਹਾਂ ਮੰਗਾਂ ਨੂੰ ਪ੍ਰਵਾਨ ਕਰ ਲਏ ਜਾਣ ਦਾ ਦਾਅਵਾ ਕੀਤਾ ਗਿਆ ਹੈ। ਮੁਲਾਜ਼ਮਾਂ ਦੇ ਮਸਲਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਰਾਜੇਸ਼ ਚੌਧਰੀ ਨੇ ਮੈਨੇਜਮੈਂਟ ਅਤੇ ਠੇਕੇਦਾਰ ਨਾਲ ਗੱਲਬਾਤ ਕਰਕੇ ਹੱਲ ਕੱਢਣ ਦੀ ਕੋਸ਼ਿਸ਼ ਕੀਤੀ। ਮੰਗਾਂ ਮੰਨੇ ਜਾਣ ਦੀ ਖ਼ਬਰ ਨਾਲ ਮੁਲਾਜ਼ਮਾਂ ਵਿਚ ਖੁਸ਼ੀ ਪਾਈ ਜਾ ਰਹੀ ਹੈ। ਉਨ੍ਹਾਂ ਇਸ ਪਹਿਲਕਦਮੀ ਲਈ ਰਾਜੇਸ਼ ਚੌਧਰੀ ਅਤੇ ਭਾਰਤੀ ਮਜ਼ਦੂਰ ਸੰਘ (ਬੀ.ਐਮ.ਐੱਸ.) ਦੀ ਲੀਡਰਸ਼ਿਪ ਦਾ ਧੰਨਵਾਦ ਕੀਤਾ। ਇਸ ਮੌਕੇ ਨੰਗਲ ਮੰਡਲ ਪ੍ਰਧਾਨ ਰਣਜੀਤ ਸਿੰਘ ਲੱਕੀ ਨੇ ਕਿਹਾ ਕਿ ਬੀ.ਐਮ.ਐੱਸ. ਮਜ਼ਦੂਰਾਂ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਖੇਤਰ ਵਿਚ ਕਿਸੇ ਵੀ ਮੁਲਾਜ਼ਮ ਦਾ ਸ਼ੋਸ਼ਣ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਮੁਲਾਜ਼ਮਾਂ ਨੂੰ ਇਮਾਨਦਾਰੀ ਤੇ ਲਗਨ ਨਾਲ ਕੰਮ ਕਰਨ ਦੇ ਨਾਲ-ਨਾਲ ਜਾਇਜ਼ ਹੱਕਾਂ ਲਈ ਜਥੇਬੰਦੀ ਨਾਲ ਜੁੜੇ ਰਹਿਣ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਦਿਨੇਸ਼ ਚੱਢਾ ਵਲੋਂ ਪਿੰਡ ਭੱਟੋ ਦੀ ਪੰਚਾਇਤ ਨੂੰ 5 ਲੱਖ ਰੁਪਏ ਦੀ ਗਰਾਂਟ ਦਾ ਚੈੱਕ ਭੇਟ ਅਗਲੀ ਖ਼ਬਰ ਨੂਰਪੁਰ ਬੇਦੀ ਵਿਖੇ ਚੱਲ ਰਹੀ ਰਾਮ - ਲੀਲ੍ਹਾ ਦੀ 7 ਵੀਂ ਨਾਈਟ ਦਾ ਉਦਘਾਟਨ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲ...
Ad Position 24