ਮੋਰਨੀ ਹਿੱਲ ਵਿਖੇ ਨੇਚਰ ਕੈਂਪ ਦੇ ਦੂਜੇ ਦਿਨ ਵਿਦਿਆਰਥੀਆਂ ਵਲੋਂ ਟਰੈਕਿੰਗ ਬੂਟਿਆਂ ਅਤੇ ਪ੍ਰਾਣੀਆਂ ਦੀਆਂ ਵੱਖ ਪ੍ਰਜਾਤੀਆਂ ਬਾਰੇ ਇਕੱਤਰ ਕੀਤੀ ਜਾਣਕਾਰੀ
ਰੂਪਨਗਰ, 17 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਪੰਜਾਬ ਸਟੇਟ ਕਾਊਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਦੀ ਪਹਿਲਕਦਮੀ ਸਦਕਾ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰੇਮ ਕੁਮਾਰ ਮਿੱਤਲ ਅਤੇ ਉੱਪ ਜ਼ਿਲ੍ਹਾ ਸਿੱਖਿਆ ਇੰਦਰਜੀਤ ਸਿੰਘ ਦੀ ਅਗਵਾਈ ਹੇਠ ਅਤੇ ਵਾਤਾਵਰਨ ਸਿੱਖਿਆ ਦੇ ਜ਼ਿਲ੍ਹਾ ਕੁਆਰਡੀਨੇਟਰ ਸੁਖਜੀਤ ਸਿੰਘ ਕੈਂਥ ਦੀ ਅਗਵਾਈ ਵਿਚ ਹਰਿਆਣਾ ਦੇ ਮੋਰਨੀ ਹਿੱਲ ਵਿਖੇ ਨੇਚਰ ਕੈਂਪ ਦੇ ਦੂਜੇ ਦਿਨ ਵਿਦਿਆਰਥੀਆਂ ਨੂੰ ਵਾਤਾਵਰਨ ਸਿੱਖਿਆ ਬਾਰੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਵਾਤਾਵਰਨ ਟੀਮ ਦੇ ਮੈਂਬਰ ਕੁਲਵੰਤ ਸਿੰਘ ਕੋਟਲਾ ਨਿਹੰਗ ਨੇ ਦੱਸਿਆ ਕਿ ਇਸ ਕੈਂਪ ਦੇ ਦੂਸਰੇ ਦਿਨ ਦੀ ਸ਼ੁਰੂਆਤ ਯੋਗਾ ਦੀ ਗਤੀਵਿਧੀ ਨਾਲ ਹੋਈ ।
ਰੂਪਨਗਰ, 17 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਪੰਜਾਬ ਸਟੇਟ ਕਾਊਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਦੀ ਪਹਿਲਕਦਮੀ ਸਦਕਾ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰੇਮ ਕੁਮਾਰ ਮਿੱਤਲ ਅਤੇ ਉੱਪ ਜ਼ਿਲ੍ਹਾ ਸਿੱਖਿਆ ਇੰਦਰਜੀਤ ਸਿੰਘ ਦੀ ਅਗਵਾਈ ਹੇਠ ਅਤੇ ਵਾਤਾਵਰਨ ਸਿੱਖਿਆ ਦੇ ਜ਼ਿਲ੍ਹਾ ਕੁਆਰਡੀਨੇਟਰ ਸੁਖਜੀਤ ਸਿੰਘ ਕੈਂਥ ਦੀ ਅਗਵਾਈ ਵਿਚ ਹਰਿਆਣਾ ਦੇ ਮੋਰਨੀ ਹਿੱਲ ਵਿਖੇ ਨੇਚਰ ਕੈਂਪ ਦੇ ਦੂਜੇ ਦਿਨ ਵਿਦਿਆਰਥੀਆਂ ਨੂੰ ਵਾਤਾਵਰਨ ਸਿੱਖਿਆ ਬਾਰੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਵਾਤਾਵਰਨ ਟੀਮ ਦੇ ਮੈਂਬਰ ਕੁਲਵੰਤ ਸਿੰਘ ਕੋਟਲਾ ਨਿਹੰਗ ਨੇ ਦੱਸਿਆ ਕਿ ਇਸ ਕੈਂਪ ਦੇ ਦੂਸਰੇ ਦਿਨ ਦੀ ਸ਼ੁਰੂਆਤ ਯੋਗਾ ਦੀ ਗਤੀਵਿਧੀ ਨਾਲ ਹੋਈ । ਇਸ ਤੋਂ ਬਾਅਦ ਵਿਦਿਆਰਥੀਆਂ ਨੂੰ ਜੰਗਲ ਵਿਚ ਟਰੈਕਿੰਗ ਕਰਵਾਈ ਗਈ, ਜਿੱਥੇ ਵੱਖ-ਵੱਖ ਕਿਸਮ ਦੇ ਬੂਟਿਆਂ ਦੇ ਪੱਤੇ ਚੁਣ ਕੇ ਉਹਨਾਂ ਦੀ ਪ੍ਰਜਾਤੀ ਬਾਰੇ ਜਾਨਣ ਅਤੇ ਵੱਖ-ਵੱਖ ਤਰ੍ਹਾਂ ਦੇ ਜੀਵਾਂ ਦੀਆਂ ਪ੍ਰਜਾਤੀਆਂ ਨੂੰ ਜਾਣਨ ਦਾ ਮੌਕਾ ਉਹਨਾਂ ਨੂੰ ਮਿਲਿਆ। ਉਨ੍ਹਾਂ ਖੇਤਾਂ ਵਿਚ ਜਾ ਕੇ ਪੌੜੀਦਾਰ ਖੇਤੀ ਅਤੇ ਆਰਗੈਨਿਕ ਖੇਤੀ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਇਸ ਤੋਂ ਬਾਅਦ ਵਿਦਿਆਰਥੀਆਂ ਨੇ ਮੋਰਨੀ ਕਿਲੇ ਵਿਚ ਸਥਿਤ ਵਾਤਾਵਰਨ ਜਾਗਰੂਕਤਾ ਸਬੰਧੀ ਮਿਊਜ਼ੀਅਮ ਦਾ ਦੌਰਾ ਕੀਤਾ ਉਪਰੰਤ ਵਿਦਿਆਰਥੀਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ ਗਏ ਇਸ ਤੋਂ ਬਾਅਦ ਵਿਦਿਆਰਥੀਆਂ ਦੀਆਂ ਰੋਮਾਂਚਕ ਖੇਡਾਂ ਵਿਚ ਭਾਗੀਦਾਰੀ ਕਰਵਾਈ ਗਈ, ਜਿਨ੍ਹਾਂ ਵਿਚ ਸਕਾਈ ਸਾਈਕਲਿੰਗ, ਜਿਪਲਾਈਨ, ਲੈਡਰ ਕਰੋਸਿੰਗ, ਟਾਇਰ ਐਂਡ ਰੋਪ ਲੈਡਰ ਕਲਿਬਿੰਗ ਸ਼ਾਮਲ ਸਨ। ਕੈਂਪ ਵਿਚ ਅੱਜ ਸ੍ਰੀਮਤੀ ਸੰਦੀਪ ਕੌਰ ਪ੍ਰਿੰਸੀਪਲ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਨੇ ਗਤੀਵਿਧੀਆਂ ਦਾ ਨਿਰੀਖਣ ਕੀਤਾ ਅਤੇ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕੀਤੀ। ਇਸ ਕੈਂਪ ਵਿਚ ਸ਼ਰਨਜੀਤ ਕੌਰ, ਕੁਲਜਿੰਦਰ ਕੌਰ, ਧਰਮਿੰਦਰ ਸਿੰਘ ਭੰਗੂ, ਓਮ ਪ੍ਰਕਾਸ਼,ਗੁਰਪ੍ਰੀਤ ਸਿੰਘ ਫੱਸੇ, ਸਤਨਾਮ ਸਿੰਘ, ਅਮਰ ਲਤਾ ਅਤੇ ਸੁਮਨ ਲਤਾ ਬਤੌਰ ਰਿਸੋਰਸ ਪਰਸਨ ਅਤੇ ਗਾਈਡ ਵਜੋਂ ਸ਼ਾਮਿਲ ਹੋਣਗੇ। ਵਿਦਿਆਰਥੀਆਂ ਦੀ ਬੱਸ ਨੂੰ ਰਵਾਨਾ ਕਰਦੇ ਹੋਏ ਪ੍ਰਿੰਸੀਪਲ ਸੰਦੀਪ ਕੌਰ।