18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਅਮਰਜੀਤ ਸਿੰਘ ਭੁੱਲਰ ਨੇ ਮੌਠਾਪੁਰ ਵਿਖੇ ਫੁੱਟਬਾਲ ਟੂਰਨਾਮੈਂਟ ’ ਚ ਕੀਤੀ ਸ਼ਿਰਕਤ

ਨੂਰਪੁਰ ਬੇਦੀ, 17 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਅੰਦਰ ਖੇਡ ਭਾਵਨਾ ਪੈਦਾ ਕਰਨ ਦੇ ਉਦੇਸ਼ ਨਾਲ ਫੁੱਟਬਾਲ ਕਲੱਬ ਪਿੰਡ ਮੋਠਾਪੁਰ ਵਲੋਂ ਫੁੱਟਬਾਲ ਟੂਰਨਾਮੈਂਟ ਕਰਵਾਇਆ ਜਾ ਰਿਹਾ ਗਿਆ। ਇਸ ਟੂਰਨਾਮੈਂਟ ਦੌਰਾਨ ਵੱਖ-ਵੱਖ ਟੀਮਾਂ ਦੇ ਖਿਡਾਰੀਆਂ ਨੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

Ad Position 21
No active advertisement
ਅਜੀਤ ਡੈਸਕ 18-10-2026
ਨੂਰਪੁਰ ਬੇਦੀ, 17 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਅੰਦਰ ਖੇਡ ਭਾਵਨਾ ਪੈਦਾ ਕਰਨ ਦੇ ਉਦੇਸ਼ ਨਾਲ ਫੁੱਟਬਾਲ ਕਲੱਬ ਪਿੰਡ ਮੋਠਾਪੁਰ ਵਲੋਂ ਫੁੱਟਬਾਲ ਟੂਰਨਾਮੈਂਟ ਕਰਵਾਇਆ ਜਾ ਰਿਹਾ ਗਿਆ। ਇਸ ਟੂਰਨਾਮੈਂਟ ਦੌਰਾਨ ਵੱਖ-ਵੱਖ ਟੀਮਾਂ ਦੇ ਖਿਡਾਰੀਆਂ ਨੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਟੂਰਨਾਮੈਂਟ ਵਿਚ ਵੱਖ-ਵੱਖ ਪਿੰਡਾਂ ਕੁੱਲ 16 ਟੀਮਾਂ ਨੇ ਭਾਗ ਲਿਆ ਅਤੇ ਵੱਖ-ਵੱਖ ਮੁਕਾਬਲਿਆਂ ਦੌਰਾਨ ਖਿਡਾਰੀਆਂ ਨੇ ਦਿਲਕਸ਼ ਖੇਡ ਦਾ ਪ੍ਰਦਰਸ਼ਨ ਕਰਦਿਆਂ ਦਰਸ਼ਕਾਂ ਦਾ ਖ਼ੂਬ ਮਨੋਰੰਜਨ ਕੀਤਾ। ਅੱਜ ਇਸ ਖੇਡ ਟੂਰਨਾਮੈਂਟ ਦੌਰਾਨ ਸੀਨੀਅਰ ਕਾਂਗਰਸੀ ਆਗੂ ਅਮਰਜੀਤ ਸਿੰਘ ਭੁੱਲਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਖਿਡਾਰੀਆਂ ਦੀ ਹੌਸਲਾ ਅਫਜਾਈ ਕਰਦਿਆਂ ਕਿਹਾ ਕਿ ਖੇਡਾਂ ਨੌਜਵਾਨਾਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਖੇਡਾਂ ਨਾਲ ਜਿੱਥੇ ਨੌਜਵਾਨਾਂ ਵਿਚ ਅਨੁਸ਼ਾਸਨ, ਮਿਹਨਤ ਅਤੇ ਆਪਣੀ ਸਹਿਯੋਗ ਦੀ ਭਾਵਨਾ ਪੈਦਾ ਹੁੰਦੀ ਹੈ, ਉੱਥੇ ਹੀ ਉਹ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਵੀ ਦੂਰ ਰਹਿੰਦੇ ਹਨ। ਉਨ੍ਹਾਂ ਵਲੋਂ ਕਲੱਬ ਪ੍ਰਬੰਧਕਾਂ ਨੂੰ ਨਗਦ ਆਰਥਿਕ ਸਹਾਇਤਾ ਵੀ ਪ੍ਰਦਾਨ ਕੀਤੀ ਗਈ। ਪਿੰਡ ਦੇ ਸਰਪੰਚ ਰਣਜੀਤ ਸਿੰਘ ਰਾਣਾ ਨੇ ਕਿਹਾ ਕਿ ਅਜਿਹੇ ਟੂਰਨਾਮੈਂਟ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਵਿਖਾਉਣ ਦਾ ਮੌਕਾ ਪ੍ਰਦਾਨ ਕਰਦੇ ਹਨ ਅਤੇ ਪਿੰਡਾਂ ਵਿਚਕਾਰ ਆਪਸੀ ਭਾਈਚਾਰਾ ਵੀ ਮਜ਼ਬੂਤ ਕਰਦੇ ਹਨ। ਪ੍ਰਬੰਧਕਾਂ ਵਲੋਂ ਅਮਰਜੀਤ ਸਿੰਘ ਭੁੱਲਰ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮਹਿੰਦਰ ਲਾਲ, ਭਜਨ ਸਿੰਘ, ਚੈਤਨ ਸਿੰਘ, ਜਸਵੀਰ ਸਿੰਘ, ਪਰਮਿੰਦਰ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੈਂਬਰ ਪਾਰਲੀਮੈਂਟ ਮਾਲਵਿੰਦਰ ਸਿੰਘ ਕੰਗ ਨੇ ਕੀਤਾ ਅਨਾਜ ਮੰਡੀ ਮੋਰਿੰਡਾ ਦਾ ਦੌਰਾ ਅਗਲੀ ਖ਼ਬਰ ਚੱਕ ਗੁੱਜਰਾਂ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਮੀਟਿੰਗ
Ad Position 24