18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਮੈਂਬਰ ਪਾਰਲੀਮੈਂਟ ਮਾਲਵਿੰਦਰ ਸਿੰਘ ਕੰਗ ਨੇ ਕੀਤਾ ਅਨਾਜ ਮੰਡੀ ਮੋਰਿੰਡਾ ਦਾ ਦੌਰਾ

ਮੋਰਿੰਡਾ, 17 ਅਕਤੂਬਰ (ਪ੍ਰਿਤਪਾਲ ਸਿੰਘ)-ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਦੇ ਪਾਰਲੀਮੈਂਟ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਅਨਾਜ ਮੰਡੀ ਮੋਰਿੰਡਾ ਦਾ ਦੌਰਾ ਕਰਕੇ ਝੋਨੇ ਦੀ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਮਾਲਵਿੰਦਰ ਕੰਗ ਨੇ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਸੁਣਕੇ ਉਨ੍ਹਾਂ ਦੇ ਹੱਲ ਲਈ ਲੋੜੀਂਦੀ ਕਾਰਵਾਈ ਕੀਤੀ ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਬੇਲੋੜੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

Ad Position 21
No active advertisement
ਮੈਂਬਰ ਪਾਰਲੀਮੈਂਟ ਮਾਲਵਿੰਦਰ ਸਿੰਘ ਕੰਗ ਅਨਾਜ ਮੰਡੀ ਮੋਰਿੰਡਾ ਦਾ ਦੌਰਾ ਕਰਨ ਸਮੇਂ। 18-10-2026
ਮੋਰਿੰਡਾ, 17 ਅਕਤੂਬਰ (ਪ੍ਰਿਤਪਾਲ ਸਿੰਘ)-ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਦੇ ਪਾਰਲੀਮੈਂਟ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਅਨਾਜ ਮੰਡੀ ਮੋਰਿੰਡਾ ਦਾ ਦੌਰਾ ਕਰਕੇ ਝੋਨੇ ਦੀ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਮਾਲਵਿੰਦਰ ਕੰਗ ਨੇ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਸੁਣਕੇ ਉਨ੍ਹਾਂ ਦੇ ਹੱਲ ਲਈ ਲੋੜੀਂਦੀ ਕਾਰਵਾਈ ਕੀਤੀ ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਬੇਲੋੜੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵਲੋਂ ਝੋਨੇ ਦੇ ਸੀਜ਼ਨ ਨੂੰ ਲੈ ਕੇ ਕਿਸਾਨਾਂ ਤੇ ਆੜ੍ਹਤੀ ਭਾਈਚਾਰੇ ਨੂੰ ਅਨਾਜ ਮੰਡੀਆਂ ਵਿਚ ਕਿਸੇ ਤਰ੍ਹਾਂ ਦੀ ਕੋਈ ਪਰੇਸ਼ਾਨੀ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਕਿਸਾਨਾਂ ਦੀ ਫ਼ਸਲ ਦੀ ਨਿਰਵਿਘਨ ਖ਼ਰੀਦ ਕੀਤੀ ਜਾਵੇਗੀ ਉਨ੍ਹਾਂ ਕਿਹਾ ਕਿ ਕਿਸਾਨ ਦਿਨ-ਰਾਤ ਮਿਹਨਤ ਕਰਕੇ ਦੇਸ਼ ਦੇ ਅੰਨ ਭੰਡਾਰ ਵਿਚ ਯੋਗਦਾਨ ਪਾਉਂਦੇ ਹਨ, ਇਸ ਲਈ ਉਨ੍ਹਾਂ ਦੀ ਫ਼ਸਲ ਦੀ ਖ਼ਰੀਦ, ਲਿਫ਼ਟਿੰਗ ਅਤੇ ਹੋਰ ਸਬੰਧਿਤ ਪ੍ਰਕਿਰਿਆਵਾਂ ਦੌਰਾਨ ਆਉਣ ਵਾਲੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਇਸ ਮੌਕੇ ਮਾਰਕੀਟ ਕਮੇਟੀ ਮੋਰਿੰਡਾ ਦੇ ਚੇਅਰਮੈਨ ਐਨ.ਪੀ ਰਾਣਾ, ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਜੁਝਾਰ ਸਿੰਘ ਮਾਵੀ, ਮਨਦੀਪ ਸਿੰਘ ਰੌਣੀ, ਗੁਰਮੇਲ ਸਿੰਘ ਰੰਗੀ, ਗੁਰਮੀਤ ਸਿੰਘ ਸਿੱਧੂ, ਪਰਮਿੰਦਰ ਸਿੰਘ, ਅਬੀਜੀਤ ਸਿੰਘ ਸੋਨੂੰ ਢੋਲਣ ਮਾਜਰਾ, ਸਰਬਜਿੰਦਰ ਸਿੰਘ, ਜਗਵੀਰ ਸਿੰਘ ਰਾਣਾ, ਹਰੀਸ਼ ਸ਼ਰਮਾ, ਸ਼ੂਗਰ ਮਿੱਲ ਮੋਰਿੰਡਾ ਦੇ ਚੇਅਰਮੈਨ ਸੁਖਜਿੰਦਰ ਸਿੰਘ ਸੋਹੀ, ਰਣਬੀਰ ਸਿੰਘ ਔਜਲਾ, ਸਰਪੰਚ ਗੁਰਪ੍ਰੀਤ ਸਿੰਘ ਫ਼ੌਜੀ , ਸਤਨਾਮ ਸਿੰਘ ਸੋਹੀ, ਕੇਸਰ ਸਿੰਘ ਸਮਾਣਾ ਅਤੇ ਕਿਸਾਨ ਆਗੂ ਦਲਜੀਤ ਸਿੰਘ ਚਲਾਕੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹਲਕਾ ਇੰਚਾਰਜ ਸ੍ਰੀ ਗੜ੍ਹੀ ਵਲੋਂ ਕਤਲੌਰ ਤੋਂ ਸੰਧੂਆਂ ਸੜਕ ਨਵਿਆਉਣ ਦੀ ਕਰਵਾਈ ਸ਼ੁਰੂਆਤ ਅਗਲੀ ਖ਼ਬਰ ਅਮਰਜੀਤ ਸਿੰਘ ਭੁੱਲਰ ਨੇ ਮੌਠਾਪੁਰ ਵਿਖੇ ਫੁੱਟਬਾਲ ਟੂਰਨਾਮੈਂਟ ’ ਚ ਕੀਤੀ ਸ਼ਿਰਕਤ
Ad Position 24