ਹਲਕਾ ਇੰਚਾਰਜ ਸ੍ਰੀ ਗੜ੍ਹੀ ਵਲੋਂ ਕਤਲੌਰ ਤੋਂ ਸੰਧੂਆਂ ਸੜਕ ਨਵਿਆਉਣ ਦੀ ਕਰਵਾਈ ਸ਼ੁਰੂਆਤ
ਸ੍ਰੀ ਚਮਕੌਰ ਸਾਹਿਬ, 17 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਹਲਕਾ ਇੰਚਾਰਜ ਜਸਵੀਰ ਸਿੰਘ ਗੜ੍ਹੀ (ਸਾਬਕਾ ਚੇਅਰਮੈਨ ਐੱਸ. ਸੀ.
ਸ੍ਰੀ ਚਮਕੌਰ ਸਾਹਿਬ, 17 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਹਲਕਾ ਇੰਚਾਰਜ ਜਸਵੀਰ ਸਿੰਘ ਗੜ੍ਹੀ (ਸਾਬਕਾ ਚੇਅਰਮੈਨ ਐੱਸ. ਸੀ. ਕਮਿਸ਼ਨ ਪੰਜਾਬ) ਨੇ ਅੱਜ ਪਿੰਡ ਕਤਲੌਰ ਵਿਖੇ ਕਤਲੌਰ ਤੋਂ ਸੰਧੂਆਂ ਬਦਹਾਲ ਹਾਲਤ ਦੀ ਸੜਕ ਨੂੰ ਨਵਾਂ ਬਣਾਉਣ ਲਈ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਪਿਛਲੇ ਸਾਢੇ ਚਾਰ ਵਰਿ੍ਹਆਂ ਵਿਚ ਕਿਸੇ ਕਾਰਨ ਰਹਿ ਗਈਆਂ ਸੜਕਾਂ ਦੀ ਮੁਰੰਮਤ ਅਤੇ ਨਵਾਂ ਬਣਾਉਣ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਬ ਡਵੀਜਨ ਸ੍ਰੀ ਚਮਕੌਰ ਸਾਹਿਬ ਦੀਆਂ ਕਰੀਬ 55 ਸੜਕਾਂ ਅਜਿਹੀਆਂ ਹਨ, ਜਿਨ੍ਹਾਂ ਨੂੰ ਨਵਾਂ ਬਣਾਉਣ ਜਾਂ ਉਨ੍ਹਾਂ ਦੀ ਮੁਰੰਮਤ ਕੀਤੀ ਜਾਣੀ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਹਲਕਾ ਇੰਚਾਰਜ ਬਣਨ ਉਪਰੰਤ ਲੋਕ ਨਿਰਮਾਣ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਠੇਕੇਦਾਰਾਂ ਨਾਲ ਮੀਟਿੰਗ ਕਰਕੇ ਸਮੁੱਚੇ ਹਲਕੇ ਦੀਆਂ 225 ਦੇ ਕਰੀਬ ਅਜਿਹੀਆਂ ਸੜਕਾਂ ਹਨ, ਜਿਨ੍ਹਾਂ ਦੀ ਪਿਛਲੇ ਸਮੇਂ ਦੌਰਾਨ ਮੁਰੰਮਤ ਜ਼ਰੂਰੀ ਸੀ, ਪਰ ਉਨ੍ਹਾਂ ਨੂੰ ਛੱਡਣ ਦਾ ਕਾਰਨ ਸਮਝ ਨਹੀਂ ਆਇਆ, ਪਰ ਹੁਣ ਇਹ ਸਾਰੀਆਂ ਸੜਕਾਂ ਦੀ ਮੁਰੰਮਤ ਕਰਵਾਈ ਜਾਵੇਗੀ। ਉਨ੍ਹਾਂ ਅਧਿਕਾਰੀਆਂ ਅਤੇ ਠੇਕੇਦਾਰਾਂ ਨੂੰ ਹਦਾਇਤ ਕੀਤੀ ਕਿ ਉਹ ਤੈਅ ਸਮੇਂ ਅਨੁਸਾਰ ਆਪਣਾ ਕੰਮ ਮੁਕੰਮਲ ਕਰਨ। ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਤੱਕ ਹਰ ਬੁਨਿਆਦੀ ਸਹੂਲਤ ਪਹੁੰਚਾਉਣ ਲਈ ਪੂਰੀ ਤਰਾਂ ਵਚਨਬੱਧ ਹੈ। ਇਸ ਮੌਕੇ ਲੋਕ ਨਿਰਮਾਣ ਵਿਭਾਗ ਦੇ ਐਕਸੀਅਨ ਰਣਜੀਤ ਸਿੰਘ, ਹਲਕਾ ਸੰਗਠਨ ਇੰਚਾਰਜ ਅਮਨਦੀਪ ਸਿੰਘ ਮਾਂਗਟ, ਬਲਜੀਤ ਸਿੰਘ ਭੰਗੂ, ਭੁਪਿੰਦਰ ਸਿੰਘ ਭੂਰਾ, ਹਰਿੰਦਰ ਸਿੰਘ ਕਾਕਾ ਜਟਾਣਾ ਸਮੇਤ ਆਮ ਆਦਮੀ ਪਾਰਟੀ ਦੇ ਹੋਰ ਆਗੂ/ਵਰਕਰ ਅਤੇ ਲੋਕ ਨਿਰਮਾਣ ਵਿਭਾਗ ਦਾ ਅਮਲਾ ਵੀ ਮੋਜੂਦ ਸੀ।