ਪਰਵਿੰਦਰ ਸਿੰਘ ਝੋਟਾ ਦੇ ਕਤਲ ਖ਼ਿਲਾਫ਼ ਕਿਸਾਨ ਤੇ ਜਨਤਕ ਜਥੇਬੰਦੀਆਂ ਵਲੋਂ 19 ਅਕਤੂਬਰ ਨੂੰ ਵਿਧਾਇਕਾਂ ਨੂੰ ਲਾਹਨਤ ਪੱਤਰ ਦੁਪਹਿਰ 12 ਤੋਂ 3 ਵਜੇ ਤੱਕ ਵਿਧਾਇਕ ਦਿਨੇਸ਼ ਚੱਢਾ ਦੀ ਰਿਹਾਇਸ਼ ਅੱਗੇ ਧਰਨਾ, ਮੋਰਿੰਡਾ ਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵੀ ਹੋਣਗੇ ਰੋਸ ਪ੍ਰਦਰਸ਼ਨ
ਰੂਪਨਗਰ, 17 ਅਕਤੂਬਰ (ਸਤਨਾਮ ਸਿੰਘ ਸੱਤੀ)-ਪੰਜਾਬ ਵਿਚ ਨਸ਼ਿਆਂ ਦੀ ਸ਼ਰੇਆਮ ਵਿਕਰੀ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਮਿੰਦਰ ਸਿੰਘ ਝੋਟਾ ਦੀ ਗੋਲੀ ਮਾਰ ਕੇ ਹੱਤਿਆ ਕੀਤੇ ਜਾਣ ਦੇ ਵਿਰੋਧ ਵਿਚ ਕਿਸਾਨ ਅਤੇ ਜਨਤਕ ਜਥੇਬੰਦੀਆਂ ਵਲੋਂ 19 ਅਕਤੂਬਰ ਨੂੰ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਲਾਹਣਤ ਪੱਤਰ ਦਿੱਤੇ ਜਾਣਗੇ। ਜਥੇਬੰਦੀਆਂ ਨੇ ਇਸ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਜ਼ਾਹਰ ਕਰਦਿਆਂ ਲੋਕਾਂ ਨੂੰ ਪ੍ਰਦਰਸ਼ਨਾਂ ਵਿਚ ਵੱਡੀ ਗਿਣਤੀ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।
ਕ
ਕਿਸਾਨ ਅਤੇ ਜਨਤਕ ਜਥੇਬੰਦੀਆਂ ਦੇ ਆਗੂਆਂ ਦੀ ਮੀਟਿੰਗ ਦੌਰਾਨ ਵੱਖ-ਵੱਖ ਨੁਮਾਇੰਦੇ।
18-10-2026
ਰੂਪਨਗਰ, 17 ਅਕਤੂਬਰ (ਸਤਨਾਮ ਸਿੰਘ ਸੱਤੀ)-ਪੰਜਾਬ ਵਿਚ ਨਸ਼ਿਆਂ ਦੀ ਸ਼ਰੇਆਮ ਵਿਕਰੀ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਮਿੰਦਰ ਸਿੰਘ ਝੋਟਾ ਦੀ ਗੋਲੀ ਮਾਰ ਕੇ ਹੱਤਿਆ ਕੀਤੇ ਜਾਣ ਦੇ ਵਿਰੋਧ ਵਿਚ ਕਿਸਾਨ ਅਤੇ ਜਨਤਕ ਜਥੇਬੰਦੀਆਂ ਵਲੋਂ 19 ਅਕਤੂਬਰ ਨੂੰ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਲਾਹਣਤ ਪੱਤਰ ਦਿੱਤੇ ਜਾਣਗੇ। ਜਥੇਬੰਦੀਆਂ ਨੇ ਇਸ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਜ਼ਾਹਰ ਕਰਦਿਆਂ ਲੋਕਾਂ ਨੂੰ ਪ੍ਰਦਰਸ਼ਨਾਂ ਵਿਚ ਵੱਡੀ ਗਿਣਤੀ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਇਸ ਸਬੰਧੀ ਜ਼ਿਲ੍ਹੇ ਦੀਆਂ ਕਿਸਾਨ ਅਤੇ ਜਨਤਕ ਜਥੇਬੰਦੀਆਂ ਦੇ ਆਗੂਆਂ ਦੀ ਅਹਿਮ ਮੀਟਿੰਗ ਸਾਥੀ ਨਿਰਮਲ ਸਿੰਘ ਲੌਦੀ ਮਾਜਰਾ ਦੀ ਪ੍ਰਧਾਨਗੀ ਹੇਠ ਮਹਾਰਾਜਾ ਰਣਜੀਤ ਸਿੰਘ ਬਾਗ ਵਿਚ ਹੋਈ। ਮੀਟਿੰਗ ਵਿਚ ਫ਼ੈਸਲਾ ਕੀਤਾ ਗਿਆ ਕਿ 19 ਅਕਤੂਬਰ ਨੂੰ ਦੁਪਹਿਰ 12 ਵਜੇ ਤੋਂ ਸ਼ਾਮ 3 ਵਜੇ ਤੱਕ ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਦੀ ਰਿਹਾਇਸ਼ ਅੱਗੇ ਧਰਨਾ ਦੇ ਕੇ ਲਾਹਣਤ ਪੱਤਰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਚਮਕੌਰ ਸਾਹਿਬ ਹਲਕੇ ਦੇ ਵਿਧਾਇਕ ਦੀ ਮੋਰਿੰਡਾ ਸਥਿਤ ਰਿਹਾਇਸ਼ ਅੱਗੇ ਸਥਾਨਕ ਆਗੂਆਂ ਵਲੋਂ ਲਾਹਣਤ ਪੱਤਰ ਦਿੱਤਾ ਜਾਵੇਗਾ। ਇਸੇ ਤਰ੍ਹਾਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਵੀ ਸਥਾਨਕ ਆਗੂ ਲਾਹਣਤ ਪੱਤਰ ਸੌਂਪਣਗੇ। ਮੀਟਿੰਗ ਵਿਚ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾਏ ਜਾਣ ਦੇ ਬਾਵਜੂਦ ਸੂਬੇ ਵਿਚ ਨਸ਼ਿਆਂ ਦੀ ਵਿਕਰੀ ’ਤੇ ਪੂਰੀ ਤਰ੍ਹਾਂ ਰੋਕ ਨਾ ਲੱਗਣਾ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਪਰਮਿੰਦਰ ਸਿੰਘ ਝੋਟਾ ਦੀ ਹੱਤਿਆ ਨੇ ਲੋਕਾਂ ਵਿਚ ਭਾਰੀ ਰੋਸ ਪੈਦਾ ਕੀਤਾ ਹੈ। ਆਗੂਆਂ ਨੇ ਕਿਹਾ ਕਿ ਪਰਮਿੰਦਰ ਸਿੰਘ ਝੋਟਾ ਦੀ ਕੁਰਬਾਨੀ ਨੂੰ ਅਜਾਈਂ ਨਹੀਂ ਜਾਣ ਦਿੱਤਾ ਜਾਵੇਗਾ। ਉਨ੍ਹਾਂ ਅਨੁਸਾਰ ਝੋਟਾ ਨੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੇ ਕੋਹੜ ਤੋਂ ਬਚਾਉਣ ਲਈ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਸੰਘਰਸ਼ ਕੀਤਾ। ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਵਿਚ ਇਨਸਾਫ਼ ਯਕੀਨੀ ਬਣਾਇਆ ਜਾਵੇ ਅਤੇ ਨਸ਼ਾ ਤਸਕਰੀ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾਵੇ। ਜਥੇਬੰਦੀਆਂ ਦੇ ਆਗੂਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪਰਮਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ 19 ਅਕਤੂਬਰ ਨੂੰ ਹੋਣ ਵਾਲੇ ਰੋਸ ਪ੍ਰਦਰਸ਼ਨਾਂ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ, ਤਾਂ ਜੋ ਸਰਕਾਰ ’ਤੇ ਦਬਾਅ ਬਣਾ ਕੇ ਨਸ਼ਿਆਂ ਖ਼ਿਲਾਫ਼ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾ ਸਕੇ। ਮੀਟਿੰਗ ਵਿਚ ਆਲ ਇੰਡੀਆ ਕਿਸਾਨ ਮੋਰਚਾ ਦੇ ਆਗੂ ਮੋਹਨ ਸਿੰਘ ਧਮਾਣਾ, ਏਟਕ ਆਗੂ ਸੁਖਦੇਵ ਸਿੰਘ ਸੁਰਤਾਪੁਰੀ, ਇੰਟਕ ਆਗੂ ਸੁਖਦੇਵ ਸਿੰਘ, ਕਨਵੀਨਰ ਧਰਮਪਾਲ ਸੈਣੀ ਮਾਜਰਾ, ਜਮਹੂਰੀ ਕਿਸਾਨ ਸਭਾ ਦੇ ਸ਼ਮਸ਼ੇਰ ਸਿੰਘ ਹਵੇਲੀ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਗੁਰਚਰਨ ਸਿੰਘ ਢੋਲਣ ਮਾਜਰਾ, ਪੰਜਾਬ ਸਟੂਡੈਂਟਸ ਯੂਨੀਅਨ ਦੇ ਆਗੂ ਰਣਵੀਰ ਸਿੰਘ ਰੰਧਾਵਾ, ਭਾਰਤੀ ਕਿਸਾਨ ਯੂਨੀਅਨ ਬਹਿਰਾਮ ਕੇ ਦੇ ਕਰਨਵੀਰ ਸਿੰਘ, ਪ੍ਰੇਮ ਸਿੰਘ ਰੈਲੋਂ, ਗੁਰਨਾਮ ਸਿੰਘ ਢੋਲਣ ਮਾਜਰਾ, ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਸੁਖਬੀਰ ਸਿੰਘ ਸੁੱਖਾ, ਭਾਰਤੀ ਕਿਸਾਨ ਯੂਨੀਅਨ ਖੋਸਾ ਦੇ ਆਗੂ ਜੁਝਾਰ ਸਿੰਘ ਅਤੇ ਭੁਪਿੰਦਰ ਸਿੰਘ ਸਮੇਤ ਹੋਰ ਆਗੂ ਹਾਜ਼ਰ ਸਨ।