17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਭਾਰਤੀ ਕਿਸਾਨ ਯੂਨੀਅਨ ( ਲੱਖੋਵਾਲ ) ਜ਼ਿਲ੍ਹਾ ਰੂਪਨਗਰ ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 17 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਭਾਰਤੀ ਕਿਸਾਨ ਯੂਨੀਅਨ(ਲੱਖੋਵਾਲ) ਜ਼ਿਲ੍ਹਾ ਰੂਪਨਗਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਚਲਾਕੀ ਦੀ ਪ੍ਰਧਾਨਗੀ ਹੇਠ ਸਥਾਨਕ ਬਾਬਾ ਸੰਗਤ ਸਿੰਘ ਦੀਵਾਨ ਹਾਲ ਵਿਚ ਹੋਈ। ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਮਲਕੀਤ ਸਿੰਘ ਮਾਵੀ ਡਹਿਰ ਨੇ ਦੱਸਿਆ ਕਿ ਇਸ ਮੀਟਿੰਗ ਵਿਚ ਸਰਕਾਰ ਤੋਂ ਮੰਗ ਕੀਤੀ ਗਈ ਕਿ ਜੋ ਮੰਗਾਂ 7 ਸਤੰਬਰ 2026 ਨੂੰ ਚੰਡੀਗੜ੍ਹ ਵਿਖੇ ਕਿਸਾਨਾਂ ਦੀਆਂ ਮੰਗਾਂ ਨੂੰ ਮੰਨਿਆ ਗਿਆ ਸੀ ਉਨ੍ਹਾਂ ਨੂੰ ਤੁਰੰਤ ਲਾਗੂ ਕਰੇ।

Ad Position 21
No active advertisement
ਸ੍ਰੀ ਚਮਕੌਰ ਸਾਹਿਬ ਵਿਖੇ ਭਾਕਿਯੂ(ਲੱਖੋਵਾਲ) ਜ਼ਿਲ੍ਹਾ ਰੂਪਨਗਰ ਦੀ ਮੀਟਿੰਗ ਤੋਂ ਬਾਅਦ ਆਗੂ/ਮੈਂਬਰ। ਤਸਵੀਰ: ਜਗਮੋਹਣ ਸਿੰਘ ਨਾਰੰਗ 18-10-2026
ਸ੍ਰੀ ਚਮਕੌਰ ਸਾਹਿਬ, 17 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਭਾਰਤੀ ਕਿਸਾਨ ਯੂਨੀਅਨ(ਲੱਖੋਵਾਲ) ਜ਼ਿਲ੍ਹਾ ਰੂਪਨਗਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਚਲਾਕੀ ਦੀ ਪ੍ਰਧਾਨਗੀ ਹੇਠ ਸਥਾਨਕ ਬਾਬਾ ਸੰਗਤ ਸਿੰਘ ਦੀਵਾਨ ਹਾਲ ਵਿਚ ਹੋਈ। ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਮਲਕੀਤ ਸਿੰਘ ਮਾਵੀ ਡਹਿਰ ਨੇ ਦੱਸਿਆ ਕਿ ਇਸ ਮੀਟਿੰਗ ਵਿਚ ਸਰਕਾਰ ਤੋਂ ਮੰਗ ਕੀਤੀ ਗਈ ਕਿ ਜੋ ਮੰਗਾਂ 7 ਸਤੰਬਰ 2026 ਨੂੰ ਚੰਡੀਗੜ੍ਹ ਵਿਖੇ ਕਿਸਾਨਾਂ ਦੀਆਂ ਮੰਗਾਂ ਨੂੰ ਮੰਨਿਆ ਗਿਆ ਸੀ ਉਨ੍ਹਾਂ ਨੂੰ ਤੁਰੰਤ ਲਾਗੂ ਕਰੇ। ਮੀਟਿੰਗ ਦੌਰਾਨ ਡੀ ਏ ਪੀ ਖਾਦ ਦੀ ਘਾਟ ਤੇ ਚਿੰਤਾ ਪ੍ਰਗਟ ਕਰਦਿਆਂ ਸਰਕਾਰ ਨੂੰ ਅਪੀਲ ਕੀਤੀ ਕਿ ਕਣਕ,ਗੰਨੇ ਅਤੇ ਆਲੂ ਦੀ ਬਿਜਾਈ ਲਈ ਡੀ ਏ ਪੀ ਖਾਦ ਦੀ ਸਪਲਾਈ ਯਕੀਨੀ ਬਣਾਈ ਜਾਵੇ। ਯੂਨੀਅਨ ਵਲੋਂ ਮੀਟਿੰਗ ਦੌਰਾਨ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆਂ ਵਿਚ ਝੋਨਾ ਪੂਰੀ ਤਰਾਂ ਸੁਕਾ ਕੇ ਹੀ ਲਿਆਂਦਾ ਜਾਵੇ ਤਾਂ ਜੋ ਮੰਡੀ ਵਿਚ ਕਿਸੇ ਤਰਾਂ ਦੀ ਪ੍ਰੇਸ਼ਾਨੀ ਨਾ ਝੱਲਣੀ ਪਵੇ ਅਤੇ ਨਮੀ ਮੀਟਰ ਮਾਰਕੀਟ ਕਮੇਟੀ ਵਾਲਾ ਹੀ ਵਰਤਿਆ ਜਾਵੇ ਕਿਉਂਕਿ ਨਿੱਜੀ ਨਮੀ ਮੀਟਰਾਂ ਵਿਚ ਫ਼ਰਕ ਨੋਟ ਕੀਤਾ ਗਿਆ ਹੈ। ਮੀਟਿੰਗ ਦੌਰਾਨ 1 ਸਤੰਬਰ ਤੋਂ 7 ਸਤੰਬਰ ਤੱਕ ਚੰਡੀਗੜ੍ਹ ਲੱਗੇ ਕਿਸਾਨ ਧਰਨੇ ਦੌਰਾਨ ਟਰੈਕਟਰ ਟਰਾਲੀਆਂ ਲੈ ਕੇ ਗਏ ਕਿਸਾਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਕਰਨੈਲ ਸਿੰਘ ਰਸੀਦਪੁਰ ਜ਼ਿਲ੍ਹਾ ਜ/ਸ, ਜਗੀਰ ਸਿੰਘ ਬਜੀਦਪੁਰ ਬਲਾਕ ਪ੍ਰਧਾਨ, ਹਰਿੰਦਰ ਸਿੰਘ ਕਾਕਾ ਜਟਾਣਾ, ਮਲਕੀਤ ਸਿੰਘ ਮਾਵੀ, ਭੁਪਿੰਦਰ ਸਿੰਘ ਮੁੰਡੀਆਂ, ਗੁਰਚਰਨ ਸਿੰਘ ਢੋਲਣਮਾਜਰਾ, ਕਰਨੈਲ ਸਿੰਘ ਬਜੀਦਪੁਰ, ਕੁਲਵੀਰ ਸਿੰਘ ਅਸਰਪੁਰ, ਰਣਵੀਰ ਸਿੰਘ ਮੁੰਡੀਆਂ, ਅਮਰਜੀਤ ਸਿੰਘ ਖੇੜੀ, ਕੁਲਵੰਤ ਸਿੰਘ ਸਲੇਮਪੁਰ, ਕਰਨੈਲ ਸਿੰਘ ਡੂਮਛੇੜੀ, ਸੰਤੋਖ ਸਿੰਘ ਕਲਹੇੜੀ, ਕੇਵਲ ਸਿੰਘ, ਨਿਰਮਲ ਸਿੰਘ, ਰਣਧੀਰ ਸਿੰਘ ਮਾਜਰੀ, ਨੇਤਰ ਸਿੰਘ ਰੌਣੀ, ਜੱਸਾ ਸਿੰਘ ਬਜੀਦਪੁਰ, ਕੁਲਵੀਰ ਸਿੰਘ ਡੱਲਾ, ਨਰਿੰਦਰ ਸਿੰਘ ਸੰਧੂਆਂ, ਲਖਵੀਰ ਸਿੰਘ ਡਹਿਰ, ਚਰਨ ਸਿੰਘ ਮਕੜੋਨਾ, ਰਜਿੰਦਰ ਸਿੰਘ ਰਸੀਦਪੁਰ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 32 ਵੇਂ ਛਿੰਝ ਮੇਲੇ ਵਿਚ ਨੌਜਵਾਨ ਭਾਜਪਾ ਆਗੂ ਬਲਰਾਮ ਪਰਾਸ਼ਰ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ ਅਗਲੀ ਖ਼ਬਰ ਦੁਰਗਾ ਪੂਜਾ ਸਮਾਗਮ ਮੌਕੇ ਭਾਜਪਾ ਆਗੂਆਂ ਵਲੋਂ ਪੂਜਾ ਅਰਚਨਾ
Ad Position 24