32 ਵੇਂ ਛਿੰਝ ਮੇਲੇ ਵਿਚ ਨੌਜਵਾਨ ਭਾਜਪਾ ਆਗੂ ਬਲਰਾਮ ਪਰਾਸ਼ਰ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ
ਢੇਰ, 17 ਅਕਤੂਬਰ (ਸ਼ਿਵ ਕੁਮਾਰ ਕਾਲੀਆ)-ਨਜ਼ਦੀਕੀ ਪਿੰਡ ਗੱਗ ਵਿਖੇ 32ਵੇਂ ਛਿੰਝ ਮੇਲੇ ਦੌਰਾਨ ਨੌਜਵਾਨ ਭਾਜਪਾ ਆਗੂ ਬਲਰਾਮ ਪਰਾਸ਼ਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਪਹਿਲਵਾਨਾਂ ਦੀ ਹੌਸਲਾ ਅਫਜਾਈ ਕੀਤੀ ਅਤੇ ਰਵਾਇਤੀ ਕੁਸ਼ਤੀ ਮੁਕਾਬਲਿਆਂ ਨੂੰ ਪੰਜਾਬ ਦੀ ਅਮੀਰ ਵਿਰਾਸਤ ਦਾ ਅਹਿਮ ਹਿੱਸਾ ਦੱਸਿਆ।
ਕ
ਕੁਸ਼ਤੀ ਮੇਲੇ ਦੌਰਾਨ ਹਾਜ਼ਰ ਮੁੱਖ ਮਹਿਮਾਨ ਬਲਰਾਮ ਪਰਾਸ਼ਰ ਅਤੇ ਹੋਰ। ਤਸਵੀਰ:ਸ਼ਿਵ ਕੁਮਾਰ ਕਾਲੀਆ।
18-10-2026
ਢੇਰ, 17 ਅਕਤੂਬਰ (ਸ਼ਿਵ ਕੁਮਾਰ ਕਾਲੀਆ)-ਨਜ਼ਦੀਕੀ ਪਿੰਡ ਗੱਗ ਵਿਖੇ 32ਵੇਂ ਛਿੰਝ ਮੇਲੇ ਦੌਰਾਨ ਨੌਜਵਾਨ ਭਾਜਪਾ ਆਗੂ ਬਲਰਾਮ ਪਰਾਸ਼ਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਪਹਿਲਵਾਨਾਂ ਦੀ ਹੌਸਲਾ ਅਫਜਾਈ ਕੀਤੀ ਅਤੇ ਰਵਾਇਤੀ ਕੁਸ਼ਤੀ ਮੁਕਾਬਲਿਆਂ ਨੂੰ ਪੰਜਾਬ ਦੀ ਅਮੀਰ ਵਿਰਾਸਤ ਦਾ ਅਹਿਮ ਹਿੱਸਾ ਦੱਸਿਆ। ਇਸ ਮੌਕੇ ਬਲਰਾਮ ਪਰਾਸ਼ਰ ਵਲੋਂ ਝੰਡੀ ਦੀ ਕੁਸ਼ਤੀ ਦੇ ਮੁੱਖ ਮੁਕਾਬਲੇ ਵਿਚ ਹਿੱਸਾ ਲੈਣ ਵਾਲੇ ਪਹਿਲਵਾਨਾਂ ਦੀ ਜੁੱਟ ਛਡਾਉਣ ਦੀ ਰਸਮ ਵੀ ਅਦਾ ਕੀਤੀ ਗਈ। ਉਨ੍ਹਾਂ ਕਿਹਾ ਕਿ ਛਿੰਝ ਮੇਲੇ ਅਤੇ ਕੁਸ਼ਤੀ ਮੁਕਾਬਲੇ ਪੰਜਾਬ ਦੀਆਂ ਪੁਰਾਤਨ ਰਵਾਇਤਾਂ ਨੂੰ ਜਿਉਂਦਾ ਰੱਖਣ ਦੇ ਨਾਲ-ਨਾਲ ਨੌਜਵਾਨਾਂ ਵਿਚ ਸਰੀਰਕ ਤੰਦਰੁਸਤੀ, ਅਨੁਸ਼ਾਸਨ ਅਤੇ ਖੇਡ ਭਾਵਨਾ ਨੂੰ ਉਤਸ਼ਾਹਿਤ ਕਰਦੇ ਹਨ। ਇਸ ਮੌਕੇ ਆਪਣੇ ਵਿਚਾਰ ਸਾਂਝੇ ਕਰਦਿਆਂ ਬਲਰਾਮ ਪਰਾਸ਼ਰ ਨੇ ਕਿਹਾ ਕਿ ਅੱਜ ਦੇ ਸਮੇਂ ਵਿਚ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ਤੋਂ ਬਚਾਉਣਾ ਸਮਾਜ ਦੀ ਸਭ ਤੋਂ ਵੱਡੀਆਂ ਜ਼ਿੰਮੇਵਾਰੀਆਂ ਵਿਚੋਂ ਇੱਕ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣ ਲਈ ਛਿੰਝ ਮੇਲੇ, ਕਬੱਡੀ ਕੱਪ ਅਤੇ ਹੋਰ ਸਭਿਆਚਾਰਕ ਤੇ ਖੇਡ ਸਮਾਗਮ ਕਰਵਾਉਣੇ ਬਹੁਤ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਜਦੋਂ ਨੌਜਵਾਨ ਖੇਡਾਂ ਨਾਲ ਜੁੜਦੇ ਹਨ ਤਾਂ ਉਨ੍ਹਾਂ ਵਿਚ ਤੰਦਰੁਸਤੀ ਪ੍ਰਤੀ ਜਾਗਰੂਕਤਾ ਵਧਦੀ ਹੈ ਅਤੇ ਉਹ ਆਪਣਾ ਸਮਾਂ ਸਕਾਰਾਤਮਿਕ ਗਤੀਵਿਧੀਆਂ ਵਿਚ ਲਗਾਉਣ ਲਈ ਪ੍ਰੇਰਿਤ ਹੁੰਦੇ ਹਨ। ਅਜਿਹੇ ਸਮਾਗਮ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ, ਆਪਸੀ ਭਾਈਚਾਰਕ ਸਾਂਝ ਮਜ਼ਬੂਤ ਕਰਨ ਅਤੇ ਪੰਜਾਬ ਦੀ ਵਿਰਾਸਤ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾ ਸਕਦੇ ਹਨ। ਉਨ੍ਹਾਂ ਨੇ ਮੇਲੇ ਦੇ ਪ੍ਰਬੰਧਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਸਮਾਜ ਵਿਚ ਖੇਡਾਂ ਪ੍ਰਤੀ ਉਤਸ਼ਾਹ ਪੈਦਾ ਕਰਦੇ ਹਨ ਅਤੇ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਜਿਊਣ ਲਈ ਪ੍ਰੇਰਿਤ ਕਰਦੇ ਹਨ। ਛਿੰਝ ਕਮੇਟੀ ਦੇ ਪ੍ਰਧਾਨ ਰਾਮ ਸਿੰਘ ਬਿੱਟੂ ਸਰਪੰਚ ਪਿੰਡ ਗੱਗ, ਪੰਚ ਸੁਨੀਲ ਕੁਮਾਰ, ਪੰਚ ਗੁਰਵਿੰਦਰ ਸਿੰਘ, ਕਮੈਂਟਰ ਸੰਜੂ ਪੰਡਿਤ ਵਲੋਂ ਬਲਰਾਮ ਪਰਾਸ਼ਰ ਨੂੰ ਸਿਰੋਪਾ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਅਨਮੋਲ ਰਾਣਾ, ਨਿਤੀਨ ਬਾਲੀ, ਲਖਣ ਕੁਮਾਰ, ਧਰੂਪਲ ਪਰਾਸ਼ਰ, ਧਰਮ ਵੀਰ ਕੌਂਡਲ ਸਾਬਕਾ ਸਰਪੰਚ, ਤੇਜਸ ਪਰਾਸ਼ਰ, ਗੋਪਾਲ ਗੌਰੀ, ਪਿਯੂਸ਼ ਕੁਮਾਰ, ਵਿਜੈ ਕੁਮਾਰ ਸ਼ਰਮਾ ਅਤੇ ਦਿਲਾਵਰ ਸਿੰਘ ਬੱਬਰ ਸਮੇਤ ਹੋਰ ਪਤਵੰਤੇ ਸੱਜਣ ਹਾਜ਼ਰ ਸਨ।