17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਵਿਖੇ ਚੱਲ ਰਹੇ ਯੁਵਕ ਮੇਲੇ ਦੇ ਦੂਜੇ ਦਿਨ ਵਿਦਿਆਰਥੀਆਂ ਨੇ ਦਿਖਾਈ ਆਪਣੀ ਪ੍ਰਤਿਭਾ ਐੱਸ.ਐੱਸ.ਪੀ. ਮਨਿੰਦਰ ਸਿੰਘ ਤੇ ਡਾ. ਧਰਮਿੰਦਰ ਸਿੰਘ ਉਭਾ ਨੇ ਨੌਜਵਾਨਾਂ ਨੂੰ ਅਮੀਰ ਵਿਰਸੇ ਤੇ ਸੱਭਿਆਚਾਰ ਨਾਲ ਜੁੜਨ ਲਈ ਪ੍ਰੇਰਿਆ

ਸ੍ਰੀ ਅਨੰਦਪੁਰ ਸਾਹਿਬ, 17 ਅਕਤੂਬਰ (ਕਰਨੈਲ ਸਿੰਘ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਯੁਵਕ ਭਲਾਈ ਵਿਭਾਗ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਵਿਖੇ ਕਰਵਾਏ ਜਾ ਰਹੇ ਰੂਪਨਗਰ-ਫ਼ਤਿਹਗੜ੍ਹ ਸਾਹਿਬ ਜ਼ੋਨ ਦੇ ਚਾਰ ਰੋਜ਼ਾ ਯੁਵਕ ਮੇਲੇ ਦੇ ਦੂਜੇ ਦਿਨ ਵਿਦਿਆਰਥੀਆਂ ਨੇ ਵੱਖ-ਵੱਖ ਵੰਨਗੀਆਂ ’ਚ ਆਪਣੀ ਕਲਾ ਅਤੇ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਰੂਪਨਗਰ ਜ਼ਿਲ੍ਹੇ ਦੇ ਐੱਸ.

Ad Position 21
No active advertisement
ਅਜੀਤ ਡੈਸਕ 18-10-2026
ਸ੍ਰੀ ਅਨੰਦਪੁਰ ਸਾਹਿਬ, 17 ਅਕਤੂਬਰ (ਕਰਨੈਲ ਸਿੰਘ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਯੁਵਕ ਭਲਾਈ ਵਿਭਾਗ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਵਿਖੇ ਕਰਵਾਏ ਜਾ ਰਹੇ ਰੂਪਨਗਰ-ਫ਼ਤਿਹਗੜ੍ਹ ਸਾਹਿਬ ਜ਼ੋਨ ਦੇ ਚਾਰ ਰੋਜ਼ਾ ਯੁਵਕ ਮੇਲੇ ਦੇ ਦੂਜੇ ਦਿਨ ਵਿਦਿਆਰਥੀਆਂ ਨੇ ਵੱਖ-ਵੱਖ ਵੰਨਗੀਆਂ ’ਚ ਆਪਣੀ ਕਲਾ ਅਤੇ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਰੂਪਨਗਰ ਜ਼ਿਲ੍ਹੇ ਦੇ ਐੱਸ.ਐੱਸ.ਪੀ. ਮਨਿੰਦਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸਦੇ ਨਾਲ ਹੀ ਖ਼ਾਲਸਾ ਕਾਲਜ ਪਟਿਆਲਾ ਦੇ ਪ੍ਰਿੰਸੀਪਲ-ਡਾਇਰੈਕਟਰ ਡਾ. ਧਰਮਿੰਦਰ ਸਿੰਘ ਉਭਾ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਯੁਵਕ ਸੇਵਾਵਾਂ ਵਿਭਾਗ ਦੇ ਡਾਇਰੈਕਟਰ ਭੀਮ ਇੰਦਰ ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਾਮਲ ਹੋਏ। ਸਮੂਹ ਮਹਿਮਾਨਾਂ ਨੇ ਪ੍ਰਬੰਧਕਾਂ ਨੂੰ ਯੁਵਕ ਮੇਲੇ ਦੇ ਸੁਚੱਜੇ ਪ੍ਰਬੰਧਾਂ ਲਈ ਵਧਾਈ ਦਿੱਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਡਿਪਟੀ ਡਾਇਰੈਕਟਰ ਸਿੱਖਿਆ ਡਾ. ਕਸ਼ਮੀਰ ਸਿੰਘ, ਡੀ.ਐੱਸ.ਪੀ. ਜਸ਼ਨਦੀਪ ਸਿੰਘ ਮਾਨ ਅਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ ਅਤੇ ਮੈਨੇਜਰ ਸਰਬਦਿਆਲ ਸਿੰਘ ਵੀ ਵਿਸ਼ੇਸ਼ ਤੌਰ ’ਤੇ ਯੁਵਕ ਮੇਲੇ ’ਚ ਸ਼ਿਰਕਤ ਕਰਨ ਪੁੱਜੇ। ਯੁਵਕ ਮੇਲੇ ਦੌਰਾਨ ਕਾਲਜ ਦੇ ਸਾਬਕਾ ਵਿਦਿਆਰਥੀ ਅਤੇ ਪੰਜਾਬੀ ਲੋਕ ਗਾਇਕ ਪੰਮਾ ਡੂਮੇਵਾਲ ਦੀ ਮੌਜੂਦਗੀ ਵੀ ਖਿੱਚ ਦਾ ਕੇਂਦਰ ਰਹੀ। ਉਨ੍ਹਾਂ ਵਿਦਿਆਰਥੀਆਂ ਨਾਲ ਆਪਣੇ ਤਜਰਬੇ ਸਾਂਝੇ ਕਰਦਿਆਂ ਕਿਹਾ ਕਿ ਯੁਵਕ ਮੇਲਿਆਂ ਨੇ ਉਨ੍ਹਾਂ ਦੀ ਸ਼ਖ਼ਸੀਅਤ ਨੂੰ ਨਿਖਾਰਨ ਅਤੇ ਸੰਗੀਤਕ ਸਫ਼ਰ ’ਚ ਅੱਗੇ ਵਧਣ ਲਈ ਅਹਿਮ ਮੰਚ ਪ੍ਰਦਾਨ ਕੀਤਾ। ਉਨ੍ਹਾਂ ਆਪਣੇ ਚਰਚਿਤ ਗੀਤਾਂ ਨਾਲ ਸਰੋਤਿਆਂ ਦਾ ਮਨ ਮੋਹ ਲਿਆ ਅਤੇ ਵਿਦਿਆਰਥੀਆਂ ਨੂੰ ਝੂਮਣ ਲਈ ਮਜਬੂਰ ਕਰ ਦਿੱਤਾ। ਇਸ ਤੋਂ ਪਹਿਲਾਂ ਕਾਲਜ ਦੇ ਪ੍ਰਿੰਸੀਪਲ ਡਾ. ਜਸਵੀਰ ਸਿੰਘ ਨੇ ਮੁੱਖ ਮਹਿਮਾਨ, ਵਿਸ਼ੇਸ਼ ਮਹਿਮਾਨਾਂ, ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ, ਵੱਖ-ਵੱਖ ਕਾਲਜਾਂ ਤੋਂ ਪਹੁੰਚੇ ਪ੍ਰਿੰਸੀਪਲਾਂ, ਪ੍ਰੋਫੈਸਰ ਸਾਹਿਬਾਨ ਅਤੇ ਵਿਦਿਆਰਥੀਆਂ ਨੂੰ ਜੀ ਆਇਆ ਆਖਿਆ । ਜ਼ਿਕਰਯੋਗ ਹੈ ਕਿ 16 ਤੋਂ 19 ਅਕਤੂਬਰ ਤੱਕ ਚੱਲ ਰਹੇ ਇਸ ਯੁਵਕ ਮੇਲੇ ’ਚ ਪੰਜਾਬੀ ਯੂਨੀਵਰਸਿਟੀ, ਪਟਿਆਲਾ ਨਾਲ ਸਬੰਧਿਤ 67 ਕਾਲਜਾਂ ਦੇ ਵਿਦਿਆਰਥੀ ਹਿੱਸਾ ਲੈ ਰਹੇ ਹਨ। ਇਹ ਯੁਵਕ ਮੇਲਾ ਵਿਦਿਆਰਥੀਆਂ ਵਿਚ ਸਿਰਜਣਾਤਮਿਕਤਾ, ਆਪਸੀ ਸਾਂਝ ਅਤੇ ਮੁਕਾਬਲੇ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਪੰਜਾਬ ਦੀ ਅਮੀਰ ਸਭਿਆਚਾਰਕ ਵਿਰਾਸਤ ਨੂੰ ਸੰਭਾਲਣ ਅਤੇ ਪ੍ਰਫੁੱਲਿਤ ਕਰਨ ਵਿਚ ਵੀ ਅਹਿਮ ਭੂਮਿਕਾ ਨਿਭਾ ਰਿਹਾ ਹੈ। ਯੁਵਕ ਮੇਲੇ ਦੇ ਦੂਜੇ ਦਿਨ ਸ਼੍ਰੋਮਣੀ ਕਮੇਟੀ ਦੇ ਸਬ ਆਫ਼ਿਸ ਇੰਚਾਰਜ ਹਰਮਿੰਦਰ ਸਿੰਘ, ਸ਼੍ਰੀਮਤੀ ਹਰਬੀਰ ਕੌਰ, ਹਰਪਾਲ ਸਿੰਘ, ਡੈਨੀ ਸ਼ਰਮਾ, ਗੁਰਕਵਰ ਸਿੰਘ ਰੂਬਲ ਚਾਹਲ, ਵਧੀਕ ਮੈਨੇਜਰ ਐਡਵੋਕੇਟ ਹਰਦੇਵ ਸਿੰਘ, ਨੰਬਰਦਾਰ ਸੰਦੀਪ ਸਿੰਘ ਕਲੋਤਾ, ਮੈਨੇਜਰ ਅਮਰਜੀਤ ਸਿੰਘ ਜਿੰਦਵੜੀ, ਭੁਪਿੰਦਰ ਸਿੰਘ ਅਤੇ ਸੁਖਵੀਰ ਸਿੰਘ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਗੋਬਿੰਦ ਸਿੰਘ ਸਪੋਰਟਸ ਅਤੇ ਕਲਚਰਲ ਕਲੱਬ ਵਲੋਂ ਪੰਜ ਪਿਆਰੇ ਭਾਈ ਮੋਹਕਮ ਸਿੰਘ ਦੀ ਯਾਦ ’ ਚ ਬੂਟੇ ਲਗਾ ਕੇ ਮਨਾ... ਅਗਲੀ ਖ਼ਬਰ ਨਗਰ ਕੌਂਸਲ ਮੋਰਿੰਡਾ ਦੀ ਪ੍ਰਧਾਨਗੀ ਨੂੰ ਲੈ ਕੇ ਹੁਣ 8 ਦਸੰਬਰ ਨੂੰ ਹੋਵੇਗੀ ਅਗਲੀ ਪੇਸ਼ੀ
Ad Position 24