19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਮਾਣਕੂਮਾਜਰਾ ਵਿਖੇ ਤਿੰਨ ਰੋਜ਼ਾ ਕ੍ਰਿਕਟ ਟੂਰਨਾਮੈਂਟ ਅਮਿੱਟ ਯਾਦਾਂ ਛੱਡਦਾ ਹੋਇਆ ਸ਼ਾਨੋ ਸ਼ੌਕਤ ਨਾਲ ਸੰਪੰਨ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਜੇਤੂ ਤੇ ਉਪ ਜੇਤੂ ਟੀਮਾਂ ਨੂੰ ਟਰਾਫ਼ੀਆਂ ਦੇ ਕੇ ਕੀਤਾ ਸਨਮਾਨਿਤ

ਨੂਰਪੁਰ ਬੇਦੀ, 18 ਅਕਤੂਬਰ (ਵਿੰਦਰ ਪਾਲ ਝਾਂਡੀਆਂ)-ਸ਼ਹੀਦ-ਏ-ਆਜ਼ਮ ਭਗਤ ਸਿੰਘ ਸਪੋਰਟਸ ਕਲੱਬ ਮਾਣਕੂਮਾਜਰਾ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਦੀ ਖੇਡ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਕਰਵਾਇਆ ਗਿਆ ਤਿੰਨ ਰੋਜ਼ਾ ਕ੍ਰਿਕਟ ਟੂਰਨਾਮੈਂਟ ਅਮਿੱਟ ਯਾਦਾਂ ਛੱਡਦਾ ਹੋਇਆ ਸ਼ਾਨੋ-ਸ਼ੌਕਤ ਨਾਲ ਸੰਪੰਨ ਹੋ ਗਿਆ। ਇਸ ਟੂਰਨਾਮੈਂਟ ਵਿਚ 40 ਤੋਂ ਵੱਧ ਟੀਮਾਂ ਨੇ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 19-10-2026
ਨੂਰਪੁਰ ਬੇਦੀ, 18 ਅਕਤੂਬਰ (ਵਿੰਦਰ ਪਾਲ ਝਾਂਡੀਆਂ)-ਸ਼ਹੀਦ-ਏ-ਆਜ਼ਮ ਭਗਤ ਸਿੰਘ ਸਪੋਰਟਸ ਕਲੱਬ ਮਾਣਕੂਮਾਜਰਾ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਦੀ ਖੇਡ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਕਰਵਾਇਆ ਗਿਆ ਤਿੰਨ ਰੋਜ਼ਾ ਕ੍ਰਿਕਟ ਟੂਰਨਾਮੈਂਟ ਅਮਿੱਟ ਯਾਦਾਂ ਛੱਡਦਾ ਹੋਇਆ ਸ਼ਾਨੋ-ਸ਼ੌਕਤ ਨਾਲ ਸੰਪੰਨ ਹੋ ਗਿਆ। ਇਸ ਟੂਰਨਾਮੈਂਟ ਵਿਚ 40 ਤੋਂ ਵੱਧ ਟੀਮਾਂ ਨੇ ਭਾਗ ਲਿਆ। ਟੂਰਨਾਮੈਂਟ ਦੇ ਅੰਤਿਮ ਦਿਨ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਪ੍ਰਬੰਧਕਾਂ ਵਲੋਂ ਜੇਤੂ ਅਤੇ ਉਪ ਜੇਤੂ ਟੀਮਾਂ ਨੂੰ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਕਲੱਬ ਦੇ ਮੈਂਬਰਾਂ ਅਤੇ ਪੰਚਾਇਤ ਮੈਂਬਰਾਂ ਵਲੋਂ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਖੇਡਾਂ ਨਾਲ ਜੁੜ ਕੇ ਨੌਜਵਾਨ ਨਾ ਸਿਰਫ਼ ਸਰੀਰਕ ਅਤੇ ਮਾਨਸਿਕ ਤੌਰ ’ਤੇ ਤੰਦਰੁਸਤ ਰਹਿੰਦੇ ਹਨ, ਸਗੋਂ ਉਨ੍ਹਾਂ ਵਿਚ ਅਨੁਸ਼ਾਸਨ, ਮਿਹਨਤ, ਆਪਸੀ ਸਾਂਝ ਅਤੇ ਟੀਮ ਭਾਵਨਾ ਵਰਗੇ ਗੁਣ ਵੀ ਪੈਦਾ ਹੁੰਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਟੂਰਨਾਮੈਂਟ ਨੌਜਵਾਨਾਂ ਨੂੰ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਅਤੇ ਆਪਣੀ ਪ੍ਰਤਿਭਾ ਨੂੰ ਨਿਖਾਰਨ ਲਈ ਵਧੀਆ ਮੰਚ ਪ੍ਰਦਾਨ ਕਰਦੇ ਹਨ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਆਪਣੇ ਪਿੰਡ ਤੇ ਸੂਬੇ ਦਾ ਨਾਮ ਰੌਸ਼ਨ ਕਰਨ। ਉਨ੍ਹਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਸਪੋਰਟਸ ਕਲੱਬ ਮਾਣਕੂਮਾਜਰਾ ਦੇ ਪ੍ਰਬੰਧਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਸਮਾਜਿਕ ਸੰਸਥਾਵਾਂ ਅਤੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਵੀ ਅੱਗੇ ਆਉਣਾ ਚਾਹੀਦਾ ਹੈ। ਪ੍ਰਬੰਧਕਾਂ ਨੇ ਦੱਸਿਆ ਕਿ ਟੂਰਨਾਮੈਂਟ ਦੌਰਾਨ ਵੱਖ-ਵੱਖ ਟੀਮਾਂ ਵਿਚਕਾਰ ਦਿਲਚਸਪ ਮੁਕਾਬਲੇ ਦੇਖਣ ਨੂੰ ਮਿਲੇ ਅਤੇ ਖਿਡਾਰੀਆਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ। ਉਨ੍ਹਾਂ ਟੂਰਨਾਮੈਂਟ ਨੂੰ ਸਫਲ ਬਣਾਉਣ ਲਈ ਸਹਿਯੋਗ ਦੇਣ ਵਾਲੇ ਸਮੂਹ ਖੇਡ ਪ੍ਰੇਮੀਆਂ ਅਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਸਮਾਜ ਸੇਵੀ ਦੀਪਕ ਪੁਰੀ, ਪ੍ਰਧਾਨ ਮਨੀਸ਼ ਰਾਣਾ, ਸਰਪੰਚ ਮਹਿੰਦਰ ਸਿੰਘ ਰਾਣਾ, ਬਾਬਾ ਦਿਲਬਾਗ ਸਿੰਘ, ਤਿਲਕ ਰਾਜ ਪੰਮਾ, ਮਾਸਟਰ ਵਾਸ਼ਿੰਗਟਨ ਸਿੰਘ, ਬਲਵੀਰ ਟੇਢੇਵਾਲ ਅਤੇ ਕਲੱਬ ਦੇ ਹੋਰ ਮੈਂਬਰ ਤੇ ਪਤਵੰਤੇ ਸੱਜਣ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਾਬਾ ਸ਼ਸ਼ੀ ਪਾਲ ਸਿੰਘ ਤੇ ਬਾਬਾ ਚੈਨ ਸਿੰਘ ਜਥੇਬੰਦੀ ‘ ਵਾਰਿਸ ਪੰਜਾਬ ਦੇ ’ ਵਿਚ ਸ਼ਾਮਿਲ ਅਗਲੀ ਖ਼ਬਰ ਇੰਦਰ ਆਟੋ ਇੰਡਸਟਰੀਜ਼ ਵਿਚ ਵਿਦਿਆਰਥੀਆਂ ਨੇ ਸਿੱਖੀ ਵਾਹਨ ਨਿਰਮਾਣ ਪ੍ਰਕਿਰਿਆ ਉਦਯੋਗਿਕ ਦੌਰੇ ਦੌਰਾਨ ਉਤਪਾਦਨ, ਗੁਣਵੱਤਾ ਨਿ...
Ad Position 24