ਬਾਬਾ ਸ਼ਸ਼ੀ ਪਾਲ ਸਿੰਘ ਤੇ ਬਾਬਾ ਚੈਨ ਸਿੰਘ ਜਥੇਬੰਦੀ ‘ ਵਾਰਿਸ ਪੰਜਾਬ ਦੇ ’ ਵਿਚ ਸ਼ਾਮਿਲ
ਨੂਰਪੁਰ ਬੇਦੀ, 18 ਅਕਤੂਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਹਲਕਾ ਰੋਪੜ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਦੀਆਂ ਜਥੇਬੰਦਕ ਸਰਗਰਮੀਆਂ ਲਗਾਤਾਰ ਤੇਜ਼ ਹੋ ਰਹੀਆਂ ਹਨ। ਇਸੇ ਲੜੀ ਤਹਿਤ ਜਥੇਬੰਦੀ ਦੇ ਆਗੂ ਸੁਖਵਿੰਦਰ ਸਿੰਘ ਬੜਵਾ ਦੀ ਅਗਵਾਈ ਹੇਠ ਪਿੰਡ ਖੱਡ ਰਾਜਗੀਰੀ ਦੇ ਬਾਬਾ ਸ਼ਸ਼ੀ ਪਾਲ ਸਿੰਘ ਅਤੇ ਪਿੰਡ ਬਾਹਮਣ ਮਾਜਰਾ ਦੇ ਬਾਬਾ ਚੈਨ ਸਿੰਘ ਨੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਮੂਲੀਅਤ ਕੀਤੀ।
ਨੂਰਪੁਰ ਬੇਦੀ, 18 ਅਕਤੂਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਹਲਕਾ ਰੋਪੜ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਦੀਆਂ ਜਥੇਬੰਦਕ ਸਰਗਰਮੀਆਂ ਲਗਾਤਾਰ ਤੇਜ਼ ਹੋ ਰਹੀਆਂ ਹਨ। ਇਸੇ ਲੜੀ ਤਹਿਤ ਜਥੇਬੰਦੀ ਦੇ ਆਗੂ ਸੁਖਵਿੰਦਰ ਸਿੰਘ ਬੜਵਾ ਦੀ ਅਗਵਾਈ ਹੇਠ ਪਿੰਡ ਖੱਡ ਰਾਜਗੀਰੀ ਦੇ ਬਾਬਾ ਸ਼ਸ਼ੀ ਪਾਲ ਸਿੰਘ ਅਤੇ ਪਿੰਡ ਬਾਹਮਣ ਮਾਜਰਾ ਦੇ ਬਾਬਾ ਚੈਨ ਸਿੰਘ ਨੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਮੂਲੀਅਤ ਕੀਤੀ। ਦੋਵੇਂ ਆਗੂ ਪੁਰਾਣੇ ਟਕਸਾਲੀ ਅਕਾਲੀ ਆਗੂ ਦੱਸੇ ਜਾ ਰਹੇ ਹਨ। ਉਨ੍ਹਾਂ ਦੇ ਜਥੇਬੰਦੀ ਵਿਚ ਸ਼ਾਮਲ ਹੋਣ ਨੂੰ ਹਲਕਾ ਰੋਪੜ ਵਿਚ ਪਾਰਟੀ ਦੀਆਂ ਸਰਗਰਮੀਆਂ ਦੇ ਪੱਖ ਤੋਂ ਅਹਿਮ ਮੰਨਿਆ ਜਾ ਰਿਹਾ ਹੈ। ਇਸ ਮੌਕੇ ਸੁਖਵਿੰਦਰ ਸਿੰਘ ਬੜਵਾ ਨੇ ਦੋਵਾਂ ਆਗੂਆਂ ਦਾ ਜਥੇਬੰਦੀ ਵਿਚ ਸ਼ਾਮਲ ਹੋਣ ’ਤੇ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਜਥੇਬੰਦੀ ਦੀ ਮਜ਼ਬੂਤੀ ਲਈ ਤਜਰਬੇਕਾਰ ਆਗੂਆਂ ਅਤੇ ਵਰਕਰਾਂ ਦੀ ਸ਼ਮੂਲੀਅਤ ਮਹੱਤਵਪੂਰਨ ਹੈ। ਉਨ੍ਹਾਂ ਉਮੀਦ ਜਤਾਈ ਕਿ ਦੋਵੇਂ ਆਗੂ ਜਥੇਬੰਦੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਆਪਣੀ ਭੂਮਿਕਾ ਨਿਭਾਉਣਗੇ। ਇਸ ਦੌਰਾਨ ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਹਲਕਾ ਰੋਪੜ ਵਿਚ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਲੋਕਾਂ ਨਾਲ ਸੰਪਰਕ ਵਧਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਵੀ ਵੱਖ-ਵੱਖ ਪਿੰਡਾਂ ਵਿਚ ਜਥੇਬੰਦੀ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਕਮਲਜੀਤ ਸਿੰਘ ਸੇਖਪੁਰ, ਗੁਰਬਖਸ਼ ਸਿੰਘ ਫ਼ੌਜੀ ਨੌਧੇਮਾਜਰਾ, ਹਰਪ੍ਰੀਤ ਸਿੰਘ ਅਤੇ ਸੁਰਵਿੰਦਰ ਸਿੰਘ ਮੀਰਪੁਰ ਆਦਿ ਹਾਜ਼ਰ ਸਨ।