19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਚਮਕੌਰ ਸਾਹਿਬ ਵਿਖੇ ਆਰੰਭ ਕਰਵਾਏ ਸ੍ਰੀ ਅਖੰਡ ਪਾਠ ਸਾਹਿਬ ਨਾਲ ਦਰਬਾਰ ਖ਼ਾਲਸਾ ( ਦਸਹਿਰਾ ) ਸਬੰਧੀ ਤਿੰਨ ਦਿਨਾ ਸਮਾਗਮ ਹੋਏ ਸ਼ੁਰੂ ਅੱਜ ਸ਼ੁਰੂ ਹੋਣਗੇ ਦੀਵਾਨ

ਸ੍ਰੀ ਚਮਕੌਰ ਸਾਹਿਬ, 18 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਚਮਕੌਰ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਖੇ ਅੱਜ ਆਰੰਭ ਕਰਵਾਏ ਸਾਹਿਬ ਸ੍ਰੀ ਅਖੰਡ ਪਾਠ ਸਾਹਿਬ ਨਾਲ ਹੀ ਦਰਬਾਰ ਖ਼ਾਲਸਾ(ਦਸਹਿਰਾ) ਦੇ 3 ਦਿਨਾਂ ਸਮਾਗਮ ਸ਼ੁਰੂ ਹੋ ਗਏ। ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ, ਗੁਰਦੁਆਰਾ ਸ੍ਰੀ ਗੜ੍ਹੀ ਸਾਹਿਬ, ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਅਤੇ ਇੱਥੋਂ ਦੇ ਹੋਰ ਗੁਰੂ ਘਰਾਂ ਵਿਚ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਕਰਵਾਈ ਗਈ।

Ad Position 21
No active advertisement
ਸ੍ਰੀ ਚਮਕੌਰ ਸਾਹਿਬ ਦੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਦੀ ਤਸਵੀਰ। ਤਸਵੀਰ: ਜਗਮੋਹਣ ਸਿੰਘ ਨਾਰੰਗ 19-10-2026
ਸ੍ਰੀ ਚਮਕੌਰ ਸਾਹਿਬ, 18 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਚਮਕੌਰ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਖੇ ਅੱਜ ਆਰੰਭ ਕਰਵਾਏ ਸਾਹਿਬ ਸ੍ਰੀ ਅਖੰਡ ਪਾਠ ਸਾਹਿਬ ਨਾਲ ਹੀ ਦਰਬਾਰ ਖ਼ਾਲਸਾ(ਦਸਹਿਰਾ) ਦੇ 3 ਦਿਨਾਂ ਸਮਾਗਮ ਸ਼ੁਰੂ ਹੋ ਗਏ। ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ, ਗੁਰਦੁਆਰਾ ਸ੍ਰੀ ਗੜ੍ਹੀ ਸਾਹਿਬ, ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਅਤੇ ਇੱਥੋਂ ਦੇ ਹੋਰ ਗੁਰੂ ਘਰਾਂ ਵਿਚ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਕਰਵਾਈ ਗਈ। ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਪਰਮਜੀਤ ਸਿੰਘ ਲੱਖੇਵਾਲ, ਮੈਨੇਜਰ ਭਾਈ ਗੁਰਮੁਖ ਸਿੰਘ ਢੋਲੇਵਾਲ, ਹੈੱਡ ਗ੍ਰੰਥੀ ਗਿਆਨੀ ਜਸਵੀਰ ਸਿੰਘ, ਕਥਾ ਵਾਚਕ ਗਿਆਨੀ ਗੁਰਬਾਜ਼ ਸਿੰਘ, ਭਾਈ ਰਵਿੰਦਰ ਸੀ, ਭਾਈ ਨਰਿੰਦਰ ਸਿੰਘ ਸੋਲਖੀਆਂ, ਗੁਰਨਾਮ ਸਿੰਘ, ਪਰਗਟ ਸਿੰਘ ਰੋਲੂਮਾਜਰਾ, ਜਥੇਦਾਰ ਪ੍ਰੀਤਮ ਸਿੰਘ ਸੱਲ੍ਹੋਮਾਜਰਾ, ਜਗਜੀਤ ਸਿੰਘ ਭੰਗ, ਜਥੇਦਾਰ ਗੁਰਮੀਤ ਸਿੰਘ ਮਕੜੋਨਾ ਸਮੇਤ ਖੇਤਰ ਦੀਆਂ ਸੰਗਤਾਂ ਵੀ ਮੌਜੂਦ ਸਨ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਭਾਈ ਗੁਰਮੁਖ ਸਿੰਘ ਨੇ ਦੱਸਿਆ ਕਿ ਤਿੰਨ ਦਿਨਾ ਸਮਾਗਮ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾ ਚੁੱਕੇ ਹਨ। ਬਾਹਰੋਂ ਆਉਣ ਵਾਲੀਆਂ ਸੰਗਤਾਂ ਲਈ ਰਿਹਾਇਸ਼, ਪੀਣ ਵਾਲੇ ਪਾਣੀ, ਲੰਗਰ, ਪਾਰਕਿੰਗ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ 19 ਅਕਤੂਬਰ ਦੁਪਹਿਰ ਬਾਅਦ 2 ਵਜੇ ਤੋਂ ਬਾਬਾ ਸੰਗਤ ਸਿੰਘ ਦੀਵਾਨ ਹਾਲ ਵਿਚ ਦੀਵਾਨ ਅਰੰਭ ਹੋ ਜਾਣਗੇ, ਜਿੱਥੇ ਢਾਡੀ, ਕਵੀਸ਼ਰ, ਕੀਰਤਨੀ ਜਥੇ ਸੰਗਤਾਂ ਨੂੰ ਬਾਣੀ ਨਾਲ ਜੋੜਨਗੇ। ਜਦੋਂਕਿ 20 ਅਕਤੂਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਤੋਂ ਦੁਪਹਿਰ 1 ਵਜੇ ਨਗਰ ਕੀਰਤਨ ਸਜਾਇਆ ਜਾਵੇਗਾ। ਇਨ੍ਹਾਂ ਤੋਂ ਇਲਾਵਾ ਪ੍ਰਬੰਧਾਂ ਨੂੰ ਸੁਚਾਰੂ ਬਣਾਉਣ ਲਈ ਹੋਰ ਗੁਰਦੁਆਰਾ ਸਾਹਿਬਾਨ ਤੋਂ ਵੀ ਸੇਵਾਦਾਰ ਬੁਲਾਏ ਗਏ ਹਨ। ਦਰਬਾਰ ਖ਼ਾਲਸਾ ਸਬੰਧੀ ਨਗਰ ਦੇ ਸਮੂਹ ਗੁਰਦੁਆਰਾ ਸਾਹਿਬਾਨ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਕਰਵਾਈ ਗਈ। ਦਰਬਾਰ ਖ਼ਾਲਸਾ ਸਬੰਧੀ ਗੁਰੂ ਦੀਆਂ ਲਾਡਲੀਆਂ ਫ਼ੌਜਾਂ ਵੀ ਵੱਡੀ ਗਿਣਤੀ ਵਿਚ ਪੁੱਜ ਚੁੱਕੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਅਜੈਵੀਰ ਸਿੰਘ ਲਾਲਪੁਰਾ ਦੀ ਅਗਵਾਈ ਹੇਠ ਭਾਜਪਾ ਦੀ ਜ਼ਿਲ੍ਹਾ ਕਾਰਜਕਾਰਨੀ ਮੀਟਿੰਗ ਜ਼ਿਲ੍ਹਾ ਇੰਚਾਰਜ ਰਣਜੀਤ ਸਿੰਘ ਗਿੱਲ ਦਾ ਨ... ਅਗਲੀ ਖ਼ਬਰ ਬਾਬਾ ਸ਼ਸ਼ੀ ਪਾਲ ਸਿੰਘ ਤੇ ਬਾਬਾ ਚੈਨ ਸਿੰਘ ਜਥੇਬੰਦੀ ‘ ਵਾਰਿਸ ਪੰਜਾਬ ਦੇ ’ ਵਿਚ ਸ਼ਾਮਿਲ
Ad Position 24