ਭੱਦਲ ਵਿਖੇ ਸਿਹਤ ਜਾਂਚ ਕੈਂਪ ਲਗਾਇਆ
ਪੁਰਖਾਲੀ, 18 ਅਕਤੂਬਰ (ਅੰਮ੍ਰਿਤਪਾਲ ਸਿੰਘ ਬੰਟੀ)–ਐਂਟੀ ਮਨੀ ਲਾਂਡਰਿੰਗ ਸੁਸਾਇਟੀ ਵਲੋਂ ਚੇਅਰਮੈਨ ਡਾ. ਦੀਪਕ ਸਿੰਗਲਾ ਦੀ ਅਗਵਾਈ ਹੇਠ ਸੋਹਾਣਾ ਹਸਪਤਾਲ ਦੇ ਸਹਿਯੋਗ ਨਾਲ ਔਰਤਾਂ ਦੀ ਸਿਹਤ ਨੂੰ ਸਮਰਪਿਤ ਮੁਫ਼ਤ ਮੈਮੋਗ੍ਰਾਫੀ ਅਤੇ ਜਨਰਲ ਸਿਹਤ ਜਾਂਚ ਕੈਂਪ ਲਗਾਇਆ ਗਿਆ।
ਪੁਰਖਾਲੀ, 18 ਅਕਤੂਬਰ (ਅੰਮ੍ਰਿਤਪਾਲ ਸਿੰਘ ਬੰਟੀ)–ਐਂਟੀ ਮਨੀ ਲਾਂਡਰਿੰਗ ਸੁਸਾਇਟੀ ਵਲੋਂ ਚੇਅਰਮੈਨ ਡਾ. ਦੀਪਕ ਸਿੰਗਲਾ ਦੀ ਅਗਵਾਈ ਹੇਠ ਸੋਹਾਣਾ ਹਸਪਤਾਲ ਦੇ ਸਹਿਯੋਗ ਨਾਲ ਔਰਤਾਂ ਦੀ ਸਿਹਤ ਨੂੰ ਸਮਰਪਿਤ ਮੁਫ਼ਤ ਮੈਮੋਗ੍ਰਾਫੀ ਅਤੇ ਜਨਰਲ ਸਿਹਤ ਜਾਂਚ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਮੁੱਖ ਉਦੇਸ਼ ਔਰਤਾਂ ਨੂੰ ਛਾਤੀ ਦੇ ਕੈਂਸਰ ਪ੍ਰਤੀ ਜਾਗਰੂਕ ਕਰਨਾ ਅਤੇ ਸਮੇਂ ਸਿਰ ਜਾਂਚ ਕਰਵਾਉਣ ਲਈ ਪ੍ਰੇਰਿਤ ਕਰਨਾ ਹੈ। ਇਸ ਸਿਹਤ ਮੁਹਿੰਮ ਨਾਲ ਡਾ. ਮੀਨਾਕਸ਼ੀ ਬਾਂਸਲ ਦੀ ਅਗਵਾਈ ਹੇਠ ਔਰਤਾਂ ਦਾ ਚੈੱਕਅਪ ਕੀਤਾ ਗਿਆ। ਇਸ ਮੌਕੇ ਚੇਅਰਮੈਨ ਡਾ. ਦੀਪਕ ਸਿੰਗਲਾ ਨੇ ਕਿਹਾ ਕਿ ਅੱਜ ਦੇ ਸਮੇਂ ਵਿਚ ਔਰਤਾਂ ਲਈ ਆਪਣੀ ਸਿਹਤ ਪ੍ਰਤੀ ਸੁਚੇਤ ਰਹਿਣਾ ਬਹੁਤ ਜ਼ਰੂਰੀ ਹੈ। ਛਾਤੀ ਦੇ ਕੈਂਸਰ ਦੀ ਸ਼ੁਰੂਆਤੀ ਪੜਾਅ ਵਿਚ ਪਛਾਣ ਹੋਣ ਨਾਲ ਇਲਾਜ ਦੀ ਸਫਲਤਾ ਦੀਆਂ ਸੰਭਾਵਨਾਵਾਂ ਵਧ ਜਾਂਦੀਆਂ ਹਨ। ਮੈਮੋਗ੍ਰਾਫੀ ਇੱਕ ਮਹੱਤਵਪੂਰਨ ਜਾਂਚ ਹੈ, ਜੋ ਛਾਤੀ ਦੇ ਕੈਂਸਰ ਦੀ ਸਮੇਂ ਸਿਰ ਪਛਾਣ ਕਰਨ ਵਿਚ ਮਦਦਗਾਰ ਸਾਬਤ ਹੋ ਸਕਦੀ ਹੈ।ਡਾ. ਦੀਪਕ ਸਿੰਗਲਾ ਨੇ ਸਮੂਹ ਔਰਤਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਸਿਹਤ ਨੂੰ ਪਹਿਲ ਦੇਣ ਅਤੇ ਡਾਕਟਰੀ ਸਲਾਹ ਅਨੁਸਾਰ ਸਮੇਂ-ਸਮੇਂ ’ਤੇ ਲੋੜੀਂਦੀ ਜਾਂਚ ਜ਼ਰੂਰ ਕਰਵਾਉਣ। ਭੱਦਲ ਦੇ ਸਰਪੰਚ ਮਨਪ੍ਰੀਤ ਸਿੰਘ ਅਤੇ ਸਿਆਸਤ ਪੁਰ ਸਰਪੰਚ ਬਹਾਦਰ ਸਿੰਘ ਵਲੋਂ ਪਿੰਡ ਵਿਖੇ ਇਹ ਕੈਂਪ ਲਗਾਉਣ ਲਈ ਉਕਤ ਸੋਸਾਇਟੀ ਅਤੇ ਆਈ ਡਾਕਟਰਾਂ ਦੀ ਟੀਮ ਦਾ ਧੰਨਵਾਦ ਕੀਤਾ ਗਿਆ ਅਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ।