19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਕੈਬਨਿਟ ਮੰਤਰੀ ਬੈਂਸ ਵਲੋਂ ਪਿੰਡ ਗੱਜਪੁਰ ਬੇਲਾ ਵਿਖੇ ਬਣੇ ‘ ਮੁੱਖ ਮੰਤਰੀ ਖੇਡ ਮੈਦਾਨ ’ ਸਮੇਤ ਵੱਖ - ਵੱਖ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ ਕਿਹਾ, ਪਿੰਡਾਂ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਦੇਣ ਲਈ ਪੰਜਾਬ ਸਰਕਾਰ ਵਚਨਬੱਧ

ਸ੍ਰੀ ਅਨੰਦਪੁਰ ਸਾਹਿਬ, 18 ਅਕਤੂਬਰ (ਜੇ ਐਸ ਨਿੱਕੂਵਾਲ)-ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪਿੰਡ ਗੱਜਪੁਰ ਬੇਲਾ ਵਿਖੇ ‘ਮੁੱਖ ਮੰਤਰੀ ਖੇਡ ਮੈਦਾਨ’ ਸਮੇਤ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਦੱਸਣਯੋਗ ਹੈ ਕਿ ਪਿੰਡ ਵਿਚ ਖੇਡ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ 46 ਲੱਖ ਰੁਪਏ ਦੀ ਲਾਗਤ ਨਾਲ ਖੇਡ ਮੈਦਾਨ ਤਿਆਰ ਕੀਤਾ ਗਿਆ ਹੈ।

Ad Position 21
No active advertisement
ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਗੱਜਪੁਰ ਬੇਲਾ ਵਿਖੇ ਮੁੱਖ ਮੰਤਰੀ ਖੇਡ ਮੈਦਾਨ ਦਾ ਉਦਘਾਟਨ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਹੋਰ। 19-10-2026
ਸ੍ਰੀ ਅਨੰਦਪੁਰ ਸਾਹਿਬ, 18 ਅਕਤੂਬਰ (ਜੇ ਐਸ ਨਿੱਕੂਵਾਲ)-ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪਿੰਡ ਗੱਜਪੁਰ ਬੇਲਾ ਵਿਖੇ ‘ਮੁੱਖ ਮੰਤਰੀ ਖੇਡ ਮੈਦਾਨ’ ਸਮੇਤ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਦੱਸਣਯੋਗ ਹੈ ਕਿ ਪਿੰਡ ਵਿਚ ਖੇਡ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ 46 ਲੱਖ ਰੁਪਏ ਦੀ ਲਾਗਤ ਨਾਲ ਖੇਡ ਮੈਦਾਨ ਤਿਆਰ ਕੀਤਾ ਗਿਆ ਹੈ।ਇਸ ਤੋਂ ਇਲਾਵਾ ਧਰਮਸ਼ਾਲਾ ਦੇ ਨਵੀਨੀਕਰਨ, ਗੰਦੇ ਪਾਣੀ ਦੀ ਨਿਕਾਸੀ, ਪੀਣ ਵਾਲੇ ਪਾਣੀ ਦੀ ਪਾਈਪਲਾਈਨ ਅਤੇ ਪਿੰਡ ਦੀਆਂ ਗਲੀਆਂ-ਨਾਲੀਆਂ ਦੇ ਵਿਕਾਸ ਲਈ ਵੀ ਕੰਮ ਕਰਵਾਏ ਗਏ ਹਨ। ਪਿੰਡ ਵਿਚ ਐੱਸ.ਸੀ. ਧਰਮਸ਼ਾਲਾ ਲਈ 4 ਲੱਖ ਰੁਪਏ ਅਤੇ ਗਲੀਆਂ-ਨਾਲੀਆਂ ਦੇ ਵਿਕਾਸ ਲਈ 4 ਲੱਖ ਰੁਪਏ ਖ਼ਰਚ ਕੀਤੇ ਗਏ ਹਨ। ਇਸ ਦੇ ਨਾਲ ਹੀ ਸਰਕਾਰੀ ਸਕੂਲ ਲਈ ਦੋ ਆਰ.ਓ. ਵਾਟਰ ਕੂਲਰ ਵੀ ਮੁਹੱਈਆ ਕਰਵਾਏ ਗਏ ਹਨ। ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਨੂੰ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਖੇਡ ਮੈਦਾਨਾਂ ਦਾ ਨਿਰਮਾਣ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਅਤੇ ਉਨ੍ਹਾਂ ਦੀ ਸਰੀਰਕ ਤੇ ਮਾਨਸਿਕ ਸਿਹਤ ਨੂੰ ਬਿਹਤਰ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਉਂਦਾ ਹੈ। ਮੁੱਖ ਮੰਤਰੀ ਖੇਡ ਮੈਦਾਨ ਰਾਹੀਂ ਪਿੰਡ ਦੇ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਨਿਖਾਰਨ ਦਾ ਮੌਕਾ ਮਿਲੇਗਾ।ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਪਿੰਡਾਂ ਵਿਚ ਖੇਡਾਂ ਲਈ ਢੁਕਵਾਂ ਬੁਨਿਆਦੀ ਢਾਂਚਾ ਤਿਆਰ ਕਰਨਾ ਹੈ, ਤਾਂ ਜੋ ਨੌਜਵਾਨ ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ ਜੀਵਨ ਵੱਲ ਵਧ ਸਕਣ। ਇਸ ਮੌਕੇ ਐੱਸ.ਸੀ. ਕਮਿਸ਼ਨ ਦੇ ਮੈਂਬਰ ਕਮਿਕਰ ਸਿੰਘ ਡਾਢੀ, ਟਰੇਡ ਕਮਿਸ਼ਨ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਅਰੋੜਾ, ਟਰੱਕ ਯੂਨੀਅਨ ਦੇ ਪ੍ਰਧਾਨ ਤਰਲੋਚਨ ਸਿੰਘ ਲੋਚੀ, ਸਰਪੰਚ ਹਰਪਾਲ ਸਿੰਘ, ਸਾਬਕਾ ਸਰਪੰਚ ਕਰਮ ਸਿੰਘ, ਸੁਖਚੈਨ ਸਿੰਘ, ਜਗਤਾਰ ਸਿੰਘ, ਬਲਾਕ ਸੰਮਤੀ ਮੈਂਬਰ ਜਸਵਿੰਦਰ ਸਿੰਘ, ਦਰਸ਼ਨ ਸਿੰਘ, ਗੁਰਪਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਇਲਾਕਾ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਗਠਿਤ ਕੀਤੀ ਨਸ਼ਾ ਵਿਰੋਧੀ ਐਕਸ਼ਨ ਕਮੇਟੀ ਗਠਿਤ ਕਮੇਟੀ ਵਲੋਂ ਹਲਕਾ ਵਿਧਾਇਕ ਦੀ ਕਲੀ... ਅਗਲੀ ਖ਼ਬਰ ਗੁਰਦੁਆਰਾ ਬਾਣਗੜ੍ਹ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਮਹਾਨ ਗੁਰਮਤਿ ਸ...
Ad Position 24