ਖੇਡਾਂ ਪੰਜਾਬ ਦੀ ਰੂਹ , ਨੌਜਵਾਨਾਂ ਨੂੰ ਪੂਰੀਆਂ ਸਹੂਲਤਾਂ ਦੇਣਾ ਪੰਜਾਬ ਸਾਂਝੀਵਾਲਤਾ ਦਲ ਦਾ ਮਿਸ਼ਨ : ਗੌਰਵ ਰਾਣਾ ਮੋਠਾਪੁਰ ਫੁੱਟਬਾਲ ਕੱਪ ਦੌਰਾਨ ਗੌਰਵ ਰਾਣਾ ਦਾ ਸਨਮਾਨ
ਨੂਰਪੁਰ ਬੇਦੀ, 18 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਯੂਥ ਫੁੱਟਬਾਲ ਕਲੱਬ ਮੋਠਾਪੁਰ ਵਲੋਂ ਕਰਵਾਏ ਜਾ ਰਹੇ ਨਾਈਟ ਫੁੱਟਬਾਲ ਟੂਰਨਾਮੈਂਟ ਦੌਰਾਨ ਪੰਜਾਬ ਮੋਰਚਾ ਦੇ ਕਨਵੀਨਰ ਅਤੇ ਪੰਜਾਬ ਸਾਂਝੀਵਾਲਤਾ ਦਲ ਦੇ ਰੂਪਨਗਰ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਗੌਰਵ ਰਾਣਾ ਨੇ ਆਪਣੇ ਸਾਥੀਆਂ ਸਮੇਤ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਖਿਡਾਰੀਆਂ ਦੀ ਹੌਸਲਾ-ਅਫ਼ਜ਼ਾਈ ਕੀਤੀ ਅਤੇ ਖੇਡਾਂ ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ ਜੀਵਨ ਜਿਊਣ ਦਾ ਸੰਦੇਸ਼ ਦਿੱਤਾ।
ਮ
ਮੋਠਾਪੁਰ ਵਿਖੇ ਫੁੱਟਬਾਲ ਕੱਪ ਦੌਰਾਨ ਖਿਡਾਰੀਆ ਨਾਲ ਯਾਦਗਾਰੀ ਤਸਵੀਰ ਖਿਚਵਾਉਂਦੇ ਹੋਏ ਪੰਜਾਬ ਸਾਂਝੀਵਾਲਤਾ ਦਲ ਦੇ ਆਗੂ ਗੌਰਵ ਰਾਣਾ ਅਤੇ ਹੋਰ। ਤਸਵੀਰ: ਢੀਂਡਸਾ
19-10-2026
ਨੂਰਪੁਰ ਬੇਦੀ, 18 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਯੂਥ ਫੁੱਟਬਾਲ ਕਲੱਬ ਮੋਠਾਪੁਰ ਵਲੋਂ ਕਰਵਾਏ ਜਾ ਰਹੇ ਨਾਈਟ ਫੁੱਟਬਾਲ ਟੂਰਨਾਮੈਂਟ ਦੌਰਾਨ ਪੰਜਾਬ ਮੋਰਚਾ ਦੇ ਕਨਵੀਨਰ ਅਤੇ ਪੰਜਾਬ ਸਾਂਝੀਵਾਲਤਾ ਦਲ ਦੇ ਰੂਪਨਗਰ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਗੌਰਵ ਰਾਣਾ ਨੇ ਆਪਣੇ ਸਾਥੀਆਂ ਸਮੇਤ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਖਿਡਾਰੀਆਂ ਦੀ ਹੌਸਲਾ-ਅਫ਼ਜ਼ਾਈ ਕੀਤੀ ਅਤੇ ਖੇਡਾਂ ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ ਜੀਵਨ ਜਿਊਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਗੌਰਵ ਰਾਣਾ ਨੇ ਕਿਹਾ ਕਿ ਖੇਡਾਂ ਪੰਜਾਬ ਦੀ ਰੂਹ ਹਨ ਅਤੇ ਤੰਦਰੁਸਤ ਨੌਜਵਾਨ ਪੰਜਾਬ ਦੀ ਸਭ ਤੋਂ ਵੱਡੀ ਤਾਕਤ ਹਨ। ਪੰਜਾਬ ਦੀਆਂ ਰਵਾਇਤੀ ਖੇਡਾਂ ਦੇ ਨਾਲ-ਨਾਲ ਫੁੱਟਬਾਲ ਵਰਗੀਆਂ ਖੇਡਾਂ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਨੌਜਵਾਨਾਂ ਨੂੰ ਖੇਡਾਂ ਖੇਡਣ ਲਈ ਪ੍ਰੇਰਿਤ ਕਰਨਾ ਹੀ ਕਾਫ਼ੀ ਨਹੀਂ, ਸਗੋਂ ਉਨ੍ਹਾਂ ਨੂੰ ਨੈਸ਼ਨਲ ਤੇ ਇੰਟਰਨੈਸ਼ਨਲ ਲੈਵਲ ਤੱਕ ਪਹੁੰਚਾਉਣ ਲਈ ਖੇਡ ਅਕੈਡਮੀਆਂ ਸਥਾਪਿਤ ਕਰਨਾ ਵੀ ਸਾਡੀ ਸਾਰੇ ਦੀ ਜ਼ਿੰਮੇਵਾਰੀ ਹੈ। ਇਸ ਦੌਰਾਨ ਸਰਪੰਚ ਰਣਜੀਤ ਸਿੰਘ ਮੋਠਾਪੁਰ, ਸੋਹਣ ਸਿੰਘ ਮੋਠਾਪੁਰ, ਸਾਬਕਾ ਸਰਪੰਚ ਗੁਰਮੀਤ ਸਿੰਘ, ਪਿੰਦਰ ਸਿੰਘ ਅਤੇ ਸਮੇਤ ਸਮੂਹ ਨਗਰ ਨਿਵਾਸੀਆਂ ਵਲੋਂ ਗੌਰਵ ਰਾਣਾ ਅਤੇ ਉਨ੍ਹਾਂ ਨਾਲ ਪਹੁੰਚੀਆਂ ਸ਼ਖ਼ਸੀਅਤਾਂ ਨੂੰ ਪੰਜਾਬੀ ਭਾਸ਼ਾ ਵਿਚ ਤਿਆਰ ਕੀਤਾ ਗਿਆ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਖੇਡ ਪ੍ਰਬੰਧਕਾਂ ਨੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਵੀ ਵਿਚਾਰ ਸਾਂਝੇ ਕੀਤੇ। ਇਸ ਮੌਕੇ ਉੱਥੇ ਸੋਹਣ ਸਿੰਘ, ਰਮਨ ਕੁਮਾਰ, ਸਿਮਰਨ ਗਿੱਲ, ਜਸਵੰਤ ਸਿੰਘ, ਹਰਦੀਪ ਸਿੰਘ, ਕੋਚ ਪਰਮਿੰਦਰ ਸਿੰਘ, ਪੰਮੂ, ਸੁਖਵਿੰਦਰ ਸਿੰਘ, ਪਰਮਿੰਦਰ ਸਿੰਘ, ਅਮਨਦੀਪ ਸਿੰਘ, ਹਰਨੇਕ ਸਿੰਘ, ਪਟਵਾਰੀ ਸਮੇਤ ਅਮਰੀਕ ਸਿੰਘ, ਬਲਵੀਰ ਖ਼ਾਨ, ਕ੍ਰਿਸ਼ਨ ਕੁਮਾਰ, ਸੱਤੂ ਸਿੰਘ, ਪਵਨ ਕੁਮਾਰ ਆਜਮਪੁਰ, ਹਰਪ੍ਰੀਤ ਸਿੰਘ, ਸੂਬੇਦਾਰ ਰੌਸ਼ਨ ਲਾਲ ਅਤੇ ਹੋਰ ਪਤਵੰਤੇ ਹਾਜ਼ਰ ਸਨ।