ਨਿਸ਼ਾ ਚੱਢਾ ਨੇ ਵੱਖ - ਵੱਖ ਪਿੰਡਾਂ ਦੀਆਂ ਸਖ਼ੀਆਂ ਨਾਲ ਕੀਤੀ ਸਾਂਝੀ ਮੀਟਿੰਗ
ਨੂਰਪੁਰ ਬੇਦੀ, 18 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਵਿਧਾਇਕ ਦਿਨੇਸ਼ ਚੱਢਾ ਦੀ ਧਰਮ ਪਤਨੀ ਮੈਡਮ ਨਿਸ਼ਾ ਚੱਢਾ ਨੇ ਨੂਰਪੁਰ ਬੇਦੀ ਵਿਖੇ ਸਥਿਤ ਵਿਧਾਇਕ ਦੇ ਦਫ਼ਤਰ ਵਿਚ ਵੱਖ-ਵੱਖ ਪਿੰਡਾਂ ਦੀਆਂ ਸਖ਼ੀਆਂ ਨਾਲ ਮੁਲਾਕਾਤ ਕਰਕੇ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ਵਲੋਂ ਔਰਤਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਅਤੇ ਵਿਧਾਇਕ ਦਿਨੇਸ਼ ਚੱਢਾ ਵਲੋਂ ਹਲਕੇ ਵਿਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ।
ਨੂਰਪੁਰ ਬੇਦੀ, 18 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਵਿਧਾਇਕ ਦਿਨੇਸ਼ ਚੱਢਾ ਦੀ ਧਰਮ ਪਤਨੀ ਮੈਡਮ ਨਿਸ਼ਾ ਚੱਢਾ ਨੇ ਨੂਰਪੁਰ ਬੇਦੀ ਵਿਖੇ ਸਥਿਤ ਵਿਧਾਇਕ ਦੇ ਦਫ਼ਤਰ ਵਿਚ ਵੱਖ-ਵੱਖ ਪਿੰਡਾਂ ਦੀਆਂ ਸਖ਼ੀਆਂ ਨਾਲ ਮੁਲਾਕਾਤ ਕਰਕੇ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ਵਲੋਂ ਔਰਤਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਅਤੇ ਵਿਧਾਇਕ ਦਿਨੇਸ਼ ਚੱਢਾ ਵਲੋਂ ਹਲਕੇ ਵਿਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਵਿਚ ਆਜ਼ਮਪੁਰ, ਗੁਰਸੇਮਾਜਰਾ, ਜੱਟਪੁਰ, ਝਿੰਜੜੀ, ਕਾਂਗੜ, ਕੁੰਭੇਵਾਲ, ਮੂਸਾਪੁਰ, ਨੂਰਪੁਰ ਬੇਦੀ, ਰੌਲ਼ੀ, ਸੈਣੀ ਮਾਜਰਾ, ਸਿੰਬਲ ਮਾਜਰਾ ਅਤੇ ਸਿੰਘ ਪੁਰ ਸਮੇਤ ਵੱਖ-ਵੱਖ ਪਿੰਡਾਂ ਦੀਆਂ ਸਖ਼ੀਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਮੈਡਮ ਨਿਸ਼ਾ ਚੱਢਾ ਨੇ ਹਾਜ਼ਰ ਸਖ਼ੀਆਂ ਨਾਲ ਸਿੱਧਾ ਸੰਵਾਦ ਕਰਦਿਆਂ ਉਨ੍ਹਾਂ ਨਾਲ ਵਿਚਾਰ ਸਾਂਝੇ ਕੀਤੇ ਅਤੇ ਸਰਕਾਰ ਵਲੋਂ ਕੀਤੇ ਜਾ ਰਹੇ ਕਾਰਜਾਂ ਬਾਰੇ ਗੱਲਬਾਤ ਕੀਤੀ। ਉਨ੍ਹਾਂ ਨੇ ਪੰਜਾਬ ਸਰਕਾਰ ਵਲੋਂ ਔਰਤਾਂ ਦੀ ਭਲਾਈ ਅਤੇ ਸ਼ਕਤੀਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਸਬੰਧੀ ਚਰਚਾ ਕਰਦਿਆਂ ਔਰਤਾਂ ਦੀ ਸਮਾਜਿਕ ਅਤੇ ਆਰਥਿਕ ਤਰੱਕੀ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਇਸ ਮੌਕੇ ਔਰਤਾਂ ਦੀ ਸਮਾਜਿਕ ਗਤੀਵਿਧੀਆਂ ਵਿਚ ਭਾਗੀਦਾਰੀ ਅਤੇ ਲੋਕ ਭਲਾਈ ਦੇ ਕਾਰਜਾਂ ਵਿਚ ਉਨ੍ਹਾਂ ਦੀ ਸਰਗਰਮ ਸ਼ਮੂਲੀਅਤ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੇ ਨਾਲ ਹੀ ਹਲਕਾ ਵਿਧਾਇਕ ਦਿਨੇਸ਼ ਚੱਢਾ ਵਲੋਂ ਰੂਪਨਗਰ ਹਲਕੇ ਵਿਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਬਾਰੇ ਵੀ ਸਖ਼ੀਆਂ ਨਾਲ ਚਰਚਾ ਕੀਤੀ ਗਈ। ਹਲਕੇ ਦੇ ਵਿਕਾਸ ਅਤੇ ਪਿੰਡਾਂ ਵਿਚ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਕੀਤੇ ਜਾ ਰਹੇ ਕੰਮਾਂ ਸਬੰਧੀ ਵਿਚਾਰ ਸਾਂਝੇ ਕੀਤੇ ਗਏ। ਮੀਟਿੰਗ ਦੌਰਾਨ ਪਿੰਡਾਂ ਦੀਆਂ ਔਰਤਾਂ ਨਾਲ ਸੰਪਰਕ ਬਣਾਈ ਰੱਖਣ ਅਤੇ ਉਨ੍ਹਾਂ ਨੂੰ ਸਮਾਜਿਕ ਤੇ ਲੋਕ ਭਲਾਈ ਦੇ ਕਾਰਜਾਂ ਨਾਲ ਜੋੜਨ ਦੀ ਮਹੱਤਤਾ ਬਾਰੇ ਵੀ ਗੱਲਬਾਤ ਹੋਈ। ਨੂਰਪੁਰ ਬੇਦੀ ਵਿਖੇ ਹੋਈ ਇਸ ਮੀਟਿੰਗ ਵਿਚ ਵੱਖ-ਵੱਖ ਪਿੰਡਾਂ ਦੀਆਂ ਸਖ਼ੀਆਂ ਦੀ ਸ਼ਮੂਲੀਅਤ ਰਹੀ। ਮੈਡਮ ਨੀਸ਼ਾ ਚੱਢਾ ਵਲੋਂ ਕੀਤੀ ਗਈ ਇਸ ਮੁਲਾਕਾਤ ਦੌਰਾਨ ਪੰਜਾਬ ਸਰਕਾਰ ਦੇ ਲੋਕ ਭਲਾਈ ਕਾਰਜਾਂ ਅਤੇ ਹਲਕੇ ਦੇ ਵਿਕਾਸ ਨਾਲ ਜੁੜੇ ਮੁੱਦਿਆਂ ’ਤੇ ਵਿਚਾਰ ਸਾਂਝੇ ਕੀਤੇ ਗਏ।