18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਕਮਲ ਚੌਹਾਨ ਨੇ ਦੁਰਗਾ ਮਾਤਾ ਦੇ ਜਾਗਰਣ ਵਿਚ ਭਰੀ ਹਾਜ਼ਰੀ

ਰੂਪਨਗਰ, 18 ਅਕਤੂਬਰ (ਸਤਨਾਮ ਸਿੰਘ ਸੱਤੀ)-ਵਿਧਾਨ ਸਭਾ ਹਲਕਾ ਰੂਪਨਗਰ ਦੇ ਉੱਘੇ ਸਮਾਜ ਸੇਵੀ ਅਤੇ ਪ੍ਰਮੋਟਰ ਕਮਲ ਚੌਹਾਨ ਨੇ ਗਿਆਨੀ ਜ਼ੈਲ ਸਿੰਘ ਨਗਰ ਵਿਖੇ ਕਰਵਾਏ ਗਏ ਦੁਰਗਾ ਮਾਤਾ ਦੇ ਜਾਗਰਨ ਵਿਚ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਕੇ ਮਾਤਾ ਰਾਣੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਉਨ੍ਹਾਂ ਇਲਾਕੇ ਦੀ ਸੁੱਖ-ਸ਼ਾਂਤੀ, ਖ਼ੁਸ਼ਹਾਲੀ ਅਤੇ ਤਰੱਕੀ ਲਈ ਅਰਦਾਸ ਕੀਤੀ।

Ad Position 21
No active advertisement
ਅਜੀਤ ਡੈਸਕ 19-10-2026
ਰੂਪਨਗਰ, 18 ਅਕਤੂਬਰ (ਸਤਨਾਮ ਸਿੰਘ ਸੱਤੀ)-ਵਿਧਾਨ ਸਭਾ ਹਲਕਾ ਰੂਪਨਗਰ ਦੇ ਉੱਘੇ ਸਮਾਜ ਸੇਵੀ ਅਤੇ ਪ੍ਰਮੋਟਰ ਕਮਲ ਚੌਹਾਨ ਨੇ ਗਿਆਨੀ ਜ਼ੈਲ ਸਿੰਘ ਨਗਰ ਵਿਖੇ ਕਰਵਾਏ ਗਏ ਦੁਰਗਾ ਮਾਤਾ ਦੇ ਜਾਗਰਨ ਵਿਚ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਕੇ ਮਾਤਾ ਰਾਣੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਉਨ੍ਹਾਂ ਇਲਾਕੇ ਦੀ ਸੁੱਖ-ਸ਼ਾਂਤੀ, ਖ਼ੁਸ਼ਹਾਲੀ ਅਤੇ ਤਰੱਕੀ ਲਈ ਅਰਦਾਸ ਕੀਤੀ।ਇਸ ਮੌਕੇ ਕਮਲ ਚੌਹਾਨ ਨੇ ਕਿਹਾ ਕਿ ਧਾਰਮਿਕ ਸਮਾਗਮ ਸਾਡੀ ਸੰਸਕ੍ਰਿਤੀ ਅਤੇ ਪਰੰਪਰਾਵਾਂ ਦਾ ਅਹਿਮ ਹਿੱਸਾ ਹਨ। ਅਜਿਹੇ ਸਮਾਗਮ ਆਪਸੀ ਪਿਆਰ, ਭਾਈਚਾਰੇ ਅਤੇ ਸਦਭਾਵਨਾ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ। ਜਾਗਰਣ ਦੌਰਾਨ ਸ਼ਰਧਾਲੂਆਂ ਨੇ ਮਾਤਾ ਰਾਣੀ ਦੀ ਮਹਿਮਾ ਦਾ ਗੁਣਗਾਨ ਕੀਤਾ ਅਤੇ ਭਗਤੀਮਈ ਮਾਹੌਲ ਸਿਰਜਿਆ। ਇਸ ਮੌਕੇ ਓਂਕਾਰ ਚੌਹਾਨ, ਗੁਰਵੀਰ, ਸੁਲਿੰਦਰ ਕੁਮਾਰ ਅਤੇ ਜਾਗਰਣ ਕਮੇਟੀ ਦੇ ਮੈਂਬਰ ਹਾਜ਼ਰ ਸਨ। ਕਮੇਟੀ ਵਲੋਂ ਸਮਾਗਮ ਵਿਚ ਪਹੁੰਚਣ ’ਤੇ ਕਮਲ ਚੌਹਾਨ ਅਤੇ ਹੋਰ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਜਿੰਦਵੜੀ ਵਿਖੇ ਛਿੰਝ ਮੇਲਾ 24 ਨੂੰ ਅਗਲੀ ਖ਼ਬਰ ਭਗਵਾਨ ਸ੍ਰੀ ਰਾਮ ਦੇ ਆਦਰਸ਼ਾਂ ’ ਤੇ ਚੱਲ ਕੇ ਹੀ ਮਜ਼ਬੂਤ ਸਮਾਜ ਤੇ ਰਾਸ਼ਟਰ ਦੀ ਸਿਰਜਣਾ ਸੰਭਵ : ਡਾ . ਸੁਭਾਸ਼ ਸ਼ਰਮਾ ਸ੍ਰੀ ਵਰ...
Ad Position 24