ਵਿਧਾਇਕ ਦਿਨੇਸ਼ ਚੱਢਾ ਵਲੋਂ ਜੈ ਜਗਦੰਬੇ ਰਾਮ - ਲੀਲ੍ਹਾ ਦਾ ਉਦਘਾਟਨ ਰਾਮ-ਲੀਲ੍ਹਾ ਧਾਰਮਿਕ ਵਿਰਾਸਤ ਅਤੇ ਨੈਤਿਕ ਕਦਰਾਂ-ਕੀਮਤਾਂ ਦੀ ਪ੍ਰਤੀਕ-ਦਿਨੇਸ਼ ਚੱਢਾ
ਰੂਪਨਗਰ, 19 ਅਕਤੂਬਰ (ਸਤਨਾਮ ਸਿੰਘ ਸੱਤੀ)-ਗਿਆਨੀ ਜੈਲ ਸਿੰਘ ਨਗਰ ਵਿਖੇ ਜੈ ਜਗਦੰਬੇ ਰਾਮ ਲੀਲ੍ਹਾ ਵੈੱਲਫੇਅਰ ਸੋਸਾਇਟੀ ਵਲੋਂ ਕਰਵਾਈ ਜਾ ਰਹੀ ਰਾਮਲੀਲਾ ਦਾ ਉਦਘਾਟਨ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਕੀਤਾ। ਇਸ ਮੌਕੇ ਉਨ੍ਹਾਂ ਮਾਤਾ ਰਾਣੀ ਦੀ ਆਰਤੀ ਵਿਚ ਵੀ ਸ਼ਿਰਕਤ ਕੀਤੀ।
ਰੂਪਨਗਰ, 19 ਅਕਤੂਬਰ (ਸਤਨਾਮ ਸਿੰਘ ਸੱਤੀ)-ਗਿਆਨੀ ਜੈਲ ਸਿੰਘ ਨਗਰ ਵਿਖੇ ਜੈ ਜਗਦੰਬੇ ਰਾਮ ਲੀਲ੍ਹਾ ਵੈੱਲਫੇਅਰ ਸੋਸਾਇਟੀ ਵਲੋਂ ਕਰਵਾਈ ਜਾ ਰਹੀ ਰਾਮਲੀਲਾ ਦਾ ਉਦਘਾਟਨ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਕੀਤਾ। ਇਸ ਮੌਕੇ ਉਨ੍ਹਾਂ ਮਾਤਾ ਰਾਣੀ ਦੀ ਆਰਤੀ ਵਿਚ ਵੀ ਸ਼ਿਰਕਤ ਕੀਤੀ। ਵਿਧਾਇਕ ਨੇ ਕਿਹਾ ਕਿ ਰਾਮਲੀਲਾ ਸਾਡੀ ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਦਾ ਅਹਿਮ ਹਿੱਸਾ ਹੈ, ਜੋ ਭਗਵਾਨ ਸ੍ਰੀ ਰਾਮ ਦੇ ਜੀਵਨ, ਆਦਰਸ਼ਾਂ, ਮਰਿਆਦਾ ਅਤੇ ਸੱਚਾਈ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੰਦੀ ਹੈ। ਉਨ੍ਹਾਂ ਕਿਹਾ ਕਿ ਭਗਵਾਨ ਸ੍ਰੀ ਰਾਮ ਦਾ ਜੀਵਨ ਸਾਨੂੰ ਫਰਜ਼ਾਂ ਦੀ ਪਾਲਣਾ, ਤਿਆਗ, ਇਮਾਨਦਾਰੀ ਅਤੇ ਬੁਰਾਈ ’ਤੇ ਨੇਕੀ ਦੀ ਜਿੱਤ ਦਾ ਸੰਦੇਸ਼ ਦਿੰਦਾ ਹੈ। ਅਜਿਹੇ ਧਾਰਮਿਕ ਸਮਾਗਮ ਨਵੀਂ ਪੀੜ੍ਹੀ ਨੂੰ ਆਪਣੇ ਸਭਿਆਚਾਰ ਅਤੇ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਨ ਦੇ ਨਾਲ-ਨਾਲ ਸਮਾਜ ਵਿੱਚ ਆਪਸੀ ਪਿਆਰ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਦੇ ਹਨ। ਉਨ੍ਹਾਂ ਸੋਸਾਇਟੀ ਦੇ ਸਮੂਹ ਮੈਂਬਰਾਂ ਨੂੰ ਸਮਾਗਮ ਦੇ ਆਯੋਜਨ ਲਈ ਵਧਾਈ ਦਿੰਦਿਆਂ ਉਨ੍ਹਾਂ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਇੰਦਰਪਾਲ ਸਿੰਘ ਰਾਜੂ ਸਤਿਆਲ, ਨਵੀਨ ਦਰਦੀ, ਟੋਨੀ ਅਤੇ ਸੋਸਾਇਟੀ ਦੇ ਮੈਂਬਰਾਂ ਸਮੇਤ ਹੋਰ ਪਤਵੰਤੇ ਸੱਜਣ ਤੇ ਵੱਡੀ ਗਿਣਤੀ ਵਿਚ ਸ਼ਰਧਾਲੂ ਹਾਜ਼ਰ ਸਨ।