ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪਿੰਡ ਨਾਨਗਰਾਂ ਦੇ ਵਿਕਾਸ ਲਈ 10 ਲੱਖ ਰੁਪਏ ਦਾ ਦਿੱਤਾ ਚੈੱਕ ਧਾਰਮਿਕ ਜਾਗਰਣ ਵਿਚ ਨਤਮਸਤਕ ਹੋਏ ਕੈਬਨਿਟ ਮੰਤਰੀ ਹਰਜੋਤ ਬੈਂਸ
ਸੁਖਸਾਲ, 19 ਅਕਤੂਬਰ (ਧਰਮ ਪਾਲ)-ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਿੰਡ ਨਾਨਗਰਾਂ ਵਿਖੇ ਕਰਵਾਏ ਗਏ ਧਾਰਮਿਕ ਜਾਗਰਣ ਵਿੱਚ ਸ਼ਿਰਕਤ ਕਰਦਿਆਂ ਮਾਤਾ ਰਾਣੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਹ ਜਾਗਰਣ ਪਿੰਡ ਦੀ ਗ੍ਰਾਮ ਪੰਚਾਇਤ ਅਤੇ ਸੋਨੂੰ ਧੀਮਾਨ ਵਲੋਂ ਕਰਵਾਇਆ ਗਿਆ।
ਸੁਖਸਾਲ, 19 ਅਕਤੂਬਰ (ਧਰਮ ਪਾਲ)-ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਿੰਡ ਨਾਨਗਰਾਂ ਵਿਖੇ ਕਰਵਾਏ ਗਏ ਧਾਰਮਿਕ ਜਾਗਰਣ ਵਿੱਚ ਸ਼ਿਰਕਤ ਕਰਦਿਆਂ ਮਾਤਾ ਰਾਣੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਹ ਜਾਗਰਣ ਪਿੰਡ ਦੀ ਗ੍ਰਾਮ ਪੰਚਾਇਤ ਅਤੇ ਸੋਨੂੰ ਧੀਮਾਨ ਵਲੋਂ ਕਰਵਾਇਆ ਗਿਆ। ਇਸ ਮੌਕੇ ਕੈਬਨਿਟ ਮੰਤਰੀ ਨੇ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ ਅਤੇ ਧਾਰਮਿਕ ਸਮਾਗਮ ਦੇ ਪ੍ਰਬੰਧਕਾਂ ਦੇ ਉਪਰਾਲੇ ਦੀ ਸ਼ਲਾਘਾ ਕੀਤੀ ਉਨ੍ਹਾਂ ਨੇ ਜਾਗਰਣ ਕਰਵਾਉਣ ਵਾਲਿਆਂ ਨੂੰ 11 ਹਜ਼ਾਰ ਰੁਪਏ ਵੀ ਦਿੱਤੇ। ਇਸ ਮੌਕੇ ਉਨ੍ਹਾਂ ਪਿੰਡ ਦੇ ਵਿਕਾਸ ਕਾਰਜਾਂ ਲਈ 10 ਲੱਖ ਰੁਪਏ ਦਾ ਚੈੱਕ ਦਿੱਤਾ। ਉਨ੍ਹਾਂ ਕਿਹਾ ਕਿ ਪਿੰਡਾਂ ਦਾ ਸਰਵਪੱਖੀ ਵਿਕਾਸ ਕਰਨਾ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਸੜਕਾਂ, ਗਲੀਆਂ, ਨਾਲੀਆਂ ਅਤੇ ਰੌਸ਼ਨੀ ਵਰਗੀਆਂ ਸਹੂਲਤਾਂ ਨਾਲ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ਸੁਖਾਲੀ ਬਣਦੀ ਹੈ, ਇਸ ਲਈ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਅੱਗੇ ਵਧਾਇਆ ਜਾ ਰਿਹਾ ਹੈ। ਪਿੰਡ ਨਾਨਗਰਾਂ ਵਿਚ ਕਰਵਾਏ ਗਏ ਵਿਕਾਸ ਕਾਰਜਾਂ ਤਹਿਤ ਗਲੀਆਂ ਅਤੇ ਨਾਲੀਆਂ ਦਾ ਨਿਰਮਾਣ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪਿੰਡ ਵਿਚ ਪਹਿਲੀ ਵਾਰ ਸਟਰੀਟ ਲਾਈਟਾਂ ਲਗਾਈਆਂ ਗਈਆਂ ਹਨ, ਜਿਸ ਨਾਲ ਰਾਤ ਸਮੇਂ ਲੋਕਾਂ ਨੂੰ ਆਉਣ ਜਾਣ ਵਿਚ ਸਹੂਲਤ ਮਿਲੇਗੀ। ਪਿੰਡ ਦੇ ਦੋਵੇਂ ਸ਼ਮਸ਼ਾਨ ਘਾਟਾਂ ਨੂੰ ਜਾਣ ਵਾਲੇ ਰਸਤਿਆਂ ਨੂੰ ਵੀ ਪੱਕਾ ਕਰਵਾਇਆ ਗਿਆ ਹੈ। ਇਸ ਮੌਕੇ ਬਲਾਕ ਸੰਮਤੀ ਦੀ ਵਾਈਸ ਚੇਅਰਮੈਨ ਸੀਮਾ ਦੇਵੀ, ਸਰਪੰਚ ਹਰਪਾਲ ਪਾਲੀ, ਬਾਵਾ, ਪੰਚ ਅਸ਼ਵਨੀ, ਪੰਚ ਰਾਮ, ਪੰਚ ਰਸ਼ਪਾਲ, ਪੰਚ ਲਾਲਾ, ਨੰਗਲ ਦੇ ਆਈ.ਟੀ.ਆਈ. ਪ੍ਰਿੰਸੀਪਲ ਰਾਕੇਸ਼ ਧੀਮਾਨ, ਦਲਜੀਤ ਸਿੰਘ, ਸੋਨੂੰ ਧੀਮਾਨ, ਰਾਹੁਲ ਰਾਣਾ, ਜੱਸੀ ਢੱਕੀ ਅਤੇ ਨੀਰਜ ਰਾਣਾ ਸਮੇਤ ਹੋਰ ਪਤਵੰਤੇ ਹਾਜ਼ਰ ਸਨ।